• Site Map
  • Accessibility Links
  • English
Close

Seven-day NSS camp begins at Government College Ropar

Publish Date : 27/09/2025
Seven-day NSS camp begins at Government College Ropar

ਸਰਕਾਰੀ ਕਾਲਜ ਰੋਪੜ ਵਿਖੇ ਐੱਨ. ਐੱਸ.ਐੱਸ.ਦੇ ਸੱਤ ਰੋਜ਼ਾ ਕੈਂਪ ਦੀ ਸੁਰੂਆਤ

27 ਸਤੰਬਰ,ਰੂਪਨਗਰ : ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕੌਮੀ ਸੇਵਾ ਯੋਜਨਾ ਵਿਭਾਗ ਦੇ ਪ੍ਰੋਗਰਾਮ ਕੋਆਰਡੀਨੇਟਰ ਡਾ. ਅਨਹਦ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਕਾਲਜ ਰੋਪੜ ਵਿਖੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਐੱਨ.ਐੱਸ.ਐੱਸ. ਦਾ ਸੱਤ ਰੋਜ਼ਾ ਸਪੈਸ਼ਲ ਕੈਂਪ ਲਗਾਇਆ ਜਾ ਰਿਹਾ ਹੈ।

ਇਸ ਕੈਂਪ ਦਾ ਉਦਘਾਟਨ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਸ਼ਮਾ ਰੌਸ਼ਨ ਕਰਕੇ ਕੀਤਾ। ਇਸ ਮੌਕੇ ਉਨ੍ਹਾਂ ਵਲੰਟੀਅਰਾਂ ਨੂੰ ਕਾਲਜ ਦੀਆਂ ਐੱਨ.ਐੱਸ.ਐੱਸ. ਵਿੱਚ ਅਹਿਮ ਪ੍ਰਾਪਤੀਆਂ ਤੋਂ ਜਾਣੂ ਕਰਵਾਇਆ ਅਤੇ ਵਲੰਟੀਅਰਾਂ ਨੂੰ ਨਰੋਏ ਸਮਾਜ ਦੀ ਸਿਰਜਣਾ ਲਈ ਅੱਗੇ ਆਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਇਸ ਸੱਤ ਰੋਜ਼ਾ ਐੱਨ.ਐੱਸ.ਐੱਸ. ਕੈਂਪ ਵਿੱਚ 250 ਵਲੰਟੀਅਰ ਭਾਗ ਲੈ ਰਹੇ ਹਨ।

ਇਸ ਉਪਰੰਤ ਡਾ. ਨਿਰਮਲ ਸਿੰਘ ਬਰਾੜ ਨੇ ਐੱਨ.ਐੱਸ.ਐੱਸ. ਦੇ ਸੰਕਲਪ ਅਤੇ ਉਦੇਸ਼ ਤੋਂ ਜਾਣੂ ਕਰਵਾਇਆ ਅਤੇ ਪਿੰਡਾਂ ਦੇ ਵਿਕਾਸ ਲਈ ਵੱਖ-ਵੱਖ ਪੱਖਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਪ੍ਰੋਗਰਾਮ ਅਫਸਰ ਪ੍ਰੋ. ਕੁਲਦੀਪ ਕੌਰ, ਪ੍ਰੋ. ਜਗਜੀਤ ਸਿੰਘ ਅਤੇ ਪ੍ਰੋ.ਚੰਦਰਗੁਪਤ ਨੇ ਵਲੰਟੀਅਰਾਂ ਨੂੰ 10 ਅਲੱਗ-ਅਲੱਗ ਗਰੁੱਪਾਂ ਵਿੱਚ ਵੰਡਿਆ ਅਤੇ ਉਨਾਂ ਦੇ ਗਰੁੱਪ ਲੀਡਰਾਂ ਦੀ ਚੋਣ ਕੀਤੀ। ਪ੍ਰੋ. ਮਨਪ੍ਰੀਤ ਸਿੰਘ ਨੇ ਕੈਂਪ ਦੌਰਾਨ ਸੱਤ ਦਿਨਾਂ ਵਿੱਚ ਕਰਵਾਈਆਂ ਜਾਣ ਵਾਲੀਆਂ ਗਤੀਵਿਧੀਆਂ ਜਿਵੇਂ ਪ੍ਰੋਜੈਕਟ ਵਰਕ, ਸੈਮੀਨਾਰ, ਜਾਗਰੂਕਤਾ ਰੈਲੀਆਂ, ਸਭਿਆਚਾਰਕ ਪ੍ਰੋਗਰਾਮ ਬਾਰੇ ਜਾਣਕਾਰੀ ਦਿੱਤੀ ।

ਇਸ ਕੈਂਪ ਦੇ ਦੂਸਰੇ ਸੈਸ਼ਨ ਵਿੱਚ ਪ੍ਰੋ ਰਵਨੀਤ ਕੌਰ ਨੇ ਵਲੰਟੀਅਰਾਂ ਦੇ ਫਨ ਗੇਮ ਅਤੇ ਸਭਿਆਚਾਰਕ ਮੁਕਾਬਲੇ ਕਰਵਾਏ । ਮੰਚ ਸੰਚਾਲਨ ਪ੍ਰੋ.ਲਵਲੀਨ ਵਰਮਾ ਨੇ ਬਾਖੂਬੀ ਨਿਭਾਇਆ। ਇਸ ਮੌਕੇ ਕਾਲਜ ਦੇ ਵਾਈਸ ਪ੍ਰਿੰਸੀਪਲ ਪ੍ਰੋ. ਹਰਜੀਤ ਸਿੰਘ, ਕਾਲਜ ਕੌਂਸਲ ਮੈਂਬਰ ਪ੍ਰੋ. ਮੀਨਾ ਕੁਮਾਰੀ, ਕਾਲਜ ਬਰਸਰ ਡਾ. ਦਲਵਿੰਦਰ ਸਿੰਘ ਤੋਂ ਇਲਾਵਾ ਐੱਨ.ਐੱਸ.ਐੱਸ ਪ੍ਰੋਗਰਾਮ ਅਫਸਰ ਪ੍ਰੋ. ਗੁਰਪ੍ਰੀਤ ਕੌਰ, ਪ੍ਰੋ. ਤਰਨਜੋਤ ਕੌਰ, ਪ੍ਰੋ. ਮਨਪ੍ਰੀਤ ਕੌਰ, ਡਾ. ਮਨਦੀਪ ਕੌਰ ਹਾਜ਼ਰ ਸਨ।