ਪੰਜਾਬ ਰਾਜ ਤੰਬਾਕੂ ਰਹਿਤ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਜਾਗਰੂਕਤਾ ਸੈਮੀਨਾਰ ਸਿਵਲ ਸਰਜਨ ਦਫ਼ਤਰ ਰੂਪਨਗਰ ਵਿਖੇ ਆਯੋਜਿਤ ਕੀਤਾ
ਪੰਜਾਬ ਰਾਜ ਤੰਬਾਕੂ ਰਹਿਤ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਜਾਗਰੂਕਤਾ ਸੈਮੀਨਾਰ ਸਿਵਲ ਸਰਜਨ ਦਫ਼ਤਰ ਰੂਪਨਗਰ ਵਿਖੇ ਆਯੋਜਿਤ ਕੀਤਾ
ਰੂਪਨਗਰ, 01ਨਵੰਬਰ: ਸਿਵਲ ਸਰਜਨ ਦਫ਼ਤਰ ਰੂਪਨਗਰ ਵੱਲੋਂ ਅੱਜ ਪੰਜਾਬ ਰਾਜ ਤੰਬਾਕੂ ਰਹਿਤ ਦਿਵਸ ਦੇ ਮੌਕੇ ਜ਼ਿਲ੍ਹਾ ਪੱਧਰੀ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਦੀ ਅਗਵਾਈ ਸਿਵਲ ਸਰਜਨ ਰੂਪਨਗਰ ਡਾ. ਸੁਖਵਿੰਦਰਜੀਤ ਸਿੰਘ ਵੱਲੋਂ ਕੀਤੀ ਗਈ। ਇਸ ਮੌਕੇ ਜ਼ਿਲ੍ਹੇ ਦੇ ਸਿਹਤ ਵਿਭਾਗ ਨਾਲ ਜੁੜੇ ਕਮਿਊਨਿਟੀ ਹੈਲਥ ਅਫਸਰ, ਮਲਟੀਪਰਪਜ ਹੈਲਥ ਵਰਕਰ ਮੇਲ ਅਤੇ ਫੀਮੇਲ ਅੱਗੇ ਸ਼ਿਰਕਤ ਕੀਤੀ।
ਸੈਮੀਨਾਰ ਦੌਰਾਨ ਸਿਵਲ ਸਰਜਨ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਤੰਬਾਕੂ ਮਨੁੱਖੀ ਸਿਹਤ ਲਈ ਸਭ ਤੋਂ ਵੱਧ ਨੁਕਸਾਨਦੇਹ ਆਦਤ ਹੈ, ਜੋ ਕੈਂਸਰ, ਦਿਲ ਦੀਆਂ ਬਿਮਾਰੀਆਂ, ਫੇਫੜਿਆਂ ਦੀਆਂ ਗੰਭੀਰ ਸਮੱਸਿਆਵਾਂ, ਸਟ੍ਰੋਕ ਅਤੇ ਮੌਤ ਦਾ ਕਰਣ ਬਣਦੀ ਹੈ। ਉਨ੍ਹਾਂ ਜ਼ਿਕਰ ਕੀਤਾ ਕਿ ਵਿਸ਼ਵ ਪੱਧਰ ‘ਤੇ ਹਰ ਸਾਲ ਲੱਖਾਂ ਲੋਕ ਤੰਬਾਕੂ ਸੰਬੰਧੀ ਬਿਮਾਰੀਆਂ ਕਰਕੇ ਆਪਣੀ ਜਾਨ ਗਵਾ ਬੈਠਦੇ ਹਨ। ਇਸ ਦੇ ਬਾਵਜੂਦ ਵੀ ਤੰਬਾਕੂ ਦੀ ਵਰਤੋਂ ਨੂੰ ਲੈ ਕੇ ਅਜੇ ਵੀ ਕਈ ਭਰਮ ਅਤੇ ਅਮਲ ਲੋਕਾਂ ਵਿੱਚ ਮੌਜੂਦ ਹਨ, ਜਿਨ੍ਹਾਂ ਨੂੰ ਦੂਰ ਕਰਨ ਲਈ ਲਗਾਤਾਰ ਜਾਗਰੂਕਤਾ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਤੰਬਾਕੂ ਮੁਕਤ ਪੰਜਾਬ ਬਣਾਉਣ ਲਈ ਕਈ ਮਹੱਤਵਪੂਰਨ ਕਦਮ ਉਠਾਏ ਜਾ ਰਹੇ ਹਨ, ਜਿਨ੍ਹਾਂ ‘ਚ ਕੋਟਪਾ ਐਕਟ ਦੀ ਕੜੀ ਪਾਲਣਾ, ਜਨਤਕ ਸਥਾਨਾਂ ‘ਤੇ ਧੂਮਰਪਾਨ ‘ਤੇ ਪਾਬੰਦੀ, ਤੰਬਾਕੂ ਪਦਾਰਥਾਂ ਦੀ ਵਿਕਰੀ ‘ਤੇ ਸਖ਼ਤ ਨਿਯਮ ਬਣਾਏ ਗਏ ਹਨ । ਡਾ. ਸੁਖਵਿੰਦਰਜੀਤ ਸਿੰਘ ਨੇ ਜ਼ੋਰ ਦਿੱਤਾ ਕਿ ਤੰਬਾਕੂ ਛੱਡਣਾ ਸਿਰਫ਼ ਸਿਹਤ ਨੂੰ ਬਚਾਉਣਦਾ ਹੀ ਨਹੀਂ, ਪਰਿਵਾਰ ਅਤੇ ਸਮਾਜ ਦੇ ਭਵਿੱਖ ਨੂੰ ਵੀ ਸੁਰੱਖਿਅਤ ਕਰਦਾ ਹੈ।
