ਬੰਦ ਕਰੋ

14 ਕਿਲੋ ਭੁੱਕੀ, 502 ਗ੍ਰਾਮ ਅਫੀਮ, 54 ਗ੍ਰਾਮ ਨਸ਼ੀਲੇ ਪਾਊਡਰ ਸਮੇਤ 3 ਅਤੇ ਚੋਰੀ ਦੇ ਸਮਾਨ ਸਣੇ 4 ਗ੍ਰਿਫ਼ਤਾਰ

ਪ੍ਰਕਾਸ਼ਨ ਦੀ ਮਿਤੀ : 03/07/2025
3 arrested with 14 kg poppy husk, 502 grams opium, 54 grams of narcotic powder and 4 arrested with stolen goods

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

“ਯੁੱਧ ਨਸ਼ਿਆਂ ਵਿਰੁੱਧ”

14 ਕਿਲੋ ਭੁੱਕੀ, 502 ਗ੍ਰਾਮ ਅਫੀਮ, 54 ਗ੍ਰਾਮ ਨਸ਼ੀਲੇ ਪਾਊਡਰ ਸਮੇਤ 3 ਅਤੇ ਚੋਰੀ ਦੇ ਸਮਾਨ ਸਣੇ 4 ਗ੍ਰਿਫ਼ਤਾਰ

ਨਸ਼ਾ ਤਸਕਰੀ/ਸਮੱਗਲਿੰਗ ਕਰਨ ਵਾਲੇ ਦੀ ਜਾਣਕਾਰੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 ਤੇ ਦਿੱਤੀ ਜਾਵੇ – ਐੱਸਐੱਸਪੀ

ਰੂਪਨਗਰ, 03 ਜੁਲਾਈ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਜ਼ਿਲ੍ਹਾ ਰੂਪਨਗਰ ਪੁਲਿਸ ਵੱਲੋਂ ਨਸ਼ੇ ਨੂੰ ਵੇਚਣ ਵਾਲਿਆਂ ਵਿਰੁੱਧ ਕਾਰਵਾਈਆਂ ਨਿਰੰਤਰ ਜਾਰੀ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਰੂਪਨਗਰ ਸ. ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਤਹਿਤ ਰੂਪਨਗਰ ਜ਼ਿਲ੍ਹਾ ਪੁਲਿਸ ਵੱਲੋਂ ਐਨ.ਡੀ.ਪੀ.ਐਸ. ਐਕਟ ਦੇ ਵੱਖ-ਵੱਖ ਮੁਕੱਦਮਿਆਂ ਵਿੱਚ 3 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 14 ਕਿਲੋਗ੍ਰਾਮ ਤੋਂ ਵੱਧ ਭੁੱਕੀ ਚੂਰਾ ਪੋਸਤ, 502 ਗ੍ਰਾਮ ਅਫੀਮ ਅਤੇ 54 ਗ੍ਰਾਮ ਨਸ਼ੀਲਾ ਪਦਾਰਥ/ਪਾਊਡਰ ਬ੍ਰਾਮਦ ਕੀਤਾ ਗਿਆ ਅਤੇ ਚੋਰੀ ਦੇ ਵੱਖ-ਵੱਖ ਮੁਕੱਦਮਿਆਂ ਵਿੱਚ ਲੋੜੀਂਦੇ 4 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਨ੍ਹਾਂ ਪਾਸੋਂ ਚੋਰੀ ਕੀਤੇ 02 ਏ.ਸੀ., 15 ਐਲ.ਈ.ਡੀਜ਼., 01 ਫਰਿੱਜ, 02 ਇੰਨਵਰਟਰ ਅਤੇ 02 ਵਾਸ਼ਿੰਗ ਮਸ਼ੀਨਾਂ, ਸੋਨੇ ਦੇ ਗਹਿਣੇ ਵਜਨ ਕਰੀਬ 112 ਗ੍ਰਾਮ 620 ਮਿਲੀਗ੍ਰਾਮ ਅਤੇ ਚਾਂਦੀ ਦੇ ਗਹਿਣੇ ਵਜਨ ਕਰੀਬ 358 ਗ੍ਰਾਮ 650 ਮਿਲੀਗ੍ਰਾਮ ਬ੍ਰਾਮਦ ਕੀਤੇ ਗਏ।

