ਜ਼ਿਲ੍ਹਾ ਪੁਲਿਸ ਵਲੋਂ ਕਿਸੇ ਵੀ ਸ਼ਰਾਰਤੀ ਅਤੇ ਮਾੜੇ ਅਨਸਰ ਨੂੰ ਸਿਰ ਚੱਕਣ ਨਹੀ ਦਿੱਤਾ ਜਾਵੇਗਾ – ਐੱਸਐੱਸਪੀ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
“ਯੁੱਧ ਨਸ਼ਿਆਂ ਵਿਰੁੱਧ”
ਜ਼ਿਲ੍ਹਾ ਪੁਲਿਸ ਵਲੋਂ ਕਿਸੇ ਵੀ ਸ਼ਰਾਰਤੀ ਅਤੇ ਮਾੜੇ ਅਨਸਰ ਨੂੰ ਸਿਰ ਚੱਕਣ ਨਹੀ ਦਿੱਤਾ ਜਾਵੇਗਾ – ਐੱਸਐੱਸਪੀ
ਰੂਪਨਗਰ ਪੁਲਿਸ ਨੇ 25 ਗ੍ਰਾਮ ਨਸ਼ੀਲੇ ਪਾਊਡਰ ਸਮੇਤ 2, ਨਸ਼ਾ ਕਰਨ ਵਾਲੇ 2 ਤੇ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ 8 ਵਿਅਕਤੀਆਂ ਨੂੰ ਕੁਝ ਹੀ ਘੰਟਿਆਂ ‘ਚ ਕੀਤਾ ਗ੍ਰਿਫ਼ਤਾਰ
ਰੂਪਨਗਰ, 01 ਜੁਲਾਈ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਜ਼ਿਲ੍ਹਾ ਰੂਪਨਗਰ ਪੁਲਿਸ ਵੱਲੋਂ ਨਸ਼ੇ ਨੂੰ ਵੇਚਣ ਵਾਲਿਆਂ ਵਿਰੁੱਧ ਕਾਰਵਾਈਆਂ ਨਿਰੰਤਰ ਜਾਰੀ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਰੂਪਨਗਰ ਸ. ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਤਹਿਤ ਰੂਪਨਗਰ ਜ਼ਿਲ੍ਹਾ ਪੁਲਿਸ ਵੱਲੋਂ ਐਨ.ਡੀ.ਪੀ.ਐਸ. ਐਕਟ ਦੇ ਵੱਖ-ਵੱਖ ਮੁਕੱਦਮਿਆਂ ਵਿੱਚ ਨਸ਼ਾ ਕਰਨ ਦੇ ਆਦਿ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ, 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 25 ਗ੍ਰਾਮ ਤੋਂ ਵੱਧ ਨਸ਼ੀਲਾ ਪਦਾਰਥ/ਪਾਊਡਰ ਬ੍ਰਾਮਦ ਕੀਤਾ ਗਿਆ ਅਤੇ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ 8 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਲੁੱਟ ਕੀਤੀ ਚਾਂਦੀ ਦੀ ਚੈਨ ਅਤੇ ਮੋਬਾਇਲ ਫੋਨ ਬ੍ਰਾਮਦ ਕੀਤਾ ਗਿਆ ਅਤੇ ਉਨ੍ਹਾਂ ਖਿਲਾਫ ਬੀ.ਐਨ.ਐਸ. ਦੀ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਗਿਆ।
ਇਸ ਸਬੰਧੀ ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ “ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਦੀ ਲਗਾਤਾਰਤਾ ਵਿੱਚ ਜ਼ਿਲ੍ਹਾ ਪੁਲਿਸ ਵੱਲੋਂ ਵੱਖ-ਵੱਖ ਸਥਾਨਾ ਤੇ ਨਾਕਾਬੰਦੀਆਂ ਅਤੇ ਗਸ਼ਤਾ ਰਾਹੀ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕੀਤੀ ਗਈ, ਜਿਸ ਦੌਰਾਨ ਥਾਣਾ ਨੂਰਪੁਰ ਬੇਦੀ ਵੱਲੋਂ ਰਣਬਹਾਦੁਰ ਸਿੰਘ ਉਰਫ ਰਿਸ਼ੀ ਵਾਸੀ ਪਿੰਡ ਚੰਦਪੁਰ ਅਸਮਾਨੀ ਥਾਣਾ ਨੁਰਪੁਰ ਬੇਦੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 15 ਗ੍ਰਾਮ ਤੋਂ ਵੱਧ ਨਸ਼ੀਲਾ ਪਾਊਡਰ/ਪਦਾਰਥ ਬ੍ਰਾਮਦ ਕੀਤਾ ਗਿਆ ਅਤੇ ਨਸ਼ਾ ਕਰਨ ਦੇ ਆਦੀ ਬਲਵਿੰਦਰ ਸਿੰਘ ਵਾਸੀ ਪਿੰਡ ਬਰਾਰੀ ਥਾਣਾ ਨੁਰਪੁਰ ਬੇਦੀ ਨੂੰ ਗ੍ਰਿਫਤਾਰ ਕੀਤਾ ਗਿਆ, ਥਾਣਾ ਨੰਗਲ ਵੱਲੋਂ ਸੁਮਿਤ ਜੋਸ਼ੀ ਵਾਸੀ ਪਿੰਡ ਸੁਖਸਾਲ ਥਾਣਾ ਨੰਗਲ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 10 ਗ੍ਰਾਮ ਨਸ਼ੀਲਾ ਪਾਊਡਰ/ਪਦਾਰਥ ਬ੍ਰਾਮਦ ਕੀਤਾ ਗਿਆ ਅਤੇ ਥਾਣਾ ਸਦਰ ਮੋਰਿੰਡਾ ਵੱਲੋਂ ਨਸ਼ਾ ਕਰਨ ਦੇ ਆਦੀ ਰਾਹੁਲ ਸ਼ਰਮਾ ਵਾਸੀ ਪਿੰਡ ਪੰਚਗਛੀਆ ਜੀਵਨ ਪੱਟੀ ਥਾਣਾ ਪਤਰੀ ਜ਼ਿਲ੍ਹਾ ਸਮਸਤੀਪੁਰ ਬਿਹਾਰ ਹਾਲ ਵਾਸੀ ਪਿੰਡ ਬੂਰਮਾਜਰਾ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕਦਮੇ ਦਰਜ਼ ਕੀਤੇ ਗਏ।
ਉਨ੍ਹਾਂ ਅੱਗੇ ਦੱਸਿਆ ਕਿ ਥਾਣਾ ਸਿਟੀ ਮੋਰਿੰਡਾ ਵੱਲੋਂ ਡੂੰਮਛੇੜੀ ਨਹਿਰ ਪਾਸ ਨਾ-ਮਾਲੂਮ ਵਿਅਕਤੀਆ ਵਲੋਂ ਮੁਦੱਸਿਰ ਆਫਿਕ ਵਾਸੀ ਸਰਪੰਚ ਕਲੋਨੀ, ਪਿੰਡ ਭਾਗੋਮਾਜਰਾ ਅਤੇ ਉਸਦੇ ਦੋਸਤ ਗਨੇਸ਼ ਡੂੰਮਛੇੜੀ ਮੋਰਿੰਡਾ ਨੂੰ ਘੇਰ ਕੇ ਹਥਿਆਰਾ ਦੀ ਨੋਕ ਤੇ ਉਨ੍ਹਾ ਪਾਸੋਂ ਮੋਬਾਇਲ ਫੋਨ ਅਤੇ ਚਾਂਦੀ ਦੀ ਚੈਨ ਖੋਹ ਕੀਤੀ ਗਈ, ਜਿਸਤੇ ਤੁਰੰਤ ਕਾਰਵਾਈ ਕਰਦੇ ਹੋਏ ਉਪ-ਕਪਤਾਨ ਪੁਲਿਸ ਮੋਰਿੰਡਾ, ਮੁੱਖ ਅਫਸਰ ਥਾਣਾ ਅਤੇ ਸਿਟੀ ਮੋਰਿੰਡਾ ਦੀ ਪੁਲਿਸ ਪਾਰਟੀ ਵੱਲੋਂ ਕੁੱਝ ਘੰਟਿਆਂ ਵਿੱਚ ਹੀ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ 8 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਨ੍ਹਾ ਪਾਸੋਂ ਹੁਣ ਤੱਕ ਲੁੱਟ ਕੀਤਾ 01 ਮੋਬਾਇਲ ਫੋਨ, ਚਾਂਦੀ ਦੀ ਚੈਨ ਅਤੇ ਵਾਰਦਾਤ ਵਿੱਚ ਇਸਤੇਮਾਲ ਕੀਤੇ ਗਏ 2 ਮੋਟਰ ਸਾਇਕਲ ਬ੍ਰਾਮਦ ਕੀਤੇ ਗਏ। ਇਨ੍ਹਾਂ ਤੋਂ ਹੋਰ ਪੁੱਛ ਗਿੱਛ ਜਾਰੀ ਹੈ, ਜਿਸ ਤੋਂ ਹੋਰ ਵੀ ਖੁਲਾਸੇ ਹੋਣ ਦੀ ਸੰਭਵਾਨਾ ਹੈ।
ਐਸ.ਐਸ.ਪੀ. ਰੂਪਨਗਰ ਵਲੋ ਦੱਸਿਆ ਗਿਆ ਕਿ ਰੂਪਨਗਰ ਪੁਲਿਸ ਵੱਲੋਂ ਮਾੜੇ ਅਨਸਰਾ ਨੂੰ ਕਾਬੂ ਕੀਤਾ ਜਾ ਰਿਹਾ ਹੈ ਅਤੇ ਨਸ਼ਿਆ ਦਾ ਧੰਦਾ ਕਰਨ ਵਾਲਿਆ ਵਿਰੁੱਧ ਮੁਕੱਦਮੇ ਦਰਜ ਕਰਕੇ ਬਰਾਮਦਗੀ ਕਰਵਾਈ ਜਾ ਰਹੀ ਹੈ। ਜ਼ਿਲ੍ਹਾ ਪੁਲਿਸ ਵਲੋਂ ਕਿਸੇ ਵੀ ਸ਼ਰਾਰਤੀ ਅਤੇ ਮਾੜੇ ਅਨਸਰ ਨੂੰ ਸਿਰ ਚੱਕਣ ਨਹੀ ਦਿੱਤਾ ਜਾਵੇਗਾ ਅਤੇ ਜ਼ਿਲ੍ਹੇ ਦੇ ਅੰਦਰ ਅਮਨ ਕਾਨੂੰਨ ਵਿਵਸਥਾ ਨੂੰ ਹਰ ਹਾਲ ਕਾਇਮ ਰੱਖਿਆ ਜਾਵੇਗਾ। ਰੂਪਨਗਰ ਪੁਲਿਸ ਵਲੋਂ ਵਿੱਢੀ ਗਈ ਇਸ ਮੁਹਿੰਮ ਨੂੰ ਭਵਿੱਖ ਵਿੱਚ ਵੀ ਇਸ ਤਰ੍ਹਾ ਹੀ ਜਾਰੀ ਰੱਖਿਆ ਜਾਵੇਗਾ।