Close

8 kg 262 grams of opium, 2 kg 437 grams of charas, 35 grams of intoxicating powder, 5 mobile phones and Rs 3610, 6750 ML of illicit liquor recovered

Publish Date : 02/11/2025
8 kg 262 grams of opium, 2 kg 437 grams of charas, 35 grams of intoxicating powder, 5 mobile phones and Rs 3610, 6750 ML of illicit liquor recovered

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

8 ਕਿਲੋ 262 ਗ੍ਰਾਮ ਅਫੀਮ, 2 ਕਿਲੋ 437 ਗ੍ਰਾਮ ਚਰਸ, 35 ਗ੍ਰਾਮ ਨਸ਼ੀਲਾ ਪਾਊਡਰ, 5 ਮੋਬਾਇਲ ਫੋਨ ਤੇ 3610 ਰੁਪਏ, 6750 ਐਮ.ਐਲ. ਨਜ਼ਾਇਜ਼ ਸ਼ਰਾਬ ਬਰਾਮਦ

ਰੂਪਨਗਰ, 02 ਨਵੰਬਰ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਰੂਪਨਗਰ ਸ. ਨਾਨਕ ਸਿੰਘ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਜ਼ਿਲ੍ਹਾ ਪੁਲਿਸ ਵਲੋਂ ਐਨ.ਡੀ.ਪੀ.ਐਸ. ਐਕਟ ਅਧੀਨ ਦਰਜ ਮੁਕੱਦਮਿਆਂ ਵਿੱਚ ਨਸ਼ਾ ਕਰਨ ਦੇ ਆਦੀ 1 ਵਿਅਕਤੀ ਸਮੇਤ ਕੁੱਲ 8 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਵਿਆਕਤੀਆਂ ਪਾਸੋਂ 8 ਕਿਲੋ 262 ਗ੍ਰਾਮ ਅਫੀਮ, 2 ਕਿਲੋ 437 ਗ੍ਰਾਮ ਚਰਸ, 35 ਗ੍ਰਾਮ ਨਸ਼ੀਲਾ ਪਾਊਡਰ, 5 ਮੋਬਾਇਲ ਫੋਨ ਅਤੇ 3610/- ਰੁਪਏ ਬ੍ਰਾਮਦ ਕੀਤੇ ਗਏ ਅਤੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 6750 ਐਮ.ਐਲ. ਨਜ਼ਾਇਜ਼ ਸ਼ਰਾਬ ਬ੍ਰਾਮਦ ਕੀਤੀ ਗਈ ਅਤੇ ਉਸ ਖਿਲਾਫ ਐਕਸਾਇਜ਼ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ।

ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ “ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਦੀ ਲਗਾਤਾਰਤਾ ਵਿੱਚ ਜ਼ਿਲ੍ਹਾ ਪੁਲਿਸ ਵੱਲੋਂ ਵੱਖ-ਵੱਖ ਸਥਾਨਾ ਤੇ ਨਾਕਾਬੰਦੀਆਂ ਅਤੇ ਗਸ਼ਤਾ ਰਾਹੀ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕਰਦੇ ਹੋਏ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋ ਥਾਣਾ ਸ੍ਰੀ ਅਨੰਦਪੁਰ ਸਾਹਿਬ ਦੀ ਪੁਲਿਸ ਪਾਰਟੀ ਨੂੰ ਨਾਕਾਬੰਦੀ ਦੌਰਾਨ ਨੰਗਲ ਸਾਈਡ ਤੋਂ ਇੱਕ ਕਾਰ ਨੰਬਰੀ ਐੱਚਪੀ-12ਆਰ-5454 ਮਾਰਕਾ ਮਹਿੰਦਰਾ ਥਾਰ ਆਉਂਦੀ ਦਿਖਾਈ ਦਿੱਤੀ, ਜੋ ਸਾਹਮਣੇ ਖੜੀ ਪੁਲਿਸ ਪਾਰਟੀ ਨੂੰ ਦੇਖ ਕੇ ਇੱਕ ਦਮ ਪਿੱਛੇ ਨੂੰ ਮੁੜਨ ਲੱਗੀ, ਜਿਸਨੂੰ ਪੁਲਿਸ ਪਾਰਟੀ ਵੱਲੋਂ ਮੁਸ਼ਤੈਦੀ ਦਿਖਾਉਦੇ ਹੋਏ ਮੋਕੇ ਤੇ ਕਾਬੂ ਕੀਤਾ ਗਿਆ ਅਤੇ ਡਰਾਇਵਰ ਸਾਈਡ ਬੈਠੇ ਨੌਜਵਾਨ ਤੇ ਉਸ ਦਾ ਨਾਮ ਪਤਾ ਪੁੱਛਣ ਤੇ ਉਸ ਨੇ ਅਪਣਾ ਨਾਮ ਰੋਹਿਤ ਸੈਣੀ ਵਾਸੀ ਪਿੰਡ ਚੁਹੁਵਾਲ ਮਿੱਤਰ ਕਲੋਨੀ ਥਾਣਾ ਨਾਲਾਗੜ ਅਤੇ ਉਸਦੇ ਨਾਲ ਕੰਡਕਟਰ ਸਾਈਡ ਬੈਠੇ ਨੌਜਵਾਨ ਨੇ ਆਪਣਾ ਨਾਮ ਮਨੋਜ ਕੁਮਾਰ ਵਾਸੀ ਪਿੰਡ ਚੱਕ ਥਾਣਾ ਬੰਦੀ ਜ਼ਿਲ੍ਹਾ ਸੋਲਨ (ਹਿ.ਪ੍ਰ.) ਦੱਸਿਆ ਅਤੇ ਤਲਾਸ਼ੀ ਦੋਰਾਨ 250 ਗ੍ਰਾਮ ਅਫੀਮ ਅਤੇ 3 ਮੋਬਾਇਲ ਫੋਨ ਬ੍ਰਾਮਦ ਹੋਏ।

