• ਸਾਈਟ ਮੈਪ
  • Accessibility Links
  • ਪੰਜਾਬੀ
ਬੰਦ ਕਰੋ

ਨਸ਼ਿਆਂ ਵਿਰੁੱਧ ਜਾਗਰੂਕਤਾ ਲਈ ਦਸਮੇਸ਼ ਯੁਵਕ ਸੇਵਾਵਾਂ ਕਲੱਬ ਦੀ ਅਨੋਖੀ ਪਹਿਲ – ਨਾਟਕ ਰਾਹੀਂ ਲੋਕਾਂ ਨੂੰ ਕੀਤਾ ਜਾਗਰੂਕ

ਪ੍ਰਕਾਸ਼ਨ ਦੀ ਮਿਤੀ : 25/08/2025
Unique initiative of Dasmesh Youth Services Club to create awareness against drugs - People were made aware through drama

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਨਸ਼ਿਆਂ ਵਿਰੁੱਧ ਜਾਗਰੂਕਤਾ ਲਈ ਦਸਮੇਸ਼ ਯੁਵਕ ਸੇਵਾਵਾਂ ਕਲੱਬ ਦੀ ਅਨੋਖੀ ਪਹਿਲ – ਨਾਟਕ ਰਾਹੀਂ ਲੋਕਾਂ ਨੂੰ ਕੀਤਾ ਜਾਗਰੂਕ

ਰੂਪਨਗਰ, 25 ਅਗਸਤ: ਦਸ਼ਮੇਸ਼ ਯੁਵਕ ਸੇਵਾਵਾਂ ਕਲੱਬ (ਰਜਿ:) ਗ੍ਰੀਨ ਐਵਨਿਊ ਕਲੋਨੀ ਰੋਪੜ ਵੱਲੋਂ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਰੋਪੜ ਦੇ ਸਹਿਯੋਗ ਨਾਲ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਨਸ਼ਿਆਂ ਨੂੰ ਠੱਲ ਪਾਉਣ ਅਤੇ ਸਮਜਿਕ ਜਾਗਰੂਕਤਾ ਲਈ ਇੱਕ ਨਾਟਕ ਕਰਵਾਇਆ ਗਿਆ।

ਇਸ ਨਾਟਕ ਦਾ ਮੁੱਖ ਮੰਤਵ ਨਸ਼ਿਆਂ ਪ੍ਰਤੀ ਜਾਗਰੂਕਤਾ ਫੈਲਾਉਣਾ ਸੀ। ਇਸ ਨਾਟਕ ਰਾਹੀਂ ਦਰਸ਼ਕਾਂ ਨੂੰ ਇਹ ਸਮਝਾਉਣ ਦੀ ਕੋਸ਼ਿਸ਼ ਕੀਤੀ ਗਈ ਕਿ ਨਸ਼ਾ ਇਕ ਵਿਅਕਤੀ ਦੀ ਜ਼ਿੰਦਗੀ ਹੀ ਨਹੀਂ ਸਗੋਂ ਉਸਦੇ ਪਰਿਵਾਰ ਅਤੇ ਸਮਾਜ ਲਈ ਵੀ ਬਹੁਤ ਵੱਡੀ ਬੁਰਾਈ ਹੈ।

ਇਸ ਸਮਾਗਮ ਦੇ ਮੁੱਖ ਮਹਿਮਾਨ ਰੂਪਨਗਰ ਸਿਟੀ ਐਸ.ਐਚ.ਓ. ਸ਼੍ਰੀ ਪਵਨ ਕੁਮਾਰ ਸਨ। ਉਹਨਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਅਤੇ ਸਮਾਜ ਵਿੱਚ ਚੰਗੇ ਆਦਰਸ਼ਾਂ ਨੂੰ ਅਪਣਾਉਣ ਦੀ ਅਪੀਲ ਕੀਤੀ।