ਇਸ ਸਬੰਧੀ ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ “ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਦੀ ਲਗਾਤਾਰਤਾ ਵਿੱਚ ਜ਼ਿਲ੍ਹਾ ਪੁਲਿਸ ਵੱਲੋਂ ਵੱਖ-ਵੱਖ ਸਥਾਨਾ ਤੇ ਨਾਕਾਬੰਦੀਆਂ ਅਤੇ ਗਸ਼ਤਾ ਰਾਹੀ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕੀਤੀ ਗਈ, ਜਿਸ ਦੌਰਾਨ ਥਾਣਾ ਸਦਰ ਰੂਪਨਗਰ ਵੱਲੋਂ ਸੁਖਵਿੰਦਰ ਸਿੰਘ ਵਾਸੀ ਪਿੰਡ ਸਰਸਾ ਨੰਗਲ ਅਤੇ ਲਵਪ੍ਰੀਤ ਸਿੰਘ ਵਾਸੀ ਪਿੰਡ ਮਕੋੜੀ ਨੂੰ ਗ੍ਰਿਫਤਾਰ ਕਰਕੇ ਉਨਾਂ ਪਾਸੋਂ 14 ਕਿਲੋਗ੍ਰਾਮ ਤੋਂ ਵੱਧ ਭੁੱਕੀ ਚੂਰਾ ਪੋਸਤ, 502 ਗ੍ਰਾਮ ਅਫੀਮ ਬ੍ਰਾਮਦ ਕੀਤੀ ਗਈ ਅਤੇ ਥਾਣਾ ਸਿਟੀ ਰੂਪਨਗਰ ਵੱਲੋਂ ਗੂੰਗਾ ਵਾਸੀ ਨੇੜੇ ਹੌਲੀ ਫੈਮਿਲੀ ਸਕੂਲ ਪਿੰਡ ਹੂਸੈਨਪੁਰ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 54 ਗ੍ਰਾਮ ਨਸ਼ੀਲਾ ਪਾਊਡਰ/ਪਦਾਰਥ ਬ੍ਰਾਮਦ ਕੀਤਾ ਗਿਆ ਅਤੇ ਉਨ੍ਹਾ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮੇ ਦਰਜ਼ ਕੀਤੇ ਗਏ।

ਸ. ਗੁਲਨੀਤ ਸਿੰਘ ਖੁਰਾਣਾ ਨੇ ਅੱਗੇ ਦੱਸਿਆ ਕਿ ਮਿਤੀ 23/24-06-2025 ਦੀ ਦਰਮਿਆਨੀ ਰਾਤ ਨੂੰ ਇਲੈਕਟ੍ਰੋਨਿਕਸ ਸ਼ੋਅ-ਰੂਮ ਜੀ.ਐਸ. ਇੰਟਰਪ੍ਰਾਈਜ ਪਿੰਡ ਮਜਾਰਾ ਵਿਖੇ ਨਾ-ਮਾਲੂਮ ਵਿਅਕਤੀਆਂ ਵਲੋ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ। ਜਿਸ ਤੇ ਬੀ.ਐਨ.ਐਸ. ਦੀਆਂ ਧਾਰਾਵਾ ਅਧੀਨ ਥਾਣਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੁਕੱਦਮਾ ਨੰ. 97 ਮਿਤੀ 24.06.2025 ਦਰਜ ਕਰਕੇ ਥਾਣਾ ਸ੍ਰੀ ਅਨੰਦਪੁਰ ਸਾਹਿਬ ਅਤੇ ਸੀ.ਆਈ.ਏ. ਸਟਾਫ ਰੂਪਨਗਰ ਦੀ ਸਾਂਝੀ ਟੀਮ ਵੱਲੋਂ ਖੁਫੀਆ ਅਤੇ ਟੈਕਨੀਕਲ ਤਰੀਕੇ ਤਫਤੀਸ਼ ਕਰਦੇ ਹੋਏ ਇਸ ਵਾਰਦਾਤ ਅੰਜ਼ਾਮ ਦੇਣ ਵਾਲੇ ਵਿਅਕਤੀ ਕਰਮਵੀਰ ਉਰਫ ਬਿੱਲਾ ਅਤੇ ਸੰਗਰਾਮ ਵਾਸੀਆਨ ਪਿੰਡ ਪਿਲਕਣੀ ਥਾਣਾ ਸਾਹਾ ਜਿਲਾ ਅੰਬਾਲਾ (ਹਰਿਆਣਾ) ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਗਈ ਅਤੇ ਉਨ੍ਹਾਂ ਪਾਸੋਂ ਚੋਰੀ ਕੀਤੇ 02 ਏ.ਸੀ., 15 ਐਲ.ਈ.ਡੀਜ਼., 01 ਫਰਿੱਜ, 02 ਇੰਨਵਰਟਰ ਅਤੇ 02 ਵਾਸ਼ਿੰਗ ਮਸ਼ੀਨਾਂ ਬ੍ਰਾਮਦ ਕੀਤੀਆਂ ਗਈਆ। ਮੁਕੱਦਮਾ ਵਿੱਚ ਅਗਲੇਰੀ ਤਫਤੀਸ਼ ਜਾਰੀ ਹੈ।

