ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਲਗਾਏ ਪਲੇਸਮੈਂਟ ਕੈਂਪ ‘ਚ 22 ਉਮੀਦਵਾਰਾਂ ਦੀ ਹੋਈ ਨੌਕਰੀ ਲਈ ਚੋਣ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਲਗਾਏ ਪਲੇਸਮੈਂਟ ਕੈਂਪ ‘ਚ 22 ਉਮੀਦਵਾਰਾਂ ਦੀ ਹੋਈ ਨੌਕਰੀ ਲਈ ਚੋਣ
ਰੂਪਨਗਰ, 18 ਜੁਲਾਈ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਦੀ ਅਗਵਾਈ ਹੇਠ ਹਫਤਾਵਰੀ ਪਲੇਸਮੈਂਟ ਕੈਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਅੱਜ ਪਲੇਸਮੈਂਟ ਕੈਂਪ ਲਗਾਇਆ ਗਿਆ।
ਇਸ ਮੌਕੇ ਪ੍ਰਭਜੋਤ ਸਿੰਘ, ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਰੂਪਨਗਰ ਨੇ ਦੱਸਿਆ ਕਿ ਇਸ ਕੈਂਪ ਵਿੱਚ ਐਲਏਐਸਐਫ਼ ਅਤੇ ਆਈ.ਐਫ਼.ਐਮ. ਸਰਵਿਸਿਜ਼ ਪ੍ਰਾਈਵੇਟ ਲਿਮਟਿਡ ਕੰਪਨੀ ਦੇ ਨੁਮਾਇੰਦੇ ਕੈਪਟਨ ਵੀਰ ਜੰਗ ਸਿੰਘ ਰਾਣਾ, ਜਨਰਲ ਮੈਨੇਜਰ ਆਪ੍ਰੇਸ਼ਨ ਵੱਲੋਂ ਸੁਰੱਖਿਆ ਗਾਰਡ ਦੀਆਂ ਅਸਾਮੀਆਂ ਲਈ ਦਸਵੀਂ/ ਬਾਰਵੀਂ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਗਈ ਅਤੇ ਇਸ ਅਸਾਮੀ ਤੇ ਚੁਣੇ ਗਏ ਉਮੀਦਵਾਰਾਂ ਨੂੰ 16,000/- ਤੋਂ 18,000/- ਪ੍ਰਤੀ ਮਹੀਨਾ ਤਨਖਾਹ ਮਿਲੇਗੀ। ਇਸੇ ਤਰ੍ਹਾਂ ਟੈਲੀਕਾਲਰ ਦੀਆਂ ਅਸਾਮੀਆਂ ਲਈ ਬਾਰਵੀਂ ਅਤੇ ਗ੍ਰੈਜ਼ੂਏਟ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਗਈ ਅਤੇ ਚੁਣੇ ਗਏ ਉਮੀਦਵਾਰਾਂ ਨੂੰ 15,000/- ਤੋਂ 20,000/- ਪ੍ਰਤੀ ਮਹੀਨਾ ਤਨਖਾਹ ਮਿਲੇਗੀ।ਇਲੈਕਟ੍ਰੀਸ਼ੀਅਨ ਦੀਆਂ ਅਸਾਮੀਆਂ ਲਈ ਗਈ ਇੰਟਰਵਿਊ ਦੌਰਾਨ ਇਲੈਕਟ੍ਰੀਸ਼ੀਅਨ ਵਿੱਚ ਡਿਪਲੋਮਾ ਪਾਸ ਉਮੀਦਵਾਰਾਂ ਦੀ ਅਤੇ ਚੁਣੇ ਗਏ ਉਮੀਦਵਾਰਾਂ ਨੂੰ 17,000/- ਤੋਂ 20,000/- ਪ੍ਰਤੀ ਮਹੀਨਾ ਤਨਖਾਹ ਮਿਲੇਗੀ।ਹਾਊਸਕੀਪਿੰਗ ਸਟਾਫ ਦੀਆਂ ਅਸਾਮੀਆਂ ਲਈ ਅੱਠਵੀਂ/ਦਸਵੀਂ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਗਈ ਅਤੇ ਚੁਣੇ ਗਏ ਉਮੀਦਵਾਰਾਂ ਨੂੰ 13,000/- ਤੋਂ 14,500/- ਪ੍ਰਤੀ ਮਹੀਨਾ ਤਨਖਾਹ ਮਿਲੇਗੀ। ਇਸੇ ਤਰ੍ਹਾਂ ਆਫਿਸ ਬੁਆਏ/ਪੈਂਟਰੀ ਬੁਆਏ ਦੀਆਂ ਅਸਾਮੀਆਂ ਲਈ ਅੱਠਵੀਂ/ਦਸਵੀਂ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਗਈ ਅਤੇ ਇਨ੍ਹਾਂ ਅਸਾਮੀਆਂ ਲਈ ਚੁਣੇ ਗਏ ਉਮੀਦਵਾਰਾਂ ਨੂੰ 13000/- ਤੋਂ 15,000/- ਪ੍ਰਤੀ ਮਹੀਨਾ ਤਨਖਾਹ ਮਿਲੇਗੀ। ਡਰਾਈਵਰ ਦੀਆਂ ਅਸਾਮੀਆਂ ਲਈ ਅੱਠਵੀਂ/ਦਸਵੀਂ/ਬਾਰਵੀਂ ਪਾਸ 4 ਪਹੀਆ ਵਾਹਨ ਲਾਇਸੈਂਸ ਦੇ ਨਾਲ ਯੋਗਤਾ ਦੀ ਮੰਗ ਕੀਤੀ ਗਈ ਸੀ। ਇਸ ਅਸਾਮੀ ਤੇ ਚੁਣੇ ਗਏ ਉਮੀਦਵਾਰਾਂ ਨੂੰ 15,000/- ਤੋਂ 17,000/- ਪ੍ਰਤੀ ਮਹੀਨਾ ਤਨਖਾਹ ਮਿਲੇਗੀ। ਇਨ੍ਹਾਂ ਅਸਾਮੀਆਂ ਲਈ ਨੌਕਰੀ ਦਾ ਸਥਾਨ ਚੰਡੀਗੜ੍ਹ/ਮੁਹਾਲੀ/ਖਰੜ/ਪੰਚਕੂਲਾ ਹੋਵੇਗਾ।
ਇਸ ਮੌਕੇ ਮੀਨਾਕਸ਼ੀ ਬੇਦੀ, ਪਲੇਸਮੈਂਟ ਅਫਸਰ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਨੇ ਦੱਸਿਆ ਕਿ ਇਸ ਕੈਂਪ ਵਿੱਚ 27 ਉਮੀਦਵਾਰਾਂ ਨੇ ਭਾਗ ਲਿਆ ਅਤੇ 22 ਦੀ ਕੰਪਨੀ ਵੱਲੋਂ ਚੋਣ ਕੀਤੀ ਗਈ।