• Site Map
  • Accessibility Links
  • English
Close

Deputy Commissioner reviews progress of pending mutations, easy deposit and Swamitva scheme

Publish Date : 28/08/2025
Deputy Commissioner reviews progress of pending mutations, easy deposit and Swamitva scheme

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

ਡਿਪਟੀ ਕਮਿਸ਼ਨਰ ਨੇ ਲੰਬਿਤ ਇੰਤਕਾਲਾਂ, ਈਜ਼ੀ ਜਮ੍ਹਾਂਬੰਦੀ ਤੇ ਸਵਾਮਿਤਵਾ ਸਕੀਮ ਦੀ ਪ੍ਰਗਤੀ ਦੀ ਸਮੀਖਿਆ ਕੀਤੀ

ਮਾਲ ਦਫ਼ਤਰਾਂ ਦੇ ਕੰਮਕਾਜ ’ਚ ਪਾਰਦਰਸ਼ਤਾ ਤੇ ਜਵਾਬਦੇਹੀ ਦੀ ਮਹੱਤਤਾ ਤੇ ਜ਼ੋਰ ਦਿੱਤਾ

ਰੂਪਨਗਰ, 28 ਅਗਸਤ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਵੱਲੋਂ ਮੰਡਲ ਮੈਜਿਸਟ੍ਰੇਟਾਂ ਤੇ ਮਾਲ ਅਧਿਕਾਰੀਆਂ ਨਾਲ ਇਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ ਗਈ ਤਾਂ ਜੋ ਮਾਲ ਵਿਭਾਗ ਨਾਲ ਸਬੰਧਿਤ ਸੇਵਾਵਾਂ ਦੀ ਪ੍ਰਗਤੀ ਦਾ ਮੁਲਾਂਕਣ ਕੀਤਾ ਜਾ ਸਕੇ। ਇਸ ਵਿੱਚ ਲੰਬਿਤ ਇੰਤਕਾਲਾਂ ਦਾ ਨਿਪਟਾਰਾ, ਈਜ਼ੀ ਜਮ੍ਹਾਂਬੰਦੀ ਦੀ ਸੁਚਾਰੂ ਸਹੂਲਤ ਤੇ ਜ਼ਿਲ੍ਹੇ ਵਿੱਚ ਸਵਾਮਿਤਵਾ ਸਕੀਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਸ਼ਾਮਲ ਹੈ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸਾਰੇ ਲੰਬਿਤ ਇੰਤਕਾਲ ਮਾਮਲਿਆਂ ਦਾ ਸਮਾਂਬੱਧ ਢੰਗ ਨਾਲ ਨਿਪਟਾਰਾ ਕਰਨ ਵਿੱਚ ਤੇਜ਼ੀ ਲਿਆਉਣ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕਾਂ ਨੂੰ ਜ਼ਮੀਨੀ ਰਿਕਾਰਡ ਦੇ ਅਪਡੇਟ ’ਚ ਬੇਲੋੜੀ ਦੇਰੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਮਾਲ ਦਫ਼ਤਰਾਂ ਦੇ ਕੰਮਕਾਜ ’ਚ ਪਾਰਦਰਸ਼ਤਾ ਤੇ ਜਵਾਬਦੇਹੀ ਦੀ ਮਹੱਤਤਾ ’ਤੇ ਜ਼ੋਰ ਦਿੱਤਾ।

ਈਜ਼ੀ ਜਮ੍ਹਾਂਬੰਦੀ ਪਹਿਲਕਦਮੀ ਦੀ ਸਮੀਖਿਆ ਕਰਦੇ ਹੋਏ ਉਨ੍ਹਾਂ ਅਧਿਕਾਰੀਆਂ ਨੂੰ ਬਿਨਾਂ ਕਿਸੇ ਦੇਰੀ ਦੇ ਲੰਬਿਤ ਮਾਮਲਿਆਂ ਦਾ ਨਿਪਟਾਰਾ ਕਰਨ ਲਈ ਕਿਹਾ ਤਾਂ ਜੋ ਜ਼ਮੀਨ ਮਾਲਕ ਬਿਨਾਂ ਕਿਸੇ ਮੁਸ਼ਕਲ ਦੇ ਅਪਡੇਟ ਕੀਤੇ ਜ਼ਮੀਨੀ ਰਿਕਾਰਡ ਤੱਕ ਆਸਾਨੀ ਨਾਲ ਪਹੁੰਚ ਕਰ ਸਕਣ।

ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਜ਼ਮੀਨੀ ਰਿਕਾਰਡ ਦੇ ਡਿਜੀਟਲਾਈਜ਼ੇਸ਼ਨ ਨੇ ਸੁਵਿਧਾ ਲਿਆਂਦੀ ਹੈ ਪਰ ਸਮੇਂ ਸਿਰ ਜ਼ਮੀਨੀ ਰਿਕਾਰਡ ਦੇ ਅਪਡੇਟ ਮਹੱਤਵਪੂਰਨ ਹਨ। ਸਵਾਮਿਤਵਾ ਸਕੀਮ ਬਾਰੇ ਚਰਚਾ ਕਰਦਿਆਂ ਉਨ੍ਹਾਂ ਡਰੋਨ-ਆਧਾਰਿਤ ਸਰਵੇਖਣਾਂ ਰਾਹੀਂ ਪੇਂਡੂ ਖੇਤਰਾਂ ’ਚ ਲਾਲ ਡੋਰੇ ਅੰਦਰ ਸਹੀ ਜਾਇਦਾਦ ਮਾਲਕੀ ਰਿਕਾਰਡ ਪ੍ਰਦਾਨ ਕਰਨ ’ਚ ਇਸ ਦੀ ਭੂਮਿਕਾ ’ਤੇ ਜ਼ੋਰ ਦਿੱਤਾ।

ਉਨ੍ਹਾਂ ਫੀਲਡ ਸਟਾਫ਼ ਨੂੰ ਹਦਾਇਤ ਕੀਤੀ ਕਿ ਨਕਸ਼ਿਆਂ ਦੀ ਤਸਦੀਕ ਸਮੇਂ ਸਿਰ ਯਕੀਨੀ ਬਣਾਈ ਜਾਵੇ ਤਾਂ ਜੋ ਵੱਧ ਤੋਂ ਵੱਧ ਪਰਿਵਾਰ ਪ੍ਰਾਪਰਟੀ ਕਾਰਡਾਂ ਦਾ ਲਾਭ ਲੈ ਸਕਣ। ਉਨ੍ਹਾਂ ਨੇ ਸਾਰੇ ਮਾਲ ਅਧਿਕਾਰੀਆਂ ਤੇ ਸਬੰਧਿਤ ਸਟਾਫ਼ ਨੂੰ ਨਿਯਮਤ ਪ੍ਰਗਤੀ ਰਿਪੋਰਟਾਂ ਜਮ੍ਹਾਂ ਕਰਾਉਣ ਦੇ ਨਿਰਦੇਸ਼ ਦਿੱਤੇ ਤੇ ਚੇਤਾਵਨੀ ਦਿੱਤੀ ਕਿ ਸੇਵਾ ਪ੍ਰਦਾਨ ਕਰਨ ’ਚ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਸ਼੍ਰੀ ਵਰਜੀਤ ਵਾਲੀਆ ਨੇ ਦੁਹਰਾਇਆ ਕਿ ਕੁਸ਼ਲ ਤੇ ਪਾਰਦਰਸ਼ੀ ਭੌਂ (ਜ਼ਮੀਨੀ) ਰਿਕਾਰਡ ਪ੍ਰਬੰਧਨ ਪ੍ਰਸ਼ਾਸਨ ਦੀ ਤਰਜ਼ੀਹ ਹੈ, ਕਿਉਂਕਿ ਇਹ ਸਿੱਧੇ ਤੌਰ ’ਤੇ ਨਾਗਰਿਕਾਂ ਦੇ ਅਧਿਕਾਰਾਂ ਤੇ ਸਰਕਾਰੀ ਸੇਵਾਵਾਂ ਤੱਕ ਪਹੁੰਚ ਦੀ ਸੌਖ ਨੂੰ ਪ੍ਰਭਾਵਿਤ ਕਰਦਾ ਹੈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਚੰਦਰਜਯੋਤੀ ਸਿੰਘ, ਆਈਏਐਸ ਅੰਡਰ ਟ੍ਰੇਨਿੰਗ ਅਭਿਮੰਨਿਊ ਮਲਿਕ, ਸਹਾਇਕ ਕਮਿਸ਼ਨਰ (ਜ) ਅਰਵਿੰਦਰਪਾਲ ਸਿੰਘ ਸੋਮਲ, ਐਸਡੀਐਮ ਰੂਪਨਗਰ ਡਾ. ਸੰਜੀਵ ਕੁਮਾਰ, ਐਸਡੀਐਮ ਸ੍ਰੀ ਅਨੰਦਪੁਰ ਸਾਹਿਬ ਜਸਪ੍ਰੀਤ ਸਿੰਘ, ਐਸਡੀਐਮ ਨੰਗਲ ਸਚਿਨ ਪਾਠਕ, ਐਸਡੀਐਮ ਸ੍ਰੀ ਚਮਕੌਰ ਸਾਹਿਬ ਅਮਰੀਕ ਸਿੰਘ ਸਿੱਧੂ, ਐਸਡੀਐਮ ਮੋਰਿੰਡਾ ਸੁਖਪਾਲ ਸਿੰਘ, ਜ਼ਿਲ੍ਹਾ ਮਾਲ ਅਫਸਰ ਬਾਦਲਦੀਨ, ਡੀਐਸਐਮ ਰਣਜੀਤ ਕਪੂਰ, ਸਮੂਹ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।