1 ਨਵੰਬਰ ਤੋਂ 8 ਨਵੰਬਰ ਤੱਕ ਗੁਰੂ ਨਾਨਕ ਸਟੇਡੀਅਮ, ਲੁਧਿਆਣਾ ਵਿਖੇ ਹੋਵੇਗੀ ਫ਼ੌਜ ਦੀ ਭਰਤੀ ਰੈਲੀ-2025
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
1 ਨਵੰਬਰ ਤੋਂ 8 ਨਵੰਬਰ ਤੱਕ ਗੁਰੂ ਨਾਨਕ ਸਟੇਡੀਅਮ, ਲੁਧਿਆਣਾ ਵਿਖੇ ਹੋਵੇਗੀ ਫ਼ੌਜ ਦੀ ਭਰਤੀ ਰੈਲੀ-2025
ਫੌਜ ਦੀ ਭਰਤੀ ਲਈ ਜ਼ਿਲ੍ਹਾ ਰੂਪਨਗਰ ਦੇ ਲਿਖਤੀ ਪ੍ਰੀਖਿਆ ਪਾਸ ਨੌਜਵਾਨ ਜ਼ਰੂਰ ਭਾਗ ਲੈਣ – ਡਿਪਟੀ ਕਮਿਸ਼ਨਰ
ਰੂਪਨਗਰ, 27 ਅਕਤੂਬਰ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਰਮੀ ਰਿਕਰਿਊਟਮੈਂਟ ਅਫਸਰ (ਏ.ਆਰ.ਓ) ਲੁਧਿਆਣਾ ਵੱਲੋਂ ਫੌਜ ਦੀ ਭਰਤੀ ਲਈ ਲਿਖਤੀ ਪ੍ਰੀਖਿਆ ਪਾਸ ਕਰ ਚੁੱਕੇ ਨੌਜਵਾਨਾਂ ਦੀ ਚੋਣ ਲਈ ਫੌਜ ਦੀ ਭਰਤੀ ਰੈਲੀ 1 ਨਵੰਬਰ ਤੋਂ 8 ਨਵੰਬਰ 2025 ਤੱਕ ਗੁਰੂ ਨਾਨਕ ਸਟੇਡੀਅਮ, ਲੁਧਿਆਣਾ ਵਿਖੇ ਕਰਵਾਈ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਰੂਪਨਗਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਲਿਖਤੀ ਪ੍ਰੀਖਿਆ ਪਾਸ ਉਮੀਦਵਾਰ ਇੰਡੀਅਨ ਆਰਮੀ ਦੀ ਵੈਬ ਸਾਈਟ www.joinindianarmy.nic.in ਤੇ ਜਾ ਕੇ ਆਪਣੇ ਐਡਮਿਟ ਕਾਰਡ ਡਾਊਨਲੋਡ ਕਰ ਸਕਦੇ ਹਨ। ਇਸ ਸਬੰਧੀ ਕੋਈ ਸਮੱਸਿਆ ਆਉਣ ਤੇ ਏ.ਆਰ.ਓ, ਲੁਧਿਆਣਾ ਦੇ ਦਫ਼ਤਰੀ ਨੰ: 0161-2412123 ਤੇ ਸੰਪਰਕ ਕਰ ਸਕਦੇ ਹਨ।
ਉਨ੍ਹਾਂ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਸਮੇਂ ਸਿਰ ਆਪਣੇ ਐਡਮਿਟ ਕਾਰਡ ਡਾਊਨਲੋਡ ਕਰ ਲੈਣ ਅਤੇ ਨਿਰਧਾਰਤ ਸਮੇਂ ਤੇ ਗੁਰੂ ਨਾਨਕ ਸਟੇਡੀਅਮ, ਲੁਧਿਆਣਾ ਵਿਖੇ ਪਹੁੰਚ ਕੇ ਰੈਲੀ ਵਿੱਚ ਜ਼ਰੂਰ ਭਾਗ ਲੈਣ।