ਉਨ੍ਹਾਂ ਨੇ ਪੁੱਛ-ਗਿੱਛ ਦੌਰਾਨ ਦੱਸਿਆ ਕਿ ਉਹ ਇਹ ਅਫੀਮ ਵਿਕਾਸ ਸੋਨੀ ਵਾਸੀ ਪਿੰਡ ਭਨੁਪਲੀ ਥਾਣਾ ਨੰਗਲ ਜ਼ਿਲ੍ਹਾ ਰੂਪਨਗਰ ਪਾਸੋਂ ਲੈ ਕੇ ਆਏ ਹਨ। ਜਿਸ ਤੇ ਪੁਲਿਸ ਪਾਰਟੀ ਵਲੋ ਵਿਕਾਸ ਸੋਨੀ ਉਕਤ ਨੂੰ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤਾ ਗਿਆ ਅਤੇ ਉਸ ਪਾਸੋ 8 ਕਿੱਲੋ 12 ਗ੍ਰਾਮ ਅਫੀਮ ਅਤੇ 2 ਕਿੱਲੋ 437 ਗ੍ਰਾਮ ਚਰਸ ਅਤੇ 2 ਮੋਬਾਇਲ ਫੋਨ ਬ੍ਰਾਮਦ ਕੀਤੇ ਗਏ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਕੋਲੋਂ ਕੁੱਲ 8 ਕਿਲੋ 262 ਗ੍ਰਾਮ ਅਫੀਮ, 2 ਕਿਲੋ 437 ਗ੍ਰਾਮ ਚਰਸ, 5 ਮੋਬਾਇਲ ਫੋਨ ਅਤੇ 3610/- ਰੁਪਏ ਬਰਾਮਦ ਕੀਤੇ ਗਏ ਅਤੇ ਉਨ੍ਹਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਜਿਸ ਦੀ ਅਗਲੇਰੀ ਤਫਤੀਸ਼ ਜਾਰੀ ਹੈ, ਜਿਸ ਤੋਂ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਸ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲ੍ਹਾ ਪੁਲਿਸ ਥਾਣਾ ਸਦਰ ਰੂਪਨਗਰ ਵੱਲੋਂ ਸਿਮਰਨਜੀਤ ਸਿੰਘ ਉਰਫ ਚੰਨੀ ਵਾਸੀ ਮੁਹੱਲਾ ਫੁਲ ਚੱਕਰ ਨੇੜੇ ਖਵਾਜਾ ਮੰਦਿਰ ਰੂਪਨਗਰ, ਸਤਿੰਦਰ ਕੁਮਾਰ ਉਰਫ ਸੱਤੀ ਵਾਸੀ ਗਲੀ ਨੰਬਰ 03 ਨੇੜੇ ਜੇ.ਐਸ. ਰਿਜੋਰਟ ਮੁਹੱਲਾ ਕ੍ਰਿਸ਼ਨ ਨਗਰ ਰੂਪਨਗਰ ਅਤੇ ਸ਼ੁਭਮ ਰਾਵਤ ਵਾਸੀ ਸੁਖਰਾਮ ਕਲੋਨੀ ਬੜੀ ਹਵੇਲੀ ਰੂਪਨਗਰ ਨੂੰ ਗ੍ਰਿਫਤਾਰ ਕਰਕੇ ਉਨ੍ਹਾ ਪਾਸੋ 20 ਗ੍ਰਾਮ ਨਸ਼ੀਲਾ ਪਾਊਡਰ ਬ੍ਰਾਮਦ ਕੀਤਾ ਗਿਆ, ਥਾਣਾ ਨੂਰਪੁਰਬੇਦੀ ਵੱਲੋ ਹਰਮਨਪ੍ਰੀਤ ਸਿੰਘ ਵਾਸੀ ਪਿੰਡ ਮੂਸਾਪੁਰ ਨੂੰ ਗ੍ਰਿਫਤਾਰ ਕਰਕੇ ਉਸ ਪਾਸੋ 15 ਗ੍ਰਾਮ ਨਸ਼ੀਲਾ ਪਾਊਡਰ ਬ੍ਰਾਮਦ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਥਾਣਾ ਕੀਰਤਪੁਰ ਸਾਹਿਬ ਵੱਲੋ ਨਸ਼ਾ ਕਰਨ ਦੇ ਆਦੀ ਗੁਰਵਿੰਦਰ ਸਿੰਘ ਵਾਸੀ ਪਿੰਡ ਚੰਦਪੁਰ ਬੇਲਾ ਨੂੰ ਗ੍ਰਿਫਤਾਰ ਗਿਆ ਅਤੇ ਉਨ੍ਹਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮੇ ਦਰਜ ਕੀਤਾ ਗਿਆ।

ਇਸ ਤੋਂ ਇਲਾਵਾ ਥਾਣਾ ਸਿੰਘ ਭਗਵੰਤਪੁਰ ਵੱਲੋਂ ਰੁਲਦਾ ਸਿੰਘ ਵਾਸੀ ਪਿੰਡ ਸੋਤਲ ਬਾਬਾ ਨੂੰ ਗ੍ਰਿਫਤਾਰ ਕਰਕੇ ਉਸ ਪਾਸੋ 6750 ਐਮ.ਐਲ. ਨਜ਼ਾਇਜ਼ ਸ਼ਰਾਬ ਬ੍ਰਾਮਦ ਕੀਤੀ ਗਈ ਅਤੇ ਉਸ ਖਿਲਾਫ ਐਕਸਾਇਜ਼ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ।

ਐਸ.ਐਸ.ਪੀ. ਰੂਪਨਗਰ ਵਲੋ ਪਬਲਿਕ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਇਲਾਕਾ ਵਿੱਚ ਕੋਈ ਵਿਅਕਤੀ ਨਸ਼ਾ ਤਸਕਰੀ/ਸਮੱਗਲਿੰਗ ਕਰਦਾ ਹੈ ਤਾਂ ਉਸਦੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 (ਵਟਸਐਪ ਚੈਟਬੋਟ) ਜਾਂ ਜ਼ਿਲ੍ਹਾ ਪੁਲਿਸ ਦੇ ਨੰਬਰਾ ਤੇ ਸਾਂਝੀ ਕੀਤੀ ਜਾਵੇ। ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ।