69ਵੀਆਂ ਜ਼ਿਲ੍ਹਾ ਸਕੂਲ ਖੋ -ਖੋ ਖੇਡਾਂ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਦੂਜੇ ਦਿਨ ਵੀ ਜਾਰੀ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
69ਵੀਆਂ ਜ਼ਿਲ੍ਹਾ ਸਕੂਲ ਖੋ -ਖੋ ਖੇਡਾਂ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਦੂਜੇ ਦਿਨ ਵੀ ਜਾਰੀ
ਰੂਪਨਗਰ, 20 ਅਗਸਤ: 69ਵੀਆਂ ਜ਼ਿਲ੍ਹਾ ਸਕੂਲ ਖੇਡਾਂ ਹੈਂਡਬਾਲ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ, ਡਾਇਰੈਕਟਰ ਸਕੂਲ ਸਿੱਖਿਆ (ਸੈਕੰਡਰੀ) ਪੰਜਾਬ ਦੀ ਯੋਗ ਰਹਿਨੁਮਾਈ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿ.) ਰੂਪਨਗਰ ਸ਼੍ਰੀ ਪ੍ਰੇਮ ਕੁਮਾਰ ਮਿੱਤਲ ਪੀ.ਈ.ਐਸ. ਦੀ ਅਗਵਾਈ ਹੇਠ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਸ਼੍ਰੀਮਤੀ ਸ਼ਰਨਜੀਤ ਕੌਰ ਦੀ ਦੇਖ ਰੇਖ ਹੇਠ ਖੋ-ਖੋ ਖੇਡ ਦੇ ਮੁਕਾਬਲੇ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਕਨਵੀਨਰ ਪ੍ਰਿੰਸੀਪਲ ਸੰਗੀਤਾ ਰਾਣੀ ਅਤੇ ਉਪ ਕਨਵੀਨਰ ਡੀ.ਪੀ.ਈ. ਪਰਮਜੀਤ ਸਿੰਘ ਦੀ ਮੋਜੂਦਗੀ ਵਿੱਚ ਜਾਰੀ ਰਹੇ, ਅੱਜ ਇਨ੍ਹਾਂ ਖੇਡਾਂ ਵਿੱਚ ਡੀਪੀਈ ਸ. ਵਰਿੰਦਰ ਸਿੰਘ ਉਚੇਚੇ ਤੌਰ ‘ਤੇ ਬੱਚਿਆਂ ਨੂੰ ਅਸ਼ੀਰਵਾਦ ਦੇਣ ਲਈ ਪਹੁੰਚੇ।
ਇਸ ਸੰਬਧੀ ਜਾਣਕਾਰੀ ਦਿੰਦਿਆਂ ਸਟੇਟ ਐਵਾਰਡੀ ਨਰਿੰਦਰ ਸਿੰਘ ਬੰਗਾ ਨੇ ਦੱਸਿਆ ਕਿ ਅੱਜ ਦੇ ਦਿਨ ਅੰਡਰ 14 ਸਾਲ ਲੜਕੀਆਂ ਤਖਤਗੜ੍ਹ ਜ਼ੋਨ ਨੇ ਪਹਿਲਾ ਸਥਾਨ, ਸ੍ਰੀ ਚਮਕੌਰ ਸਾਹਿਬ ਜ਼ੋਨ ਨੇ ਦੂਜਾ ਅਤੇ ਭਲਾਣ ਜ਼ੋਨ ਨੇ ਤੀਜਾ ਸਥਾਨ ਹਾਸਲ ਕੀਤਾ। ਅੰਡਰ -17 ਸਾਲ ਲੜਕੀਆਂ ਵਿੱਚ ਭਲਾਣ ਜ਼ੋਨ ਨੇ ਪਹਿਲਾ ਅਤੇ ਸ੍ਰੀ ਚਮਕੌਰ ਸਾਹਿਬ ਨੇ ਦੂਜਾ ਸਥਾਨ ਹਾਸਲ ਕੀਤਾ। ਅੰਡਰ -19 ਸਾਲ ਲੜਕੀਆਂ ਵਿੱਚ ਨੰਗਲ ਜ਼ੋਨ ਨੇ ਪਹਿਲਾ ਅਤੇ ਸ੍ਰੀ ਅਨੰਦਪੁਰ ਸਾਹਿਬ ਨੇ ਦੂਜਾ ਸਥਾਨ ਹਾਸਲ ਕੀਤਾ।
ਇਨ੍ਹਾਂ ਖੇਡ ਮੁਕਾਬਲਿਆਂ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਸ. ਗੁਰਤੇਜ ਸਿੰਘ, ਸ. ਮਨਪ੍ਰੀਤ ਸਿੰਘ, ਸ਼੍ਰੀਮਤੀ ਸਤਵੰਤ ਕੌਰ, ਸ਼੍ਰੀਮਤੀ ਗੁਰਦਰਸ਼ਨ ਕੌਰ, ਸ਼੍ਰੀਮਤੀ ਗੁਰਪ੍ਰੀਤ ਕੌਰ, ਸ੍ਰੀ ਵਿਜੈ ਕੁਮਾਰ, ਸ. ਸਤਨਾਮ ਸਿੰਘ, ਸ਼੍ਰੀਮਤੀ ਚਰਨਜੀਤ ਕੌਰ, ਸ਼੍ਰੀਮਤੀ ਨੀਲਮ ਕੁਮਾਰੀ, ਸ. ਇੰਦਰਜੀਤ ਸਿੰਘ ਅਤੇ ਗੁਰਪ੍ਰਤਾਪ ਸਿੰਘ ਨੇ ਵਡਮੁੱਲਾ ਯੋਗਦਾਨ ਪਾਇਆ।