ਜ਼ਿਲ੍ਹੇ ਦੇ ਅੰਦਰ ਅਮਨ ਕਾਨੂੰਨ ਵਿਵਸਥਾ ਨੂੰ ਹਰ ਹਾਲ ਕਾਇਮ ਰੱਖਿਆ ਜਾਵੇਗਾ – ਐੱਸਐੱਸਪੀ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਜ਼ਿਲ੍ਹੇ ਦੇ ਅੰਦਰ ਅਮਨ ਕਾਨੂੰਨ ਵਿਵਸਥਾ ਨੂੰ ਹਰ ਹਾਲ ਕਾਇਮ ਰੱਖਿਆ ਜਾਵੇਗਾ – ਐੱਸਐੱਸਪੀ
ਚੋਰੀ ਕੀਤੇ ਮੋਟਰਸਾਇਕਲ ਸਮੇਤ 1 ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
ਰੂਪਨਗਰ, 07 ਜੁਲਾਈ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਰੂਪਨਗਰ ਸ. ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਵਲੋਂ 1 ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਚੋਰੀ ਕੀਤਾ ਇੱਕ ਮੋਟਰਸਾਇਕਲ ਬ੍ਰਾਮਦ ਕੀਤਾ ਗਿਆ।
ਇਸ ਸਬੰਧੀ ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਭੈੜੇ ਅਨਸਰਾ ਖਿਲਾਫ ਚਲਾਈ ਮੁਹਿੰਮ ਦੀ ਲਗਾਤਾਰਤਾ ਦੌਰਾਨ ਥਾਣਾ ਸ੍ਰੀ ਚਮਕੌਰ ਸਾਹਿਬ ਵੱਲੋਂ ਵਿਸ਼ਾਲਦੀਪ ਸਿੰਘ ਵਾਸੀ ਨੇੜੇ ਚਰਚ ਪਿੰਡ ਮਾਣੇਮਾਜਰਾ ਨੂੰ ਐਨ.ਡੀ.ਪੀ.ਐਸ. ਐਕਟ ਅਧੀਨ ਦਰਜ ਮੁਕੱਦਮਾ ਨੰਬਰ 90 ਮਿਤੀ 05.07.2025 ਵਿੱਚ ਗ੍ਰਿਫਤਾਰ ਕੀਤਾ ਗਿਆ ਸੀ, ਜਿਸ ਦੀ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਗਈ ਤੇ ਜਿਸ ਦੋਰਾਨ ਉਸਨੇ ਦੱਸਿਆ ਕਿ ਮਿਤੀ 03.06.2025 ਨੂੰ ਉਸਨੇ ਖਰੜ ਤੋਂ ਇੱਕ ਸਪਲੈਂਡਰ ਮੋਟਰਸਾਇਕਲ ਚੋਰੀ ਕੀਤਾ ਸੀ। ਜਿਸ ਦੀ ਪਹਿਚਾਣ ਛੁਪਾਉਣ ਲਈ ਉਸਨੇ ਮੋਟਰਸਾਇਕਲ ਦੀਆਂ ਨੰਬਰ ਪਲੇਟਾ ਉਤਾਰਕੇ ਸਰਹਿੰਦ ਨਹਿਰ ਵਿੱਚ ਸੁੱਟ ਦਿੱਤੀਆਂ ਸਨ। ਜਿਸ ਦੇ ਆਧਾਰ ਤੇ ਥਾਣਾ ਸ੍ਰੀ ਚਮਕੌਰ ਸਾਹਿਬ ਨੇ ਕਾਰਵਾਈ ਕਰਦੇ ਹੋਏ ਚੋਰੀ ਕੀਤਾ ਮੋਟਰਸਾਇਕਲ ਬ੍ਰਾਮਦ ਕੀਤਾ ਅਤੇ ਵਿਸ਼ਾਲਦੀਪ ਸਿੰਘ ਦੇ ਖਿਲਾਫ ਬੀ.ਐਨ.ਐਸ. ਦੀ ਧਾਰਾਵਾਂ ਅਧੀਨ ਮੁਕੱਦਮਾ ਦਰਜ਼ ਕੀਤਾ ਗਿਆ।
ਐਸ.ਐਸ.ਪੀ. ਰੂਪਨਗਰ ਵਲੋਂ ਦੱਸਿਆ ਗਿਆ ਕਿ ਰੂਪਨਗਰ ਪੁਲਿਸ ਵਲੇ ਨਸ਼ਾ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾ ਨੂੰ ਕਾਬੂ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਪੁਲਿਸ ਵਲੋਂ ਕਿਸੇ ਵੀ ਸ਼ਰਾਰਤੀ ਅਤੇ ਮਾੜੇ ਅਨਸਰ ਨੂੰ ਸਿਰ ਚੱਕਣ ਨਹੀ ਦਿੱਤਾ ਜਾਵੇਗਾ ਅਤੇ ਜ਼ਿਲ੍ਹੇ ਦੇ ਅੰਦਰ ਅਮਨ ਕਾਨੂੰਨ ਵਿਵਸਥਾ ਨੂੰ ਹਰ ਹਾਲ ਕਾਇਮ ਰੱਖਿਆ ਜਾਵੇਗਾ।