14 ਗ੍ਰਾਮ ਨਸ਼ੀਲੇ ਪਾਊਡਰ, 01 ਦੇਸੀ ਪਿਸਟਲ ਤੇ 04 ਜਿੰਦਾ ਰੌਂਦਾ ਤੇ ਨਸ਼ਾ ਕਰਨ ਵਾਲਿਆਂ ਸਮੇਤ ਕੁੱਲ 05 ਗ੍ਰਿਫ਼ਤਾਰ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
“ਯੁੱਧ ਨਸ਼ਿਆਂ ਵਿਰੁੱਧ”
14 ਗ੍ਰਾਮ ਨਸ਼ੀਲੇ ਪਾਊਡਰ, 01 ਦੇਸੀ ਪਿਸਟਲ ਤੇ 04 ਜਿੰਦਾ ਰੌਂਦਾ ਤੇ ਨਸ਼ਾ ਕਰਨ ਵਾਲਿਆਂ ਸਮੇਤ ਕੁੱਲ 05 ਗ੍ਰਿਫ਼ਤਾਰ
ਜ਼ਿਲ੍ਹਾ ਪੁਲਿਸ ਵਲੋ ਕਿਸੇ ਵੀ ਸ਼ਰਾਰਤੀ ਅਤੇ ਮਾੜੇ ਅਨਸਰ ਨੂੰ ਸਿਰ ਚੱਕਣ ਨਹੀਂ ਦਿੱਤਾ ਜਾਵੇਗਾ – ਐੱਸਐੱਸਪੀ
ਰੂਪਨਗਰ, 08 ਜੁਲਾਈ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਜ਼ਿਲ੍ਹਾ ਰੂਪਨਗਰ ਪੁਲਿਸ ਵੱਲੋਂ ਨਸ਼ੇ ਨੂੰ ਵੇਚਣ ਵਾਲਿਆਂ ਵਿਰੁੱਧ ਕਾਰਵਾਈਆਂ ਨਿਰੰਤਰ ਜਾਰੀ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਰੂਪਨਗਰ ਸ. ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਤਹਿਤ ਰੂਪਨਗਰ ਜ਼ਿਲ੍ਹਾ ਪੁਲਿਸ ਵੱਲੋਂ ਐਨ.ਡੀ.ਪੀ.ਐਸ. ਐਕਟ ਦੇ ਵੱਖ-ਵੱਖ ਮੁਕੱਦਮਿਆਂ ਵਿੱਚ ਨਸ਼ਾ ਕਰਨ ਦੇ ਆਦੀ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ 1 ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 14 ਗ੍ਰਾਮ ਨਸ਼ੀਲਾ ਪਾਊਡਰ/ਪਦਾਰਥ ਬ੍ਰਾਮਦ ਕੀਤਾ ਗਿਆ। ਇਸ ਤੋਂ ਇਲਾਵਾ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 01 ਦੇਸੀ ਪਿਸਟਲ ਸਮੇਤ 04 ਜਿੰਦਾ ਰੌਂਦ ਬ੍ਰਾਮਦ ਕੀਤੇ ਗਏ ਅਤੇ ਉਨ੍ਹਾਂ ਖਿਲਾਫ ਅਸਲਾ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ।
ਇਸ ਸਬੰਧੀ ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ “ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਦੀ ਲਗਾਤਾਰਤਾ ਵਿੱਚ ਜ਼ਿਲ੍ਹਾ ਪੁਲਿਸ ਵੱਲੋਂ ਵੱਖ-ਵੱਖ ਸਥਾਨਾ ਤੇ ਨਾਕਾਬੰਦੀਆਂ ਅਤੇ ਗਸ਼ਤਾ ਰਾਹੀ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕੀਤੀ ਗਈ, ਜਿਸ ਦੌਰਾਨ ਥਾਣਾ ਸਿੰਘ ਭਗਵੰਤਪੁਰ ਵੱਲੋਂ ਗੁਰਚਰਨ ਸਿੰਘ ਵਾਸੀ ਪਿੰਡ ਸੋਲਖੀਆ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 14 ਗ੍ਰਾਮ ਨਸ਼ੀਲਾ ਪਾਊਡਰ ਬ੍ਰਾਮਦ ਕੀਤਾ ਗਿਆ ਅਤੇ ਥਾਣਾ ਸਿਟੀ ਮੋਰਿੰਡਾ ਵੱਲੋਂ ਨਸ਼ਾ ਕਰਨ ਦੇ ਆਦੀ ਲਵਪ੍ਰੀਤ ਸਿੰਘ ਅਤੇ ਬਰਿੰਦਰਵੀਰ ਸਿੰਘ ਵਾਸੀ ਵਾਰਡ ਨੰਬਰ 09 ਨਗਰ ਖੇੜਾ ਮਹੱਲਾ ਮੋਰਿੰਡਾ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮੇ ਦਰਜ਼ ਕੀਤੇ ਗਏ।
ਉਨ੍ਹਾਂ ਅੱਗੇ ਦੱਸਿਆ ਕਿ ਥਾਣਾ ਸਦਰ ਰੂਪਨਗਰ ਦੀ ਪੁਲਿਸ ਪਾਰਟੀ ਵੱਲੋਂ ਮਕੋੜੀ ਤੇ ਡੰਗੋਲੀ ਟੀ-ਪੁਆਇੰਟ ਤੇ ਨਾਕਾਬੰਦੀ ਦੌਰਾਨ ਇੱਕ ਸਵੀਫਟ ਕਾਰ ਰੰਗ ਚਿੱਟਾ ਆਉਦੀ ਦਿਖਾਈ ਦਿੱਤੀ, ਜੋ ਕਿ ਪੁਲਿਸ ਪਾਰਟੀ ਨੂੰ ਦੇਖ ਕੇ ਇਕ ਦਮ ਘਬਰਾ ਗਏ ਅਤੇ ਗੱਡੀ ਦੀ ਬਰੇਕ ਮਾਰ ਕੇ ਪਿੱਛੇ ਨੂੰ ਭਜਾਉਣ ਲੱਗੇ। ਜਿਸ ਤੇ ਪੁਲਿਸ ਪਾਰਟੀ ਵੱਲੋ ਕਾਰ ਚਾਲਕ ਨੂੰ ਕਾਬੂ ਕੀਤਾ ਗਿਆ। ਜਿਸ ਨਾਲ ਇੱਕ ਹੋਰ ਵਿਅਕਤੀ ਵੀ ਕਾਰ ਵਿੱਚ ਮੌਜੂਦ ਸੀ। ਜਿਨ੍ਹਾਂ ਤੋਂ ਨਾਮ ਪਤਾ ਪੁੱਛਣ ਤੇ ਆਪਣਾ ਨਾਮ ਵਿਜੇ ਕੁਮਾਰ ਉਰਫ਼ ਰਾਣਾ ਵਾਸੀ ਸੱਲੇਵਾਲ ਡਾਕਘਰ ਰਾਜਪੁਰਾ ਥਾਣਾ ਸਦਰ ਨਾਲਾਗੜ ਜ਼ਿਲ੍ਹਾ ਸੋਲਨ ਹਿਮਾਚਲ ਪ੍ਰਦੇਸ਼ ਅਤੇ ਖਲੀਲ ਮੁਹੰਮਦ ਵਾਸੀ ਹਰਰਾਏਪੁਰ ਥਾਣਾ ਮਾਨਪੁਰਾ ਜ਼ਿਲ੍ਹਾ ਸੋਲਨ ਹਿਮਾਚਲ ਪ੍ਰਦੇਸ਼ ਤੋਂ ਚੈਕਿੰਗ ਕਰਨ ਤੇ ਉਨ੍ਹਾਂ ਪਾਸੋ 01 ਦੇਸੀ ਪਿਸਟਲ ਸਮੇਤ 04 ਜਿੰਦਾ ਰੋਦ ਬ੍ਰਾਮਦ ਕੀਤੇ ਗਏ, ਜਿਨ੍ਹਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ ਅਸਲਾ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ। ਜਿਸ ਦੀ ਅਗਲੇਰੀ ਤਫਤੀਸ਼ ਜਾਰੀ ਹੈ।
ਐਸ.ਐਸ.ਪੀ. ਰੂਪਨਗਰ ਵੱਲੋਂ ਦੱਸਿਆ ਗਿਆ ਕਿ ਰੂਪਨਗਰ ਪੁਲਿਸ ਵਲੋ ਨਸ਼ਾ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾ ਨੂੰ ਕਾਬੂ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਪੁਲਿਸ ਵਲੋ ਕਿਸੇ ਵੀ ਸ਼ਰਾਰਤੀ ਅਤੇ ਮਾੜੇ ਅਨਸਰ ਨੂੰ ਸਿਰ ਚੱਕਣ ਨਹੀਂ ਦਿੱਤਾ ਜਾਵੇਗਾ ਅਤੇ ਜ਼ਿਲ੍ਹੇ ਦੇ ਅੰਦਰ ਅਮਨ ਕਾਨੂੰਨ ਵਿਵਸਥਾ ਨੂੰ ਹਰ ਹਾਲ ਕਾਇਮ ਰੱਖਿਆ ਜਾਵੇਗਾ।