District Police will not allow any mischievous and evil elements to get their way – SSP

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
“ਯੁੱਧ ਨਸ਼ਿਆਂ ਵਿਰੁੱਧ”
6000 ਐਮ.ਐਲ. ਨਜ਼ਾਇਜ਼ ਸ਼ਰਾਬ ਸਮੇਤ 1, ਨਸ਼ਾ ਕਰਨ ਦੇ ਆਦੀ 1 ਵਿਅਕਤੀ ਖੋਹ ਕਰਨ ਵਾਲੇ 3 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ
ਜ਼ਿਲ੍ਹਾ ਪੁਲਿਸ ਵਲੋਂ ਕਿਸੇ ਵੀ ਸ਼ਰਾਰਤੀ ਅਤੇ ਮਾੜੇ ਅਨਸਰ ਨੂੰ ਸਿਰ ਚੱਕਣ ਨਹੀ ਦਿੱਤਾ ਜਾਵੇਗਾ – ਐੱਸਐੱਸਪੀ
ਰੂਪਨਗਰ, 12 ਜੁਲਾਈ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਜ਼ਿਲ੍ਹਾ ਰੂਪਨਗਰ ਪੁਲਿਸ ਵੱਲੋਂ ਨਸ਼ੇ ਨੂੰ ਵੇਚਣ ਵਾਲਿਆਂ ਵਿਰੁੱਧ ਕਾਰਵਾਈਆਂ ਨਿਰੰਤਰ ਜਾਰੀ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਰੂਪਨਗਰ ਸ. ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਤਹਿਤ ਰੂਪਨਗਰ ਜ਼ਿਲ੍ਹਾ ਪੁਲਿਸ ਵੱਲੋਂ ਐਨ.ਡੀ.ਪੀ.ਐਸ. ਐਕਟ ਦੇ ਵੱਖ-ਵੱਖ ਮੁਕੱਦਮਿਆਂ ਵਿੱਚ ਨਸ਼ਾ ਕਰਨ ਦੇ ਆਦੀ 1 ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ, 1 ਵਿਅਕਤੀ ਨੂੰ ਗ੍ਰਿਫਤਾਰ ਕਰਕੇ 6000 ਐਮ.ਐਲ. ਨਜ਼ਾਇਜ਼ ਸ਼ਰਾਬ ਠੇਕਾ ਦੇਸੀ ਬ੍ਰਾਮਦ ਕੀਤੀ ਗਈ ਅਤੇ ਖੋਹ ਕਰਨ ਵਾਲੇ 3 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ ਖੋਹ ਕੀਤਾ ਮੋਬਾਇਲ ਫੋਨ ਬ੍ਰਾਮਦ ਕੀਤਾ ਗਿਆ।
ਇਸ ਸਬੰਧੀ ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ “ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਦੀ ਲਗਾਤਾਰਤਾ ਵਿੱਚ ਜ਼ਿਲ੍ਹਾ ਪੁਲਿਸ ਵੱਲੋਂ ਵੱਖ-ਵੱਖ ਸਥਾਨਾ ਤੇ ਨਾਕਾਬੰਦੀਆਂ ਅਤੇ ਗਸ਼ਤਾ ਰਾਹੀ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕੀਤੀ ਗਈ, ਜਿਸ ਦੌਰਾਨ ਥਾਣਾ ਸਿੰਘ ਭਗਵੰਤਪੁਰ ਵੱਲੋਂ ਨਸ਼ਾ ਕਰਨ ਦੇ ਆਦੀ ਸਿਤਾਰ ਅਲੀ ਵਾਸੀ ਪਿੰਡ ਬੈਰਮਪੁਰ ਲਾਡਲ ਗ੍ਰਿਫਤਾਰ ਕੀਤਾ ਗਿਆ ਉਸ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ। ਇਸ ਤੋਂ ਇਲਾਵਾ ਥਾਣਾ ਸ੍ਰੀ ਅਨੰਦਪੁਰ ਸਾਹਿਬ ਵੱਲੋਂ ਰਾਮ ਪ੍ਰਕਾਸ਼ ਮੁੱਖਿਆ ਵਾਸੀ ਬਿਸਵਾ ਥਾਣਾ ਬੀਥਾਨ ਸਮਸਤੀਪੁਰਾ ਬਿਹਾਰ ਹਾਲ ਵਾਸੀ ਏ.ਸੀ.ਸੀ. ਡੰਪ ਪਿੰਡ ਮਹਿਰੋਲੀ ਥਾਣਾ ਸ੍ਰੀ ਅਨੰਦਪੁਰ ਸਾਹਿਬ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 6000 ਐਮ.ਐਲ. ਨਜ਼ਾਇਜ਼ ਸ਼ਰਾਬ ਠੇਕਾ ਦੇਸੀ ਬ੍ਰਾਮਦ ਕੀਤੀ ਗਈ ਅਤੇ ਉਸ ਖਿਲਾਫ ਐਕਸਾਇਜ਼ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ।
ਇਸ ਤੋਂ ਇਲਾਵਾ ਉਨ੍ਹਾਂ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਥਾਣਾ ਸਦਰ ਮੋਰਿੰਡਾ ਨੂੰ ਸੂਚਨਾ ਮਿਲੀ ਕਿ ਹਰਮੀਤ ਸਿੰਘ, ਕੁਲਵੰਤ ਸਿੰਘ ਵਾਸੀ ਪਿੰਡ ਢੰਗਰਾਲੀ ਅਤੇ ਗੁਰਪਾਲ ਸਿੰਘ ਵਾਸੀ ਪਿੰਡ ਅਕਬਰਪੁਰ ਨਸ਼ਾ ਕਰਨ ਦੇ ਆਦੀ ਹਨ ਅਤੇ ਇਹ ਇੱਕਲੇ ਜਾਂਦੇ ਰਾਹਗੀਰਾਂ ਤੋਂ ਝਪਟ ਮਾਰਕੇ ਮੋਬਾਇਲ ਫੋਨ ਖੋਹ ਲੈਂਦੇ ਹਨ, ਜਿਸ ਤੇ ਕਾਰਵਾਈ ਕਰਦੇ ਹੋਏ ਥਾਣਾ ਸਦਰ ਮੋਰਿੰਡਾ ਵੱਲੋਂ ਤਿੰਨਾ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ ਖੋਹ ਕੀਤਾ ਇੱਕ ਮੋਬਾਇਲ ਫੋਨ ਬ੍ਰਾਮਦ ਕੀਤਾ ਗਿਆ। ਜਿਸ ਤੇ ਇਨ੍ਹਾਂ ਖਿਲਾਫ ਬੀ.ਐਨ.ਐਸ. ਦੀਆਂ ਧਾਰਾਵਾਂ ਅਧੀਨ ਮੁਕੱਦਮਾ ਦਰਜ਼ ਕੀਤਾ ਗਿਆ। ਜਿਸ ਦੀ ਅਗਲੇਰੀ ਤਫਤੀਸ਼ ਜਾਰੀ ਹੈ।
ਐਸ.ਐਸ.ਪੀ. ਰੂਪਨਗਰ ਵਲੋ ਦੱਸਿਆ ਗਿਆ ਕਿ ਰੂਪਨਗਰ ਪੁਲਿਸ ਵਲੋ ਨਸ਼ਾ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾ ਨੂੰ ਕਾਬੂ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਪੁਲਿਸ ਵਲੋਂ ਕਿਸੇ ਵੀ ਸ਼ਰਾਰਤੀ ਅਤੇ ਮਾੜੇ ਅਨਸਰ ਨੂੰ ਸਿਰ ਚੱਕਣ ਨਹੀ ਦਿੱਤਾ ਜਾਵੇਗਾ ਅਤੇ ਜ਼ਿਲ੍ਹੇ ਦੇ ਅੰਦਰ ਅਮਨ ਕਾਨੂੰਨ ਵਿਵਸਥਾ ਨੂੰ ਹਰ ਹਾਲ ਕਾਇਮ ਰੱਖਿਆ ਜਾਵੇਗਾ।