Project work by volunteers on the third day of the seven-day NSS camp

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਸੱਤ ਰੋਜ਼ਾ ਐੱਨ.ਐੱਸ.ਐੱਸ. ਕੈਂਪ ਦੇ ਤੀਜੇ ਦਿਨ ਵਲੰਟੀਅਰਾਂ ਵੱਲੋਂ ਪ੍ਰੋਜੈਕਟ ਵਰਕ
ਰੂਪਨਗਰ, 28 ਸਤੰਬਰ: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕੌਮੀ ਸੇਵਾ ਯੋਜਨਾ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਕਾਲਜ ਰੂਪਨਗਰ ਵਿੱਚ ਚੱਲ ਰਹੇ ਸੱਤ ਰੋਜ਼ਾ ਐੱਨ.ਐੱਸ.ਐੱਸ. ਕੈਂਪ ਦੇ ਤੀਜੇ ਦਿਨ ਵਲੰਟੀਅਰਾਂ ਵੱਲੋਂ ਪ੍ਰੋਜੈਕਟ ਵਰਕ ਕੀਤਾ ਗਿਆ। ਇਸ ਦੌਰਾਨ ਵਲੰਟੀਅਰਾਂ ਨੇ ਕਾਲਜ ਹੋਸਟਲ ਅਤੇ ਆਲੇ-ਦੁਆਲੇ ਇਲਾਕੇ ਵਿੱਚ ਸਫਾਈ ਮੁਹਿੰਮ ਚਲਾਈ।
ਇਸ ਮੌਕੇ ਪ੍ਰਿੰਸੀਪਲ ਸ. ਜਤਿੰਦਰ ਸਿੰਘ ਗਿੱਲ ਨੇ ਵਲੰਟੀਅਰਾਂ ਦੇ ਇਸ ਯੋਗਦਾਨ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਨਿਰਸਵਾਰਥ ਸਮਾਜ ਸੇਵਾ ਲਈ ਪ੍ਰੇਰਿਤ ਕੀਤਾ।
ਉਨ੍ਹਾਂ ਦੱਸਿਆ ਕਿ ਦੂਜੇ ਸੈਸ਼ਨ ਵਿੱਚ ਡੀ-ਐਡੀਕਸ਼ਨ ਸੈਂਟਰ, ਸਿਵਲ ਹਸਪਤਾਲ ਰੂਪਨਗਰ ਦੀ ਕੌਂਸਲਰ ਸ਼੍ਰੀਮਤੀ ਪ੍ਰਭਜੋਤ ਕੌਰ ਨੇ “ਡਰੱਗ ਐਬਿਊਜ਼ ਪ੍ਰੀਵੇਂਸ਼ਨ ਅਤੇ ਡੀ-ਐਡੀਕਸ਼ਨ ਅਵੇਅਰਨੇਸ” ਵਿਸ਼ੇ ’ਤੇ ਪ੍ਰੇਰਣਾਤਮਕ ਲੈਕਚਰ ਦਿੱਤਾ। ਉਨ੍ਹਾਂ ਨੇ ਵਲੰਟੀਅਰਾਂ ਨੂੰ ਨਸ਼ੇ ਦੇ ਹਾਨੀਕਾਰਕ ਪ੍ਰਭਾਵਾਂ ਬਾਰੇ ਜਾਣਕਾਰੀ ਦਿੰਦਿਆਂ ਨਸ਼ਾ-ਮੁਕਤ ਅਤੇ ਸਿਹਤਮੰਦ ਜੀਵਨ ਜੀਉਣ ਵੱਲ ਉਤਸ਼ਾਹਿਤ ਕੀਤਾ।
ਇਸ ਮੌਕੇ ਪ੍ਰੋਗਰਾਮ ਅਫਸਰ ਪ੍ਰੋ. ਕੁਲਦੀਪ ਕੌਰ, ਪ੍ਰੋ. ਜਗਜੀਤ ਸਿੰਘ, ਪ੍ਰੋ. ਮਨਪ੍ਰੀਤ ਸਿੰਘ ਅਤੇ ਪ੍ਰੋ. ਚੰਦਰਗੁਪਤ ਦੀ ਅਗਵਾਈ ਹੇਠ ਵਲੰਟੀਅਰਾਂ ਨੇ ਕਾਲਜ ਹੋਸਟਲ, ਪਾਰਕ ਅਤੇ ਹੋਰ ਇਲਾਕਿਆਂ ਦੀ ਸਫਾਈ ਕਰਕੇ ਸ਼ਲਾਘਾਯੋਗ ਭੂਮਿਕਾ ਨਿਭਾਈ।
ਇਸ ਮੌਕੇ ਸਹਾਇਕ ਪ੍ਰੋਗਰਾਮ ਅਫਸਰ ਪ੍ਰੋ. ਗੁਰਪ੍ਰੀਤ ਕੌਰ, ਪ੍ਰੋ. ਲਵਲੀਨ ਵਰਮਾ, ਡਾ. ਮਨਦੀਪ ਕੌਰ, ਪ੍ਰੋ. ਮਨਪ੍ਰੀਤ ਕੌਰ ਅਤੇ ਪ੍ਰੋ. ਤਰਨਜੋਤ ਕੌਰ ਵੱਲੋਂ ਵੀ ਅਹਿਮ ਸਹਿਯੋਗ ਦਿੱਤਾ ਗਿਆ। ਪ੍ਰੋਗਰਾਮ ਦੌਰਾਨ ਕਾਲਜ ਦੇ ਵਾਇਸ ਪ੍ਰਿੰਸੀਪਲ ਪ੍ਰੋ. ਹਰਜੀਤ ਸਿੰਘ, ਕਾਲਜ ਕੌਂਸਲ ਮੈਂਬਰ ਡਾ. ਨਿਰਮਲ ਸਿੰਘ ਬਰਾੜ, ਡਾ. ਦਲਵਿੰਦਰ ਸਿੰਘ, ਪ੍ਰੋ. ਅਰਵਿੰਦਰ ਕੌਰ ਅਤੇ ਹੋਰ ਸਟਾਫ ਮੈਂਬਰ ਵੀ ਮੌਜੂਦ ਸਨ।