ਸਰਕਾਰੀ ਬਹੁਤਕਨੀਕੀ ਕਾਲਜ ਰੂਪਨਗਰ ਦੇ ਵਿਦਿਆਰਥੀਆ ਨੇ ਰਾਜ ਪੱਧਰੀ ਬੈਡਮਿੰਟਨ ਟੂਰਨਾਮੈਂਟ ‘ਚ ਤੀਜਾ ਸਥਾਨ ਹਾਸਲ ਕੀਤਾ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਸਰਕਾਰੀ ਬਹੁਤਕਨੀਕੀ ਕਾਲਜ ਰੂਪਨਗਰ ਦੇ ਵਿਦਿਆਰਥੀਆ ਨੇ ਰਾਜ ਪੱਧਰੀ ਬੈਡਮਿੰਟਨ ਟੂਰਨਾਮੈਂਟ ‘ਚ ਤੀਜਾ ਸਥਾਨ ਹਾਸਲ ਕੀਤਾ
ਰੂਪਨਗਰ, 07 ਨਵੰਬਰ: ਸਰਕਾਰੀ ਬਹੁਤਕਨੀਕੀ ਕਾਲਜ ਰੂਪਨਗਰ ਦੇ ਵਿਦਿਆਰਥੀਆ ਨੇ ਰਾਜ ਪੱਧਰੀ ਬੈਡਮਿੰਟਨ ਟੂਰਨਾਮੈਂਟ ਵਿੱਚ ਜਿੱਤ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੇ ਪ੍ਰਿੰਸੀਪਲ ਡਾ. ਨਵਨੀਤ ਵਾਲੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰੀ ਬਹੁਤਕਨੀਕੀ ਕਾਲਜ ਖੂਨੀਮਾਜਰਾ ਵਿਖੇ ਪੰਜਾਬ ਟੈਕਨੀਕਲ ਇੰਸਟੀਚਿਓਟਸ ਸਪੋਰਟਸ (ਪੀ.ਟੀ.ਆਈ.ਐਸ) ਵੱਲੋਂ ਰਾਜ ਪੱਧਰੀ ਟੂਰਨਾਮੈਂਟ ਕਰਵਾਇਆ ਗਿਆ ਜਿਸ ਵਿੱਚ ਵੱਖ-ਵੱਖ ਕਾਲਜਾਂ ਨੇ ਭਾਗ ਲਿਆ। ਫਾਈਨਲ ਮੁਕਾਬਲਿਆ ਵਿੱਚ ਸਰਕਾਰੀ ਬਹੁਤਕਨੀਕੀ ਕਾਲਜ ਰੂਪਨਗਰ ਦੇ ਵਿਦਿਆਰਥੀਆ ਨੇ ਇਨ੍ਹਾਂ ਮੁਕਾਬਲਿਆਂ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ।
ਕਾਲਜ ਦੇ ਪ੍ਰਿੰਸੀਪਲ ਡਾ. ਨਵਨੀਤ ਵਾਲੀਆ ਨੇ ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਖੇਡਾਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਦੀ ਪ੍ਰੇਰਨਾ ਦਿੱਤੀ ਤਾਂ ਜੋ ਸਰੀਰ ਨੂੰ ਵੀ ਤੰਦਰੁਸਤ ਰੱਖਿਆ ਜਾ ਸਕੇ।
ਇਸ ਮੌਕੇ ਖੇਡ ਅਫ਼ਸਰ ਵਿਨੋਦ ਸ਼ਰਮਾ, ਮੁਖੀ ਇਲੈਕਟਰੀਕਲੀ ਵਿਭਾਗ ਰਾਜੇਸ਼ ਜੱਸੀ, ਸੀਨੀਅਰ ਲੈਕਚਰਾਰ ਮੈਡਮ ਨਮਰਤਾ, ਹਰਪ੍ਰੀਤ ਸਿੰਘ, ਵਰਕਸ਼ਾਪ ਸੁਪਰਡੈਂਟ ਸ਼ਾਮ ਲਾਲ ਅਤੇ ਸਮੂਹ ਵਿਦਿਆਰਥੀ ਹਾਜ਼ਰ ਸਨ।