A total of 04 drug addicts were arrested with 32 grams of narcotic powder.
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
“ਯੁੱਧ ਨਸ਼ਿਆਂ ਵਿਰੁੱਧ”
32 ਗ੍ਰਾਮ ਨਸ਼ੀਲੇ ਪਾਊਡਰ ਤੇ ਨਸ਼ਾ ਕਰਨ ਦੇ ਆਦੀ ਕੁੱਲ 04 ਵਿਅਕਤੀ ਕੀਤੇ ਗ੍ਰਿਫ਼ਤਾਰ
ਮਾੜੇ ਅਨਸਰਾਂ ਤੇ ਨਕੇਲ ਕੱਸਣ ਲਈ ਜ਼ਿਲ੍ਹੇ ‘ਚ ਵੱਖ-ਵੱਖ ਥਾਵਾਂ ਤੇ ਨਾਕਾਬੰਦੀ ਕਰਕੇ ਚੈਕਿੰਗ ਕੀਤੀ
ਨਸ਼ੇ ਵਰਗੀ ਅਲਾਹਮਤ ਨੂੰ ਖਤਮ ਕਰਨ ਲਈ ਪੁਲਿਸ ਦਾ ਪੂਰਨ ਤੋਰ ਤੇ ਸਹਿਯੋਗ ਕੀਤਾ ਜਾਵੇ – ਐੱਸਐੱਸਪੀ
ਰੂਪਨਗਰ, 15 ਸਤੰਬਰ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਜ਼ਿਲ੍ਹਾ ਰੂਪਨਗਰ ਪੁਲਿਸ ਵੱਲੋਂ ਨਸ਼ੇ ਨੂੰ ਵੇਚਣ ਵਾਲਿਆਂ ਵਿਰੁੱਧ ਕਾਰਵਾਈਆਂ ਨਿਰੰਤਰ ਜਾਰੀ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ
ਐਨ.ਡੀ.ਪੀ.ਐਸ. ਐਕਟ ਦੇ ਵੱਖ-ਵੱਖ ਮੁਕੱਦਮਿਆਂ ਵਿੱਚ ਨਸ਼ਾ ਕਰਨ ਦੇ ਆਦੀ 1 ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ 3 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 32 ਗ੍ਰਾਮ ਨਸ਼ੀਲਾ ਪਾਊਡਰ/ਪਦਾਰਥ ਬ੍ਰਾਮਦ ਕੀਤਾ ਗਿਆ। ਇਸ ਤੋਂ ਇਲਾਵਾ ਮਾੜੇ ਅਨਸਰਾਂ ਤੇ ਨਕੇਲ ਕੱਸਣ ਲਈ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ਤੇ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਗਈ।
ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ “ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਦੀ ਲਗਾਤਾਰਤਾ ਵਿੱਚ ਜ਼ਿਲ੍ਹਾ ਪੁਲਿਸ ਵੱਲੋਂ ਵੱਖ-ਵੱਖ ਸਥਾਨਾ ਤੇ ਨਾਕਾਬੰਦੀਆਂ ਅਤੇ ਗਸ਼ਤਾ ਰਾਹੀ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕੀਤੀ ਗਈ, ਜਿਸ ਦੌਰਾਨ ਥਾਣਾ ਸ੍ਰੀ ਚਮਕੌਰ ਸਾਹਿਬ ਵੱਲੋਂ ਅਮਨਦੀਪ ਸਿੰਘ ਵਾਸੀ ਬਾਰਸਾਲਪੁਰ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 8 ਗ੍ਰਾਮ ਨਸ਼ੀਲਾ ਪਾਊਡਰ ਬ੍ਰਾਮਦ ਕੀਤਾ ਗਿਆ, ਥਾਣਾ ਸ੍ਰੀ ਅਨੰਦਪੁਰ ਸਾਹਿਬ ਵੱਲੋਂ ਵਿਜੈ ਉਰਫ ਬਿਜੂ ਵਾਸੀ ਪਿੰਡ ਲੋਧੀਪੁਰ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 13 ਗ੍ਰਾਮ ਨਸ਼ੀਲਾ ਪਾਊਡਰ ਬ੍ਰਾਮਦ ਕੀਤਾ ਗਿਆ, ਥਾਣਾ ਨੰਗਲ ਵੱਲੋਂ ਮੋਹਿਤ ਕੁਮਾਰ ਵਾਸੀ ਨੰਗਲ ਟਾਊਨਸ਼ਿਪ ਹਾਲ ਵਾਲੀ ਓਮ ਗਲੀ ਕਿਲਨ ਏਰਿਆ ਨੰਗਲ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 11 ਗ੍ਰਾਮ ਨਸ਼ੀਲਾ ਪਾਊਡਰ ਬ੍ਰਾਮਦ ਕੀਤਾ ਗਿਆ ਅਤੇ ਥਾਣਾ ਸਦਰ ਮੋਰਿੰਡਾ ਵਲੋਂ ਨਸ਼ਾ ਕਰਨ ਦੇ ਆਦੀ ਹਰਪ੍ਰੀਤ ਸਿੰਘ ਉਰਫ ਕਾਕਾ ਵਾਸੀ ਪਿੰਡ ਸਰਹਾਣਾ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਨ੍ਹਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ।
ਸ. ਗੁਲਨੀਤ ਸਿੰਘ ਖੁਰਾਣਾ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਅਤੇ ਮਾੜੇ ਅਨਸਰਾਂ ਤੇ ਨਕੇਲ ਕੱਸਣ ਲਈ ਵਿੱਚ ਜ਼ਿਲ੍ਹੇ ਭਰ ਵਿੱਚ ਵੱਖ-ਵੱਖ ਥਾਵਾਂ ਤੇ ਸਪੈਸ਼ਲ ਨਾਕਾਬੰਦੀ ਕੀਤੀ ਗਈ। ਜਿਸ ਦੋਰਾਨ ਸ਼ੱਕੀ ਵਿਅਕਤੀਆਂ ਅਤੇ ਵਹੀਕਲਾਂ ਦੀ ਚੈਕਿੰਗ ਕੀਤੀ ਗਈ।
ਐਸ.ਐਸ.ਪੀ. ਰੂਪਨਗਰ ਵਲੋਂ ਪਬਲਿਕ ਨੂੰ ਅਪੀਲ ਕੀਤੀ ਕਿ ਨਸ਼ੇ ਵਰਗੀ ਅਲਾਹਮਤ ਨੂੰ ਖਤਮ ਕਰਨ ਲਈ ਪੁਲਿਸ ਦਾ ਪੂਰਨ ਤੋਰ ਤੇ ਸਹਿਯੋਗ ਕੀਤਾ ਜਾਵੇ ਅਤੇ ਜੇਕਰ ਉਨ੍ਹਾਂ ਦੇ ਇਲਾਕਾ ਵਿਚ ਕੋਈ ਵਿਅਕਤੀ ਨਸ਼ਾਂ ਤਸਕਰੀ/ਸਮੱਗਲਿੰਗ ਕਰਦਾ ਹੈ ਤਾਂ ਉਸਦੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 (ਵਟਸਐਪ ਚੈਟਬੋਟ) ਜਾਂ ਜ਼ਿਲ੍ਹਾ ਪੁਲਿਸ ਦੇ ਨੰਬਰਾ ਤੇ ਸਾਂਝੀ ਕੀਤੀ ਜਾਵੇ। ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ।