ਸਰਕਾਰੀ ਕਾਲਜ ਰੋਪੜ ਦੇ 12 ਵਿਦਿਆਰਥੀਆਂ ਨੇ ਰਾਜ ਪੱਧਰੀ ਯੁਵਕ ਸਿਖਲਾਈ ਵਰਕਸ਼ਾਪ ‘ਚ ਲਿਆ ਭਾਗ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਸਰਕਾਰੀ ਕਾਲਜ ਰੋਪੜ ਦੇ 12 ਵਿਦਿਆਰਥੀਆਂ ਨੇ ਰਾਜ ਪੱਧਰੀ ਯੁਵਕ ਸਿਖਲਾਈ ਵਰਕਸ਼ਾਪ ‘ਚ ਲਿਆ ਭਾਗ
ਰੂਪਨਗਰ, 02 ਅਗਸਤ: ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਪੰਜ ਰੋਜ਼ਾ ਰਾਜ ਪੱਧਰੀ ਵਰਕਸ਼ਾਪ ਆਯੋਜਿਤ ਕਰਵਾਈ ਗਈ, ਜਿਸ ਵਿੱਚ ਸਰਕਾਰੀ ਕਾਲਜ ਰੋਪੜ ਦੇ 12 ਵਿਦਿਆਰਥੀਆਂ ਵੱਲੋਂ ਭਾਗ ਲਿਆ ਗਿਆ।
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਆਯੋਜਿਤ ਇਸ ਵਰਕਸ਼ਾਪ ਵਿੱਚ ਕਾਲਜ ਦੇ ਰੈਡ ਰਿਬਨ ਕਲੱਬ ਦੇ ਕਨਵੀਨਰ ਡਾ. ਅਨੂੰ ਸ਼ਰਮਾ, ਪ੍ਰੋ. ਗੁਰਪ੍ਰੀਤ ਕੌਰ, ਡਾ. ਕੀਰਤੀ ਭਾਗੀਰਥ ਅਤੇ ਪ੍ਰੋ. ਜਗਜੀਤ ਸਿੰਘ ਦੀ ਅਗਵਾਈ ਵਿੱਚ 9 ਲੜਕੀਆਂ ਅਤੇ 3 ਲੜਕਿਆਂ ਨੇ ਸ਼ਮੂਲੀਅਤ ਕੀਤੀ।
ਪ੍ਰਿੰਸੀਪਲ ਸ. ਜਤਿੰਦਰ ਸਿੰਘ ਗਿੱਲ ਨੇ ਭਾਗ ਲੈਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਅਤੇ ਕਿਹਾ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਦੀ ਸ਼ਖਸ਼ੀਅਤ ਉਸਾਰੀ ਵਿੱਚ ਅਹਿਮ ਰੋਲ ਅਦਾ ਕਰਦੇ ਹਨ।
ਡਾ. ਅਨੂੰ ਸ਼ਰਮਾ ਨੇ ਦੱਸਿਆ ਕਿ ਇਸ ਵਰਕਸ਼ਾਪ ਦੌਰਾਨ ਭਾਗੀਦਾਰਾਂ ਨੂੰ ਸੈਮੀਨਾਰ, ਸੱਭਿਆਚਾਰ ਪ੍ਰੋਗਰਾਮ, ਲੋਕ ਕਲਾਵਾਂ,ਪੰਜਾਬੀ ਸੱਭਿਆਚਾਰ ਨਾਲ ਸੰਬੰਧਿਤ ਵੱਖ-ਵੱਖ ਮੁਕਾਬਲੇ, ਸੁਖਨਾ ਝੀਲ ਦਾ ਦੌਰਾ ਅਤੇ ਹੋਰ ਗਤੀਵਿਧੀਆਂ ਵਿੱਚ ਹਿੱਸਾ ਲੈਣ ਦਾ ਮੌਕਾ ਮਿਲਿਆ। ਵਰਕਸ਼ਾਪ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਯੁਵਕ ਸੇਵਾਵਾਂ ਵਿਭਾਗ ਵੱਲੋਂ ਸਰਟੀਫਿਕੇਟ ਨਾਲ ਤਕਸੀਮ ਕੀਤਾ ਗਿਆ।
ਇਸ ਵਰਕਸ਼ਾਪ ਵਿੱਚ ਵਿਦਿਆਰਥੀ ਰਾਜਵਿੰਦਰ ਕੌਰ,ਸਿਮਰਨਜੋਤ ਕੌਰ, ਪੂਜਾ, ਕੁਲਵਿੰਦਰ ਕੌਰ, ਜਸਪ੍ਰੀਤ ਕੌਰ, ਹਰਪ੍ਰੀਤ ਕੌਰ, ਦਿਕਸ਼ਾ, ਕਾਜਲ ਸ਼ਰਮਾ, ਦਿਕਸ਼ਾ, ਨਿਤੇਸ਼, ਜਸਪ੍ਰੀਤ ਅਤੇ ਅਸ਼ੀਸ਼ ਨੇ ਭਾਗ ਲਿਆ ਗਿਆ।
ਫੋਟੋ – ਵਰਕਸ਼ਾਪ ਵਿੱਚ ਭਾਗ ਲੈਣ ਵਾਲੇ ਵਿਦਿਆਰਥੀ ਪ੍ਰਿੰਸੀਪਲ ਸ. ਜਤਿੰਦਰ ਸਿੰਘ ਗਿੱਲ ਅਤੇ ਕਾਲਜ ਪ੍ਰਬੰਧਕਾਂ ਨਾਲ।