Rupnagar police arrest 8 drug addicts
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਰੂਪਨਗਰ ਪੁਲਿਸ ਨੇ ਨਸ਼ਾ ਕਰਨ ਦੇ ਆਦੀ 8 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ
ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਉਤਸ਼ਾਹਿਤ ਕਰਨ ਲਈ ਸੈਮੀਨਾਰ ਤੇ ਸ਼ਿਕਾਇਤ ਨਿਵਾਰਣ ਕੈਂਪ ਵੀ ਲਗਾਏ ਗਏ
ਰੂਪਨਗਰ, 25 ਅਕਤੂਬਰ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਰੂਪਨਗਰ ਸ. ਨਾਨਕ ਸਿੰਘ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਜ਼ਿਲ੍ਹਾ ਪੁਲਿਸ ਵਲੋਂ ਐਨ.ਡੀ.ਪੀ.ਐਸ. ਐਕਟ ਅਧੀਨ ਦਰਜ ਮੁੱਕਦਮਿਆਂ ਵਿੱਚ ਨਸ਼ਾ ਕਰਨ ਦੇ ਆਦੀ 8 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ।
ਸ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲ੍ਹਾ ਪੁਲਿਸ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਉਤਸ਼ਾਹਿਤ ਕਰਨ ਲਈ ਸਿਵਲ ਅਤੇ ਪੁਲਿਸ ਦੀ ਜੁਆਇੰਟ ਟੀਮ ਵਲੋਂ ਸੈਮੀਨਾਰ ਕੀਤੇ ਗਏ ਅਤੇ ਨਸ਼ਿਆ ਦੇ ਮਾੜੇ ਪ੍ਰਭਾਵਾ ਪ੍ਰਤੀ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਏ ਗਏ। ਇਸ ਤੋਂ ਇਲਾਵਾ ਲੋਕਾ ਦਾ ਸ਼ਿਕਾਇਤਾ ਦਾ ਨਿਪਟਾਰਾ ਕਰਨ ਦੇ ਉਦੇਸ਼ ਨਾਲ ਸਬ-ਡਵੀਜ਼ਨਾ ਅਤੇ ਥਾਣਾ ਪੱਧਰ ਤੇ “ਸ਼ਿਕਾਇਤ ਨਿਵਾਰਣ ਕੈਂਪ” ਲਗਾਏ ਗਏ।
ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ “ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਦੀ ਲਗਾਤਾਰਤਾ ਵਿੱਚ ਜ਼ਿਲ੍ਹਾ ਪੁਲਿਸ ਵੱਲੋਂ ਵੱਖ-ਵੱਖ ਸਥਾਨਾ ਤੇ ਨਾਕਾਬੰਦੀਆਂ ਅਤੇ ਗਸ਼ਤਾ ਰਾਹੀ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕੀਤੀ ਗਈ, ਜਿਸ ਦੌਰਾਨ ਥਾਣਾ ਸਿਟੀ ਰੂਪਨਗਰ ਵੱਲੋਂ ਨਸ਼ਾ ਕਰਨ ਦੇ ਆਦੀ ਅੰਮ੍ਰਿਤਪਾਲ ਸਿੰਘ ਉਰਫ ਸੈਡੀ ਵਾਸੀ ਗਲੀ ਨੰਬਰ 2 ਮਲਹੋਤਰਾ ਕਲੋਨੀ, ਥਾਣਾ ਸਦਰ ਰੂਪਨਗਰ ਵੱਲੋਂ ਨਸ਼ਾ ਕਰਨ ਦੇ ਆਦੀ ਦਵਿੰਦਰ ਸਿੰਘ ਉਰਫ ਭੀਮ ਵਾਸੀ ਪਿੰਡ ਦੁੱਗਰੀ, ਥਾਣਾ ਸਿੰਘ ਭਗਵੰਤਪੁਰ ਵੱਲੋਂ ਨਸ਼ਾ ਕਰਨ ਦੇ ਆਦੀ ਅਮਨਦੀਪ ਸਿੰਘ ਵਾਸੀ ਪਿੰਡ ਮਾਣਕ ਮਾਜਰਾ, ਥਾਣਾ ਨੂਰਪੁਰਬੇਦੀ ਵੱਲੋਂ ਨਸ਼ਾ ਕਰਨ ਦੇ ਆਦੀ ਅਮਿਤ ਧੀਮਾਨ ਵਾਸੀ ਪਿੰਡ ਸਿੰਬਲ ਮਾਜਰਾ, ਥਾਣਾ ਕੀਰਤਪੁਰ ਸਾਹਿਬ ਵਲੋਂ ਨਸ਼ਾ ਕਰਨ ਦੇ ਆਦੀ ਉਪਕਾਰ ਸਿੰਘ ਵਾਸੀ ਪਿੰਡ ਚੰਦਪੁਰ ਬੇਲਾ ਅਤੇ ਥਾਣਾ ਨੰਗਲ ਵੱਲੋ ਨਸ਼ਾ ਕਰਨ ਦੇ ਆਦੀ ਅਜੈ ਕੁਮਾਰ ਵਾਸੀ ਰਾਜ ਨਗਰ ਨੰਗਲ, ਸੁਮਿਤ ਦਮਾਣਾ ਵਾਸੀ ਐਫ.ਐਫ. ਬਲਾਕ ਨੰਗਲ ਅਤੇ ਅਕਾਸ਼ ਵਾਸੀ ਇੰਦਰਾ ਨਗਰ ਨੂੰ ਗ੍ਰਿਫਤਾਰ ਕਰਕੇ ਉਨ੍ਹਾ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ।