ਇਸ ਤੋਂ ਇਲਾਵਾ ਮਿਤੀ 23-06-2025 ਨੂੰ ਪਿੰਡ ਅਗੰਮਪੁਰ ਵਿਖੇ ਦਿਨ ਦੇ ਸਮੇਂ ਇੱਕ ਘਰ ਅੰਦਰ ਵੜਕੇ ਨਾਮਾਲੂਮ ਵਿਅਕਤੀਆਂ ਵੱਲੋਂ ਸੋਨੇ ਅਤੇ ਚਾਂਦੀ ਦੇ ਗਹਿਣੇ ਚੋਰੀ ਕੀਤੇ ਗਏ ਸਨ, ਜਿਸ ਤੇ ਬੀ.ਐਨ.ਐਸ. ਦੀਆਂ ਧਾਰਾਵਾਂ ਅਧੀਨ ਮੁਕੱਦਮਾ ਨੰਬਰ 96 ਮਿਤੀ 23.06.2025 ਥਾਣਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਰਜ ਕਰਕੇ ਖੁਫੀਆ ਤਰੀਕੇ ਅਤੇ ਟੈਕਨੀਕਲ ਤਰੀਕੇ ਨਾਲ ਤਫਤੀਸ਼ ਅਮਲ ਵਿੱਚ ਲਿਆਂਦੀ ਗਈ। ਦੌਰਾਨੇ ਤਫਤੀਸ਼ ਇਸ ਵਾਰਦਾਤ ਨੂੰ ਅੰਜਾਮ ਦੇ ਵਾਲੇ ਵਿਅਕਤੀ ਅਮਰੀਕ ਸਿੰਘ ਅਤੇ ਬਲਜੀਤ ਸਿੰਘ ਵਾਸੀਆਨ ਮਾਨੂ ਨਗਰ ਬੋਦਲ ਰੋਡ ਸਮਰਾਲਾ ਥਾਣਾ ਸਮਰਾਲਾ ਜਿਲਾ ਖੰਨਾ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਨ੍ਹਾ ਪਾਸੋ ਚੋਰੀ ਕੀਤੇ ਗਏ ਸੋਨੇ ਦੇ ਗਹਿਣੇ ਵਜਨ ਕਰੀਬ 112 ਗ੍ਰਾਮ 620 ਮਿਲੀਗ੍ਰਾਮ ਅਤੇ ਚਾਂਦੀ ਦੇ ਗਹਿਣੇ ਵਜਨ ਕਰੀਬ 358 ਗ੍ਰਾਮ 650 ਮਿਲੀਗ੍ਰਾਮ ਬ੍ਰਾਮਦ ਕੀਤੇ ਗਏ। ਮੁਕੱਦਮਾ ਵਿੱਚ ਅਗਲੇਰੀ ਤਫਤੀਸ਼ ਜਾਰੀ ਹੈ। ਜਿਸ ਤੋਂ ਹੋਰ ਖੁਲਾਸੇ ਹੋਣ ਦੀ ਉਮਦਿ ਹੈ।

ਐਸ.ਐਸ.ਪੀ. ਰੂਪਨਗਰ ਵਲੋਂ ਦੱਸਿਆ ਗਿਆ ਕਿ ਰੂਪਨਗਰ ਪੁਲਿਸ ਵਲੋਂ ਨਸ਼ਾ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾ ਕਾਬੂ ਕੀਤਾ ਜਾ ਰਿਹਾ ਹੈ। ਜਿਲ੍ਹਾ ਪੁਲਿਸ ਵਲੋ ਕਿਸੇ ਵੀ ਸ਼ਰਾਰਤੀ ਅਤੇ ਮਾੜੇ ਅਨਸਰ ਨੂੰ ਸਿਰ ਚੱਕਣ ਨਹੀ ਦਿੱਤਾ ਜਾਵੇਗਾ ਅਤੇ ਜਿਲਾ ਦੇ ਅੰਦਰ ਅਮਨ ਕਾਨੂੰਨ ਵਿਵਸਥਾ ਨੂੰ ਹਰ ਹਾਲ ਕਾਇਮ ਰੱਖਿਆ ਜਾਵੇਗਾ।