• Site Map
  • Accessibility Links
  • English
Close

69th District School Handball Games conclude with pomp and show

Publish Date : 22/08/2025

p>ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

69ਵੀਆਂ ਜ਼ਿਲ੍ਹਾ ਸਕੂਲ ਹੈਂਡਬਾਲ ਖੇਡਾਂ ਸ਼ਾਨੋ ਸ਼ੌਕਤ ਨਾਲ ਸਮਾਪਤ

ਰੂਪਨਗਰ, 22 ਅਗਸਤ: 69ਵੀਆਂ ਜ਼ਿਲ੍ਹਾ ਸਕੂਲ ਹੈਂਡਬਾਲ ਖੇਡਾਂ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ, ਡਾਇਰੈਕਟਰ ਸਕੂਲ ਸਿੱਖਿਆ (ਸੈਕੰਡਰੀ) ਪੰਜਾਬ ਦੀ ਯੋਗ ਰਹਿਨੁਮਾਈ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿ.) ਰੂਪਨਗਰ ਸ੍ਰੀ ਪ੍ਰੇਮ ਕੁਮਾਰ ਮਿੱਤਲ ਪੀ.ਈ.ਐਸ. ਅਗਵਾਈ ਹੇਠ ਅਤੇ ਸ਼੍ਰੀਮਤੀ ਸ਼ਰਨਜੀਤ ਕੌਰ ਜਿਲ੍ਹਾ ਸਪੋਰਟਸ ਕੋਆਰਡੀਨੇਟਰ ਦੀ ਦੇਖ ਰੇਖ ਹੇਠ 19 ਅਗਸਤ ਤੋਂ ਹੈਂਡਬਾਲ ਖੇਡ ਦੇ ਮੁਕਾਬਲੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਕਨਵੀਨਰ ਕੁਲਵਿੰਦਰ ਸਿੰਘ ਪ੍ਰਿੰਸੀਪਲ ਅਤੇ ਉਪ ਕਨਵੀਨਰ ਪੁਨੀਤ ਸਿੰਘ ਡੀ.ਪੀ.ਈ. ਦੀ ਮੋਜੂਦਗੀ ਵਿੱਚ ਚੱਲ ਰਹੇ ਸਨ। ਅੱਜ ਦੇ ਆਖ਼ਰੀ ਦਿਨ ਅੰਡਰ-14,17,19 ਸਾਲ ਲੜਕਿਆਂ ਦੇ ਫਾਈਨਲ ਮੁਕਾਬਲੇ ਕਰਵਾਏ ਗਏ।

ਇਸ ਸੰਬਧੀ ਜਾਣਕਾਰੀ ਦਿੰਦਿਆਂ ਨਰਿੰਦਰ ਸਿੰਘ ਬੰਗਾ ਸਟੇਟ ਐਵਾਰਡੀ ਨੇ ਦੱਸਿਆ ਕਿ ਅੰਡਰ -14 ਸਾਲ ਵਿੱਚ ਗਾਰਡਨ ਵੈਲੀ ਸਕੂਲ ਚਤਾਮਲੀ ਨੇ ਪਹਿਲਾ, ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਨੇ ਦੂਜਾ ਅਤੇ ਕਿਡਜ਼ ਪੈਰਾਡਾਈਜ਼ ਸਕੂਲ ਰੰਗੀਲਪੁਰ ਨੇ ਤੀਜਾ ਸਥਾਨ ਹਾਸਲ ਕੀਤਾ। ਅੰਡਰ -17 ਸਾਲ ਖੇਡ ਮੁਕਾਬਲਿਆਂ ਵਿੱਚ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਨੇ ਪਹਿਲਾ, ਐਸ.ਓ.ਈ. ਸਕੂਲ ਮੋਰਿੰਡਾ ਨੇ ਦੂਜਾ ਅਤੇ ਪੰਜਾਬ ਇੰਟਰਨੈਸ਼ਨਲ ਪਬਲਿਕ ਸਕੂਲ ਪਿਪਲਮਜਰਾ ਨੇ ਤੀਜਾ ਸਥਾਨ ਹਾਸਲ ਕੀਤਾ। ਅੰਡਰ -19 ਸਾਲ ਖੇਡ ਮੁਕਾਬਲਿਆਂ ਵਿੱਚ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਨੇ ਪਹਿਲਾ, ਐਸ.ਓ.ਈ.ਮੋਰਿੰਡਾ ਨੇ ਦੂਜਾ ਅਤੇ ਸ ਸ ਸ ਸ ਮਕੜੋਨਾ ਕਲਾਂ ਨੇ ਤੀਜਾ ਸਥਾਨ ਹਾਸਲ ਕਰਕੇ ਆਪਣੇ ਸਕੂਲ ਦਾ ਮਾਣ ਵਧਾਇਆ।

ਇਨ੍ਹਾਂ ਜੇਤੂ ਖਿਡਾਰੀਆਂ ਨੂੰ ਇਨਾਮਾਂ ਦੀ ਪ੍ਰਿੰਸੀਪਲ ਕੁਲਵਿੰਦਰ ਸਿੰਘ ਜ਼ੋਨਲ ਪ੍ਰਧਾਨ ਰੂਪਨਗਰ ਨੇ ਕੀਤੀ। ਇਨ੍ਹਾਂ ਖੇਡ ਮੁਕਾਬਲਿਆਂ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਰਜਿੰਦਰ ਕੌਰ, ਧਰਮਿੰਦਰ ਕੌਰ, ਅਜੀਤ ਕੌਰ, ਗੁਰਜੀਤ ਸਿੰਘ, ਰੁਪਿੰਦਰ ਕੌਰ, ਗੁਰਪਾਲ ਸਿੰਘ, ਭਜਨ ਕੌਰ ਅਤੇ ਵਿਨੀਤ ਭੱਲਾ ਨੇ ਵਡਮੁੱਲਾ ਯੋਗਦਾਨ ਪਾਇਆ।