ਐੱਸਐੱਸਪੀ ਨੇ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਜੁਆਇੰਟ ਟੀਮ ਵੱਲੋਂ ਪਰਾਲੀ ਸਾੜਨ ਨੂੰ ਰੋਕਣ ਲਈ ਜਿਲ੍ਹਾ ਦੇ ਵੱਖ-ਵੱਖ ਪਿੰਡਾ ਵਿੱਚ ਚੈਕਿੰਗ ਕੀਤੀ ਗਈ। ਇਨ੍ਹਾਂ ਟੀਮਾ ਵੱਲੋਂ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਨੁਕਸਾਨਦੇਹ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਅਤੇ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਵਾਤਾਵਰਣ ਅਨੁਕੂਲ ਵਿਕਲਪ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ।
ਇਸ ਤੋਂ ਇਲਾਵਾ ਜ਼ਿਲ੍ਹਾ ਪੁਲਿਸ ਵੱਲੋਂ ਪਬਲਿਕ ਦੀ ਸਹੂਲਤ ਲਈ ਉਨ੍ਹਾਂ ਦੀਆਂ ਸ਼ਿਕਾਇਤਾ ਦਾ ਜਲਦ ਨਿਪਟਾਰਾ ਕਰਨ ਦੇ ਉਦੇਸ਼ ਨਾਲ ਸਬ-ਡਵੀਜ਼ਨ ਅਤੇ ਥਾਣਾ ਪੱਧਰ ਤੇ “ਸ਼ਿਕਾਇਤ ਨਿਵਾਰਣ ਕੈਂਪ” (ਸਮਾਧਾਨ ਕੈਂਪ) ਲਗਾਏ ਗਏ। ਜਿਸ ਦੋਰਾਨ ਪਬਲਿਕ ਦੀਆਂ ਸ਼ਿਕਾਇਤਾ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਗਿਆ।
ਉਨ੍ਹਾਂ ਅੱਗੇ ਦੱਸਿਆਂ ਕਿ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਆਮ ਪਬਲਿਕ ਨੂੰ ਨਸ਼ਿਆ ਦੇ ਮਾੜੇ ਪ੍ਰਭਾਵਾ ਸਬੰਧੀ ਜਾਗੂਰਕ ਕਰਨ ਦੇ ਮੰਤਵ ਨਾਲ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾ ਵਿੱਚ ਗਜਟਿਡ ਅਫਸਰਾਂ ਅਤੇ ਮੁੱਖ ਅਫਸਰ ਥਾਣਾ ਵਲੋਂ ਮੀਟਿੰਗਾ ਕੀਤੀਆਂ ਗਈਆਂ ਅਤੇ ਉਨ੍ਹਾਂ ਨੂੰ ਪੰਜਾਬ ਐਂਟੀ ਡਰੱਗ ਹੈਲਪਲਾਇਨ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਦੇ ਸੁਝਾਅ ਵੀ ਲਏ ਗਏ।
ਐਸ.ਐਸ.ਪੀ. ਰੂਪਨਗਰ ਵਲੋਂ ਪਬਲਿਕ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਇਲਾਕਾ ਵਿੱਚ ਕੋਈ ਵਿਅਕਤੀ ਨਸ਼ਾਂ ਤਸਕਰੀ/ਸਮੱਗਲਿੰਗ ਕਰਦਾ ਹੈ ਤਾਂ ਉਸਦੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 (ਵਟਸਐਪ ਚੈਟਬੋਟ) ਜਾਂ ਜ਼ਿਲ੍ਹਾ ਪੁਲਿਸ ਦੇ ਨੰਬਰਾ ਤੇ ਸਾਂਝੀ ਕੀਤੀ ਜਾਵੇ। ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ।