Swachhta Fortnight celebrated at Government College Ropar
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਸਰਕਾਰੀ ਕਾਲਜ ਰੋਪੜ ਵਿਖੇ ਸਵੱਛਤਾ ਪੰਦਰਵਾੜਾ ਮਨਾਇਆ ਗਿਆ
ਰੂਪਨਗਰ, 15 ਸਤੰਬਰ: ਸਰਕਾਰੀ ਕਾਲਜ ਰੋਪੜ ਵਿੱਚ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਰਹਿਨੁਮਾਈ ਹੇਠ 01 ਤੋਂ 15 ਸਤੰਬਰ 2025 ਨੂੰ ਪੰਜਾਬੀ ਯੂਨੀਵਰਸਟੀ ਪਟਿਆਲਾ ਅਤੇ ਏ.ਆਈ.ਸੀ.ਟੀ.ਈ ਵੱਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਕਾਲਜ ਦੇ ਐੱਚ.ਈ.ਆਈ.ਐੱਸ. (ਸੈਲਫ ਫਾਇਨਾਂਸ) ਵਿਭਾਗ ਦੁਆਰਾ ਸਵੱਛਤਾ ਪੰਦਰਵਾੜਾ ਦਿਵਸ ਮਨਾਇਆ ਗਿਆ।
ਐਚ.ਈ.ਆਈ.ਐੱਸ. ਵਿਭਾਗ ਦੇ ਮੁਖੀ ਪ੍ਰੋ. ਜੁਪਿੰਦਰ ਕੌਰ ਨੇ ਕਾਲਜ ਦੇ ਵਾਈਸ ਪ੍ਰਿੰਸੀਪਲ ਪ੍ਰੋ. ਹਰਜੀਤ ਸਿੰਘ, ਕਾਲਜ ਕੌਂਸਲ ਮੈਂਬਰ ਪ੍ਰੋ. ਮੀਨਾ ਕੁਮਾਰੀ ਅਤੇ ਵੱਖ-ਵੱਖ ਵਿਭਾਗਾਂ ਤੋਂ ਆਏ ਪ੍ਰੋਫੈਸਰ ਸਾਹਿਬਾਨ ਅਤੇ ਵਿਦਿਆਰਥੀਆਂ ਦਾ ਸਵਾਗਤ ਕੀਤਾ।
ਐੱਚ.ਈ.ਆਈ.ਐੱਸ. ਦੇ ਸਕੱਤਰ ਪ੍ਰੋ. ਸ਼ਮਿੰਦਰ ਕੌਰ ਦੁਆਰਾ ਵਾਤਾਵਰਣ ਦੀ ਮਹੱਤਤਾ ਬਾਰੇ ਵਿਸਥਾਰ ਪੁਰਵਕ ਚਾਨਣਾਂ ਪਾਇਆ। ਇਸ ਪ੍ਰੋਗਰਾਮ ਅਧੀਨ ਸਵੱਛਤਾ ਵਾਤਾਵਰਨ ਸਬੰਧੀ ਲੇਖ ਰਚਨਾ, ਇਲੈਕਟ੍ਰੌਨਿਕ ਪੋਸਟਰ ਮੈਕਿੰਗ ਪ੍ਰਤੀਯੋਗਤਾ ਕਰਵਾਈ ਗਈ। ਇਸ ਪ੍ਰੋਗਰਾਮ ਵਿੱਚ ਵਾਈਸ ਪ੍ਰਿੰਸੀਪਲ ਪ੍ਰੋ. ਹਰਜੀਤ ਸਿੰਘ ਨੇ ਵੱਖ-ਵੱਖ ਪ੍ਰਤੀਯੋਗਤਾਵਾਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਹੌਂਸਲਾ ਅਫਜਾਈ ਕੀਤੀ ਅਤੇ ਵਧੀਆ ਭਵਿੱਖ ਲਈ ਸਵੱਛਤਾ ਦੀ ਮਹੱਤਤਾ ਨੂੰ ਸਮਝਣ ਲਈ ਸੁਝਾਅ ਦਿੱਤੇ।
ਇਨ੍ਹਾਂ ਮੁਕਾਬਲਿਆਂ ਵਿੱਚ ਲਗਭਗ 300 ਵਿਦਿਆਰਥੀਆਂ ਨੇ ਭਾਗ ਲਿਆ। ਇਨ੍ਹਾਂ ਪ੍ਰਤੀਯੋਗਤਾਵਾਂ ਵਿੱਚ ਪਹਿਲੇ ਦੂਜੇ ਅਤੇ ਤੀਜੇ ਸਥਾਨ ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਕੇਟਾਂ ਨਾਲ ਸਨਮਾਨਿਤ ਕੀਤਾ ਗਿਆ। ਪ੍ਰਤੀਯੋਗਤਾ ਕਰਵਾਈ ਗਈ। ਇਸ ਪ੍ਰੋਗਰਾਮ ਵਿੱਚ ਵਾਈਸ ਪ੍ਰਿੰਸੀਪਲ ਪ੍ਰੋ. ਹਰਜੀਤ ਸਿੰਘ ਨੇ ਵੱਖ-ਵੱਖ ਪ੍ਰਤੀਯੋਗਤਾਵਾਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਹੌਂਸਲਾ ਅਫਜਾਈ ਕੀਤੀ ਅਤੇ ਵਧੀਆ ਭਵਿੱਖ ਲਈ ਸਵੱਛਤਾ ਦੀ ਮਹੱਤਤਾ ਨੂੰ ਸਮਝਣ ਲਈ ਸੁਝਾਅ ਦਿੱਤੇ।
ਇਸ ਪ੍ਰੋਗਰਾਮ ਵਿੱਚ ਪ੍ਰੋ. ਮਨਪ੍ਰੀਤ ਕੌਰ, ਪ੍ਰੋ. ਸੋਨੀਆ ਸ਼ਰਮਾ, ਪ੍ਰੋ. ਮਨਦੀਪ ਕੌਰ (ਕੰਪਿਊਟਰ), ਪ੍ਰੋ. ਜਗਜੀਤ ਸਿੰਘ, ਪ੍ਰੋ. ਜਤਿੰਦਰ ਕੁਮਾਰ, ਪ੍ਰੋ. ਮਨਪ੍ਰੀਤ ਸਿੰਘ, ਪ੍ਰੋ. ਗੁਰਪ੍ਰੀਤ ਕੌਰ, ਡਾ. ਮਨਦੀਪ ਕੌਰ, ਪ੍ਰੋ. ਬਿਕਰਮ ਸਿੰਘ, ਪ੍ਰੋ. ਤਜਿੰਦਰ ਕੌਰ, ਪ੍ਰੋ. ਲੱਛਮੀ ਨੇ ਇਨ੍ਹਾਂ ਪ੍ਰਤੀਯੋਗਤਾਵਾਂ ਨੂੰ ਕਰਵਾਉਣ ਲਈ ਵਿਸ਼ੇਸ਼ ਯੋਗਦਾਨ ਪਾਇਆ।