ਇਸ ਮੌਕੇ ਜ਼ਿਲ੍ਹਾ ਡੇਂਟਲ ਸਿਹਤ ਅਫਸਰ ਵੱਲੋਂ ਤੰਬਾਕੂ ਦੇ ਨੁਕਸਾਨਾਂ, ਇਸ ਦੇ ਕਿਸਮਾਂ ਜਿਵੇਂ ਬੀੜੀ, ਸਿਗਰਟ, ਖੈਣੀ, ਗੁਟਖਾ, ਜਰਦਾ ਅਤੇ ਹੂਕਾ ਵਰਗੇ ਪਦਾਰਥਾਂ ਦੇ ਮਨੁੱਖੀ ਸਰੀਰ ‘ਤੇ ਪ੍ਰਭਾਵ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਦੂਜੇ ਪਾਸੇ (ਪੈਸਿਵ ਸਮੋਕਿੰਗ) ਵੀ ਉਨ੍ਹਾਂ ਹੀ ਨੁਕਸਾਨ ਕਰਦਾ ਹੈ ਜਿੰਨਾ ਸਿੱਧੇ ਤੌਰ ‘ਤੇ ਤੰਬਾਕੂ ਸੇਵਨ ਕਰਨਾ ਕਰਦਾ ਹੈ। ਛੋਟੇ ਬੱਚਿਆਂ ਵਿੱਚ ਇਸ ਦੇ ਕਾਰਨ ਦਮਾ, ਐਲਰਜੀ, ਨਿਊਮੋਨੀਆ ਜਿਹੀਆਂ ਗੰਭੀਰ ਬਿਮਾਰੀਆਂ ਜਨਮ ਲੈਂਦੀਆਂ ਹਨ।
ਸੈਮੀਨਾਰ ਵਿੱਚ ਤੰਬਾਕੂ ਤੋਂ ਛੁਟਕਾਰਾ ਲਈ ਉਪਲਬਧ ਦਵਾਈਆਂ, ਮਨੋਵਿਗਿਆਨਿਕ ਸਹਾਇਤਾ, ਕਾਊਂਸਲਿੰਗ ਅਤੇ ਸਿਹਤ ਵਿਭਾਗ ਦੀਆਂ ਸਰਕਾਰੀ ਸੇਵਾਵਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਅਪੀਲ ਕੀਤੀ ਕਿ ਤੰਬਾਕੂ ਛੱਡਣ ਦਾ ਫੈਸਲਾ ਕਰਨਾ ਸਭ ਤੋਂ ਪਹਿਲਾ ਅਤੇ ਸਭ ਤੋਂ ਵੱਡਾ ਕਦਮ ਹੈ।
ਅੰਤ ਵਿੱਚ ਸਿਵਲ ਸਰਜਨ ਡਾ. ਸੁਖਵਿੰਦਰਜੀਤ ਸਿੰਘ ਨੇ ਸਾਰੇ ਅਧਿਕਾਰੀਆਂ ਤੇ ਹਾਜ਼ਰ ਮਹਿਮਾਨਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਤਮਾਕੂ ਮੁਕਤ ਸਮਾਜ ਬਣਾਉਣ ਲਈ ਸਰਕਾਰ, ਸਿਹਤ ਵਿਭਾਗ ਅਤੇ ਆਮ ਲੋਕ ਸਭ ਨੂੰ ਮਿਲ ਕੇ ਇੱਕ ਸਾਂਝੀ ਜ਼ਿੰਮੇਵਾਰੀ ਨਿਭਾਉਣੀ ਪਵੇਗੀ। ਉਨ੍ਹਾਂ ਕਿਹਾ ਕਿ “ਤਮਾਕੂ ਤਿਆਗ – ਜੀਵਨ ਬਚਾਓ” ਦਾ ਸੁਨੇਹਾ ਹਰ ਘਰ ਤੱਕ ਪਹੁੰਚਾਉਣਾ ਸਾਡੇ ਸਭ ਦਾ ਫਰਜ਼ ਹੈ।
ਇਸ ਮੌਕੇ ਜ਼ਿਲਾ ਪਰਿਵਾਰ ਭਲਾਈ ਅਫਸਰ ਡਾ. ਅੰਜਲੀ ਚੌਧਰੀ, ਡਾ. ਭਵਲੀਨ ਕੌਰ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਗੁਰਮੀਤ ਕੌਰ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਡੋਲੀ ਸਿੰਗਲਾ, ਡਿਪਟੀ ਮਾਸ ਮੀਡੀਆ ਅਫਸਰ ਰਵਿੰਦਰ ਸਿੰਘ ਅਤੇ ਰੀਤੂ, ਐਸ ਆਈ ਲਖਵੀਰ ਸਿੰਘ, ਬੀਸੀਸੀ ਕੋਆਰਡੀਨੇਟਰ ਸੁਖਜੀਤ ਕੰਬੋਜ ਹਾਜ਼ਰ ਸਨ।