ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਦੇ ਸਕੂਲਾਂ ਵਿੱਚ ਵਿਗਿਆਨ ਮੇਲੇ ਲਗਾਤਾਰ ਲਗਦੇ ਰਹਿਣਗੇ – ਚੇਅਰਮੈਨ ਰਾਮ ਕੁਮਾਰ ਮੁਕਾਰੀ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਦੇ ਸਕੂਲਾਂ ਵਿੱਚ ਵਿਗਿਆਨ ਮੇਲੇ ਲਗਾਤਾਰ ਲਗਦੇ ਰਹਿਣਗੇ – ਚੇਅਰਮੈਨ ਰਾਮ ਕੁਮਾਰ ਮੁਕਾਰੀ
ਸਰਕਾਰੀ ਹਾਈ ਸਕੂਲ ਮੁਕਾਰੀ ਦੇ ਵਿਗਿਆਨ ਮੇਲੇ ‘ਚ ਸੈਣੀ ਵੈਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਨੇ ਕੀਤੀ ਸ਼ਿਰਕਤ
ਰੂਪਨਗਰ, 27 ਅਕਤੂਬਰ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਸਿੱਖਿਆ ਕ੍ਰਾਂਤੀ ਵੱਲ ਲਗਾਤਾਰ ਵੱਧ ਰਿਹਾ ਹੈ। ਹਰ ਰੋਜ਼ ਸਿੱਖਿਆ ਦੇ ਖੇਤਰ ਵਿਚ ਨਵੇਂ ਨਵੇਂ ਤਜਰਬਿਆਂ ਨਾਲ ਅੱਗੇ ਵਧਿਆ ਜਾ ਰਿਹਾ ਹੈ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਸਰਕਾਰ ਵਿੱਚ ਸੈਣੀ ਭਲਾਈ ਬੋਰਡ ਪੰਜਾਬ ਦੇ ਚੇਅਰਮੈਨ ਸ਼੍ਰੀ ਰਾਮ ਕੁਮਾਰ ਮੁਕਾਰੀ ਵੱਲੋਂ ਅੱਜ ਸਰਕਾਰੀ ਹਾਈ ਸਕੂਲ ਮੁਕਾਰੀ ਵਿਖੇ ਸਾਇੰਸ ਅਤੇ ਗਣਿਤ ਵਿਸ਼ੇ ਸੰਬੰਧੀ ਪ੍ਰਦਰਸ਼ਨੀ ਮੇਲੇ ਵਿੱਚ ਸ਼ਿਰਕਤ ਕਰਦਿਆ ਕੀਤਾ ਗਿਆ।
ਇਸ ਦੌਰਾਨ ਆਪਣੇ ਸੰਬੋਧਨ ਵਿੱਚ ਚੇਅਰਮੈਨ ਸ੍ਰੀ ਰਾਮ ਕੁਮਾਰ ਮੁਕਾਰੀ ਨੇ ਕਿਹਾ ਕਿ ਸਕੂਲਾਂ ਵਿੱਚ ਕਾਫੀ ਸਮੇਂ ਤੋਂ ਲਟਕ ਰਹੀਆਂ ਅਧਿਆਪਕਾਂ ਦੀਆਂ ਨਿਯੁਕਤੀਆਂ ਜਾਰੀ ਹਨ। ਸਕੂਲਾਂ ਵਿੱਚ ਇੰਨਫ੍ਰਾਸਟਰਕਚਰ ਤੇ ਵੱਡੇ ਪੱਧਰ ਤੇ ਕੰਮ ਹੋ ਰਹੇ ਹਨ, ਜਿਵੇਂ ਸਕੂਲਾਂ ਦੀ ਚਾਰਦੀਵਾਰੀ ਦਾ ਕੰਮ, ਨਵੇਂ ਕਲਾਸਰੂਮ, ਨਵੀਂ ਤਕਨੀਕ ਨਾਲ ਲੈਸ ਸਾਇੰਸ ਲੈਬੋਰਟਰੀਆਂ, ਕੰਪਿਊਟਰ ਦੀ ਪੜ੍ਹਾਈ ਲਈ ਨਵੀਂਆ ਕੰਪਿਊਟਰ ਲੈਬਾਂ ਦਾ ਪ੍ਰਬੰਧ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ, ਮੁੱਖ ਅਧਿਆਪਕਾ ਨੂੰ ਸਿਖਲਾਈ ਲਈ ਵਿਦੇਸ਼ ਭੇਜਿਆ ਜਾ ਰਿਹਾ ਹੈ ਹੈ, ਜੋ ਲਗਾਤਾਰ ਜਾਰੀ ਹੈ। ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਵੱਖ ਵੱਖ ਤਰ੍ਹਾਂ ਦੇ ਮੁਕਾਬਲੇ ਕਰਵਾਏ ਜਾਂਦੇ ਹਨ। ਅਧਿਆਪਕਾਂ ਅਤੇ ਮਾਪਿਆਂ ਵਿਚਕਾਰ ਤਾਲਮੇਲ ਬਣਾਉਣ ਲਈ ਪੇਰੈਂਟਸ ਮੀਟਿੰਗਾ ਕੀਤੀਆ ਜਾ ਰਹੀਆ ਹਨ। ਉੱਚ ਪੱਧਰੀ ਸਿੱਖਿਆ ਅਤੇ ਬੱਚਿਆਂ ਨੂੰ ਸਮੇਂ ਦੇ ਹਾਣੀ ਬਣਨ ਲਈ ਸਕੂਲਾਂ ਵਿੱਚ ਡਿਜੀਟਲ ਪੜ੍ਹਾਈ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਮੇਲੇ ਵਿੱਚ ਵਿਦਿਆਰਥੀਆਂ ਦੁਆਰਾ ਵੱਖ ਵੱਖ ਤਰ੍ਹਾਂ ਦੇ ਮਾਡਲ ਤਿਆਰ ਕਰਕੇ ਉਹਨਾਂ ਦੀ ਪ੍ਰਦਰਸ਼ਨੀ ਲਗਾਈ ਗਈ।
ਚੇਅਰਮੈਨ ਮੁਕਾਰੀ ਵੱਲੋਂ ਇਸ ਮੌਕੇ ਬੱਚਿਆਂ ਵੱਲੋਂ ਬਣਾਏ ਹਿਸਾਬ ਅਤੇ ਵਿਗਿਆਨ ਦੇ ਵੱਖ-ਵੱਖ ਪ੍ਰੋਜੈਕਟਾਂ ਮਾਡਲਾਂ ਦੀ ਪ੍ਰਸੰਸਾ ਕਰਦਿਆਂ ਬੱਚਿਆਂ ਦੀ ਹੌਂਸਲਾ ਅਫ਼ਜਾਈ ਕੀਤੀ ਅਤੇ ਇਸ ਸਭ ਦੀ ਸ਼ਾਨਦਾਰ ਤਿਆਰੀ ਲਈ ਸਕੂਲ ਦੇ ਮੁੱਖ ਅਧਿਆਪਕ ਅਤੇ ਬਾਕੀ ਸਟਾਫ ਦੀ ਪ੍ਰਸੰਸਾ ਕੀਤੀ ਅਤੇ ਇਸ ਪ੍ਰੋਗਰਾਮ ਲਈ ਵਧਾਈ ਵੀ ਦਿੱਤੀ।
ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਅਤੇ ਭਵਿੱਖ ਦੀਆਂ ਚਨੌਤੀਆਂ ਦਾ ਸਾਹਮਣਾ ਕਰਨ ਲਈ ਇਸ ਤਰ੍ਹਾਂ ਦੇ ਮੇਲੇ ਲੱਗਦੇ ਰਹਿਣਗੇ ਅਤੇ ਪੰਜਾਬ ਸਰਕਾਰ ਇਸ ਦੇ ਲਈ ਹਰ ਪ੍ਰਕਾਰ ਦੀ ਸਹਾਇਤਾ ਲਈ ਹਮੇਸ਼ਾ ਤਿਆਰ ਹੈ ।
ਇਸ ਮੌਕੇ ਵਿਦਿਆਰਥੀਆਂ ਦੇ ਮਾਪੇ ਅਤੇ ਪਿੰਡ ਦੇ ਪਤਵੰਤੇ ਸੱਜਣ ਸ਼੍ਰੀ ਮਦਨ ਪਾਲ ਰਾਣਾ, ਸ਼੍ਰੀ ਨਰਿੰਦਰ ਕੁਮਾਰ ਚੇਅਰਮੈਨ ਸਕੂਲ ਕਮੇਟੀ ਅਤੇ ਪਿੰਡ ਦੇ ਸਰਪੰਚ ਸ੍ਰੀਮਤੀ ਗੁਰਦੀਪ ਕੌਰ, ਮੁੱਖ ਅਧਿਆਪਿਕਾ ਸ੍ਰੀਮਤੀ ਸੁਨੰਦਾ ਕੁਮਾਰੀ ਅਤੇ ਸਮੂਹ ਸਟਾਫ ਸਰਕਾਰੀ ਹਾਈ ਸਕੂਲ ਮੁਕਾਰੀ ਬੱਚਿਆਂ ਦੀ ਹੌਂਸਲਾ ਅਫਜ਼ਾਈ ਲਈ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।।