ਇਸ ਮੌਕੇ ‘ਤੇ ਕਲੱਬ ਪ੍ਰਧਾਨ ਗੁਰਪ੍ਰੀਤ ਸਿੰਘ ਨਾਗਰਾ ਨੇ ਨਸ਼ਿਆਂ ਵਿਰੁੱਧ ਬੋਲਦਿਆਂ ਕਿਹਾ ਕਿ “ਨਸ਼ੇ ਨੌਜਵਾਨੀ ਦਾ ਸਭ ਤੋਂ ਵੱਡਾ ਦੁਸ਼ਮਣ ਹਨ। ਇਹ ਨਾ ਸਿਰਫ਼ ਵਿਅਕਤੀ ਦੀ ਸਿਹਤ ਅਤੇ ਭਵਿੱਖ ਨੂੰ ਬਰਬਾਦ ਕਰਦੇ ਹਨ, ਸਗੋਂ ਪਰਿਵਾਰ ਅਤੇ ਸਮਾਜ ਦੇ ਆਧਾਰ ਨੂੰ ਵੀ ਕਮਜ਼ੋਰ ਕਰਦੇ ਹਨ। ਸਾਡੇ ਕਲੱਬ ਦਾ ਮਕਸਦ, ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾ ਕੇ ਖੇਡਾਂ ਅਤੇ ਸਿੱਖਿਆ ਵੱਲ ਪ੍ਰੇਰਿਤ ਕਰਨਾ ਹੈ”।

ਕਲੱਬ ਵਲੋਂ ਡਾਇਰੈਕਟਰ ਯੁਵਕ ਸੇਵਾਵਾਂ ਰੋਪੜ ਮਨਤੇਜ ਸਿੰਘ ਚੀਮਾ ਦਾ ਵੀ ਧੰਨਵਾਦ ਕੀਤਾ ਗਿਆ। ਕਲੱਬ ਵੱਲੋਂ ਆਏ ਹੋਏ ਮਹਿਮਾਨਾਂ ਦਾ ਅਤੇ ਨਾਟਕ ਟੀਮ ਦਾ ਸਨਮਾਨ ਚਿੰਨ੍ਹ ਦੇ ਕੇ ਸਨਮਾਨ ਕੀਤਾ ਗਿਆ ਇਸ ਪ੍ਰੋਗਰਾਮ ਨੂੰ ਕਰਵਾਉਣ ਲਈ ਰੋਟਰੀ ਕਲੱਬ ਰੋਪੜ ਸੈਂਟਰਲ ਦਾ ਵਿਸ਼ੇਸ਼ ਸਹਿਯੋਗ ਰਿਹਾ।

ਇਸ ਨਾਟਕ ਮੰਚਨ ਦੌਰਾਨ ਅਜਮੇਰ ਸਿੰਘ ਸਾਬਕਾ ਸਰਪੰਚ ਲੋਦੀ ਮਾਜਰਾ, ਕੁਲਤਾਰ ਸਿੰਘ ਰੋਟਰੀਅਨ, ਐਡਵੋਕੇਟ ਅਮਨਦੀਪ ਸਿੰਘ ਕਾਬੜਵਾਲ ਅਤੇ ਮੈਡਮ ਸੁਮਨਦੀਪ ਕੌਰ ਸਟੈਨੋ ਨੇ ਖਾਸ ਤੌਰ ਤੇ ਹਾਜਰੀ ਭਰੀ।

ਇਸ ਮੌਕੇ ਸਰਬਜੀਤ ਸਿੰਘ, ਬਲਪ੍ਰੀਤ ਸਿੰਘ, ਗਗਨਪ੍ਰੀਤ ਸਿੰਘ, ਪਰਮਜੀਤ ਸਿੰਘ, ਰੁਪਿੰਦਰ ਸਿੰਘ, ਗ੍ਰੀਨ ਐਵਨਿਊ ਕਲੋਨੀ ਦੇ ਪ੍ਰਧਾਨ ਤਰਲੋਕ ਸਿੰਘ, ਨਰਿੰਦਰ ਸਿੰਘ ਅਤੇ ਹੋਰ ਪਤਵੰਤੇ ਸੱਜਣ ਵੀ ਹਾਜਰ ਸਨ