ਐਮ.ਸੀ.ਸੀ-ਕਮ-ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਐਮ.ਸੀ.ਸੀ-ਕਮ-ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ
ਰੂਪਨਗਰ, 11 ਅਗਸਤ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਸਿੰਘ ਵਾਲੀਆ ਦੀ ਅਗਵਾਈ ਹੇਠ ਹਫਤਾਵਰੀ ਪਲੇਸਮੈਂਟ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅਗਲਾ ਪਲੇਸਮੈਂਟ ਕੈਂਪ ਅੱਜ 12 ਅਗਸਤ 2025 ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਲਗਾਇਆ ਜਾ ਰਿਹਾ ਹੈ।
ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਪਲੇਸਮੈਂਟ ਅਫਸਰ ਮੀਨਾਕਸ਼ੀ ਬੇਦੀ ਨੇ ਦੱਸਿਆ ਕਿ ਇਸ ਕੈਂਪ ਵਿੱਚ ਪੇਟੀਐਮ ਕੰਪਨੀ ਵੱਲੋਂ ਫੀਲਡ ਸੇਲਜ਼ ਐਗਜ਼ੀਕਿਊਟਿਵ ਦੀਆਂ 30 ਅਸਾਮੀਆਂ ਲਈ ਦਸਵੀਂ ਤੋਂ ਗ੍ਰੈਜੂਏਟ (ਕੋਈ ਵੀ) ਪਾਸ 18 ਤੋਂ 40 ਸਾਲ ਦੇ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ ਅਤੇ ਇਨ੍ਹਾਂ ਅਸਾਮੀਆਂ ਲਈ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 21000/- ਪ੍ਰਤੀ ਮਹੀਨਾ ਤਨਖਾਹ ਅਤੇ ਪ੍ਰੋਤਸਾਹਨ ਮਿਲੇਗਾ।
ਸੀਨੀਅਰ ਫੀਲਡ ਸੇਲਜ਼ ਐਗਜ਼ੀਕਿਊਟਿਵ ਦੀਆਂ 20 ਅਸਾਮੀਆਂ ਲਈ ਦਸਵੀਂ ਤੋਂ ਗ੍ਰੈਜੂਏਟ (ਕੋਈ ਵੀ) ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ ਅਤੇ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 26000/- ਪ੍ਰਤੀ ਮਹੀਨਾ ਤਨਖਾਹ ਅਤੇ ਪ੍ਰੋਤਸਾਹਨ ਮਿਲੇਗਾ। ਉਮੀਦਵਾਰ ਕੋਲ 1 ਸਾਲ ਦਾ ਤਜ਼ਰਬਾ ਹੋਣਾ ਚਾਹੀਦਾ ਹੈ ਅਤੇ 18 ਤੋਂ 42 ਸਾਲ ਦੇ ਦਰਮਿਆਨ ਉਮਰ ਹੋਣੀ ਲਾਜ਼ਮੀ ਹੈ। ਇੰਡੀਵੀਜ਼ੂਅਲ ਗਰੁੱਪ ਲੀਡਰ ਦੀਆਂ 7 ਅਸਾਮੀਆਂ ਲਈ ਦਸਵੀਂ ਤੋਂ ਗ੍ਰੈਜੂਏਟ (ਕੋਈ ਵੀ) ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਉਮੀਦਵਾਰ ਕੋਲ 3 ਤੋਂ 4 ਸਾਲ ਦਾ ਤਜ਼ਰਬਾ ਹੋਣਾ ਚਾਹੀਦਾ ਹੈ ਅਤੇ ਉਮਰ 18 ਤੋਂ 42 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 31000/- ਪ੍ਰਤੀ ਮਹੀਨਾ ਤਨਖਾਹ ਅਤੇ ਪ੍ਰੋਤਸਾਹਨ ਮਿਲੇਗਾ। ਨੌਕਰੀ ਕਰਨ ਦਾ ਸਥਾਨ ਰੂਪਨਗਰ, ਮੋਰਿੰਡਾ, ਕੁਰਾਲੀ, ਖਰੜ, ਮੁਹਾਲੀ ਤੇ ਚੰਡੀਗੜ੍ਹ ਹੈ।
ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਕੇਵਲ ਪੁਰਸ਼ ਉਮੀਦਵਾਰ ਇੰਟਰਵਿਊ ਲਈ ਆ ਸਕਦੇ ਹਨ। ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ ਪੇਟੀਐਮ ਉਤਪਾਦ ਜਿਵੇਂ ਕਿ ਪੇਟੀਐਮ ਸਾਊਂਡ ਬਾਕਸ ਸਕੈਨਰ, ਕਰਾਸ ਸੇਲਜ਼ ਉਤਪਾਦ:- ਈਡੀਸੀ ਸਵਾਈਪ ਮਸ਼ੀਨ, ਗੋਲਡ ਸਿਪ, ਲੋਨ, ਵਿਨ ਬੈਕ, ਪਿਕ-ਅੱਪ ਆਦਿ ਵੇਚਣ ਲਈ ਰੋਜ਼ਾਨਾ 15-20 ਫੀਲਡ ਵਿਜ਼ਿਟ ਕਰਨੀ ਹੋਵੇਗੀ ਅਤੇ ਪ੍ਰਤੀ ਦਿਨ 1-3 ਉਤਪਾਦਾਂ ਦੀ ਵਿਕਰੀ ਕਰਨੀ ਹੋਵੇਗੀ। ਉਤਪਾਦ ਵਿਸ਼ੇਸ਼ਤਾਵਾਂ ਦਾ ਪ੍ਰਦਰਸ਼ਨ ਕਰਨਾ ਹੋਵੇਗਾ ਅਤੇ ਵਿਕਰੀ ਬਾਰੇ ਰੋਜ਼ਾਨਾ ਰਿਪੋਰਟਾਂ ਤਿਆਰ ਕਰਨੀਆਂ ਹੋਣਗੀਆਂ। ਉਮੀਦਵਾਰ ਕੋਲ ਦੋ-ਪਹੀਆ ਵਾਹਨ ਅਤੇ ਐਂਡਰਾਇਡ ਫੋਨ ਹੋਣਾ ਚਾਹੀਦਾ ਹੈ। ਇੰਟਰਵਿਊ ਦੇ ਚਾਹਵਾਨ ਉਮੀਦਵਾਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਡੀਸੀ ਕੰਪਲੈਕਸ, ਰੂਪਨਗਰ ਵਿਖੇ ਪਹੁੰਚ ਕੇ ਇੰਟਰਵਿਊ ਦੇ ਸਕਦੇ ਹਨ। ਵਧੇਰੇ ਜਾਣਕਾਰੀ ਲਈ ਹੈਲਪਲਾਈਨ 01881-222104 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।