Close

25 candidates selected for jobs in placement camp organized at District Employment and Business Bureau Rupnagar

Publish Date : 27/06/2025
25 candidates selected for jobs in placement camp organized at District Employment and Business Bureau Rupnagar

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਲਗਾਏ ਪਲੇਸਮੈਂਟ ਕੈਂਪ ‘ਚ 25 ਉਮੀਦਵਾਰਾਂ ਦੀ ਹੋਈ ਨੌਕਰੀ ਲਈ ਚੋਣ

ਰੂਪਨਗਰ, 27 ਜੂਨ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਸਿੰਘ ਵਾਲੀਆ ਦੀ ਅਗਵਾਈ ਹੇਠ ਹਫਤਾਵਰੀ ਪਲੇਸਮੈਂਟ ਕੈਂਪਾਂ ਦਾ ਆਯੋਜਨ ਨਿਰੰਤਰ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ 27 ਜੂਨ 2025 ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਪਲੇਸਮੈਂਟ ਕੈਂਪ ਲਗਾਇਆ ਗਿਆ, ਜਿਸ ਵਿੱਚ 35 ਉਮੀਦਵਾਰਾਂ ਨੇ ਭਾਗ ਲਿਆ ਜਿਨ੍ਹਾਂ ਵਿੱਚੋਂ 25 ਉਮੀਦਵਾਰਾਂ ਦੀ ਵੱਖ-ਵੱਖ ਅਸਾਮੀਆਂ ਦੇ ਲਈ ਨੌਕਰੀ ਲਈ ਚੋਣ ਕੀਤੀ ਗਈ।

ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਰੂਪਨਗਰ ਸ. ਪ੍ਰਭਜੋਤ ਸਿੰਘ ਵੱਲੋਂ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਆਰ.ਐਸ ਮੈਨਪਾਵਰ ਪ੍ਰੋਵਾਈਡਰ ਕੰਪਨੀ ਵੱਲੋਂ ਟੈਲੀਕਾਲਰ ਦੀਆਂ 25 ਅਸਾਮੀਆਂ ਲਈ ਬਾਰਵੀਂ/ ਗ੍ਰੈਜੂਏਟ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਗਈ। ਇਨ੍ਹਾਂ ਅਸਾਮੀਆਂ ਲਈ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 10,000/- ਤੋਂ 20,000/- ਪ੍ਰਤੀ ਮਹੀਨਾ ਤਨਖਾਹ ਅਤੇ ਇਨਸੈਂਟਿਸ ਮਿਲਣਗੇ। ਇਸ ਦੇ ਨਾਲ ਹੀ ਰਿਸੈਪਸ਼ਨਿਸਟ ਦੀਆਂ 5 ਅਸਾਮੀਆਂ ਲਈ ਬਾਰਵੀਂ, ਗ੍ਰੈਜੂਏਟ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਗਈ ਅਤੇ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 10,000/- ਤੋਂ 20,000/- ਪ੍ਰਤੀ ਮਹੀਨਾ ਤਨਖਾਹ ਮਿਲੇਗੀ। ਡਿਲੀਵਰੀ ਐਗਜ਼ੀਕਿਊਟਿਵ ਦੀਆਂ 30 ਅਸਾਮੀਆਂ ਲਈ ਅੱਠਵੀਂ, ਦਸਵੀਂ, ਬਾਰਵੀਂ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਗਈ ਅਤੇ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 24000/- ਤੋਂ 35,000/- ਪ੍ਰਤੀ ਮਹੀਨਾ ਤਨਖਾਹ + ਪ੍ਰੋਤਸਾਹਨ ਮਿਲੇਗਾ। ਇਸ ਕੈਂਪ ਵਿੱਚ 18 ਤੋਂ 35 ਸਾਲ ਦੇ ਉਮੀਦਵਾਰ ਭਾਗ ਲੈ ਸਕਦੇ ਸਨ। ਨੌਕਰੀ ਦਾ ਸਥਾਨ ਖਰੜ ਅਤੇ ਮੋਹਾਲੀ ਸੀ। ਇਸ ਪਲੇਸਮੈਂਟ ਕੈਂਪ ਵਿੱਚ ਪੁਰਸ਼ ਅਤੇ ਇਸਤਰੀ ਦੋਵੇਂ ਉਮੀਦਵਾਰ ਭਾਗ ਲੈ ਸਕਦੇ ਸਨ।

ਮੀਨਾਕਸ਼ੀ ਬੇਦੀ, ਪਲੇਸਮੈਂਟ ਅਫਸਰ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਨੇ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਆਯੋਜਿਤ ਕੀਤੇ ਜਾਂਦੇ ਪਲੇਸਮੈਂਟ ਕੈਂਪਾਂ ਵਿੱਚ ਜ਼ਰੂਰ ਲਾਭ ਲੈਣ।