ਬੰਦ ਕਰੋ

ਰੂਪਨਗਰ ਪੁਲਿਸ ਨੇ 50 ਗ੍ਰਾਮ ਨਸ਼ੀਲਾ ਪਾਊਡਰ ਸਮੇਤ ਕੀਤੇ 2 ਕਾਬੂ

ਪ੍ਰਕਾਸ਼ਨ ਦੀ ਮਿਤੀ : 30/06/2025
Rupnagar police arrest 2 with 50 grams of narcotic powder

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਯੁੱਧ ਨਸ਼ਿਆਂ ਵਿਰੁੱਧ

ਰੂਪਨਗਰ ਪੁਲਿਸ ਨੇ 50 ਗ੍ਰਾਮ ਨਸ਼ੀਲਾ ਪਾਊਡਰ ਸਮੇਤ ਕੀਤੇ 2 ਕਾਬੂ

ਨਸ਼ਾ ਤਸਕਰੀ/ਸਮੱਗਲਿੰਗ ਕਰਨ ਵਾਲੇ ਦੀ ਜਾਣਕਾਰੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 ਤੇ ਦਿੱਤੀ ਜਾਵੇ – ਐੱਸਐੱਸਪੀ

ਰੂਪਨਗਰ, 30 ਜੂਨ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਜ਼ਿਲ੍ਹਾ ਰੂਪਨਗਰ ਪੁਲਿਸ ਵੱਲੋਂ ਨਸ਼ੇ ਨੂੰ ਵੇਚਣ ਵਾਲਿਆਂ ਵਿਰੁੱਧ ਕਾਰਵਾਈਆਂ ਨਿਰੰਤਰ ਜਾਰੀ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਰੂਪਨਗਰ ਸ. ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਤਹਿਤ ਰੂਪਨਗਰ ਜ਼ਿਲ੍ਹਾ ਪੁਲਿਸ ਵੱਲੋਂ ਐਨ.ਡੀ.ਪੀ.ਐਸ. ਐਕਟ ਦੇ ਵੱਖ-ਵੱਖ ਮੁਕੱਦਮਿਆਂ ਵਿੱਚ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋ 50 ਗ੍ਰਾਮ ਤੋਂ ਵੱਧ ਨਸ਼ੀਲਾ ਪਦਾਰਥ/ਪਾਊਡਰ ਬ੍ਰਾਮਦ ਕੀਤਾ ਗਿਆ।

ਇਸ ਸਬੰਧੀ ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ “ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਦੀ ਲਗਾਤਾਰਤਾ ਵਿੱਚ ਜ਼ਿਲ੍ਹਾ ਪੁਲਿਸ ਵੱਲੋਂ ਵੱਖ-ਵੱਖ ਸਥਾਨਾ ਤੇ ਨਾਕਾਬੰਦੀਆਂ ਅਤੇ ਗਸ਼ਤਾ ਰਾਹੀ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕੀਤੀ ਗਈ, ਜਿਸ ਦੌਰਾਨ ਥਾਣਾ ਸਿੰਘ ਭਗਵੰਤਪੁਰ ਵੱਲੋਂ ਮਨਪ੍ਰੀਤ ਸਿੰਘ ਉਰਫ ਲਾਲੀ ਵਾਸੀ ਪਿੰਡ ਸਲੌਰਾ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 20 ਗ੍ਰਾਮ ਨਸ਼ੀਲਾ ਪਾਊਡਰ/ਪਦਾਰਥ ਬ੍ਰਾਮਦ ਕੀਤਾ ਗਿਆ ਅਤੇ ਥਾਣਾ ਸ੍ਰੀ ਚਮਕੋਰ ਸਾਹਿਬ ਵੱਲੋਂ ਸੁਰਜੀਤ ਸਿੰਘ ਵਾਸੀ ਰੋਲੂ ਮਾਜਰਾ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 30 ਗ੍ਰਾਮ ਤੋਂ ਵੱਧ ਨਸ਼ੀਲਾ ਪਾਊਡਰ/ਪਦਾਰਥ ਬ੍ਰਾਮਦ ਕੀਤਾ ਗਿਆ ਅਤੇ ਉਨ੍ਹਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁੱਕਦਮੇ ਦਰਜ਼ ਕੀਤੇ ਗਏ।

ਉਨ੍ਹਾਂ ਅੱਗੇ ਦੱਸਿਆ ਕਿ ਪ੍ਰੋਜੇਕਟ ‘ਸੰਪਰਕ’ ਦੀ ਲਗਾਤਾਰਤਾ ਵਿੱਚ ਆਮ ਪਬਲਿਕ ਨੂੰ ਨਸ਼ਿਆ ਦੇ ਮਾੜੇ ਪ੍ਰਭਾਵਾ ਸਬੰਧੀ ਜਾਗੂਰਕ ਕਰਨ ਅਤੇ ਪੁਲਿਸ ਨਾਲ ਪਬਲਿਕ ਦਾ ਤਾਲਮੇਲ ਹੋਰ ਵਧਾਉਣ ਲਈ ਪਿੰਡਾ ਵਿੱਚ ਜਾ ਕੇ ਗਜਟਿਡ ਅਫਸਰਾਂ ਅਤੇ ਮੁੱਖ ਅਫਸਰ ਥਾਣਾ ਵਲੋ ਮੀਟਿੰਗਾ ਕਰਕੇ ਉਨ੍ਹਾਂ ਨੂੰ ਪੰਜਾਬ ਐਂਟੀ ਡਰੱਗ ਹੈਲਪਲਾਇਨ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾ ਦੇ ਸੁਝਾਅ ਵੀ ਲਏ ਗਏ।

ਐਸ.ਐਸ.ਪੀ. ਰੂਪਨਗਰ ਵਲੋਂ ਪਬਲਿਕ ਨੂੰ ਅਪੀਲ ਕੀਤੀ ਕਿ ਨਸ਼ੇ ਵਰਗੀ ਅਲਾਹਮਤ ਨੂੰ ਖਤਮ ਕਰਨ ਲਈ ਪੁਲਿਸ ਦਾ ਪੂਰਨ ਤੋਰ ਤੇ ਸਹਿਯੋਗ ਕੀਤਾ ਜਾਵੇ ਅਤੇ ਜੇਕਰ ਉਨ੍ਹਾਂ ਦੇ ਇਲਾਕਾ ਵਿੱਚ ਕੋਈ ਵਿਅਕਤੀ ਨਸ਼ਾਂ ਤਸਕਰੀ/ਸਮੱਗਲਿੰਗ ਕਰਦਾ ਹੈ ਤਾਂ ਉਸਦੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 (ਵਟਸਐਪ ਚੈਟਬੋਟ) ਜਾ ਜਿਲ੍ਹਾ ਪੁਲਿਸ ਦੇ ਨੰਬਰਾ ਪਰ ਸਾਂਝੀ ਕੀਤੀ ਜਾਵੇ। ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ।