ਜ਼ਿਲ੍ਹੇ ਦੇ ਸਰਕਾਰੀ ਨੌਕਰੀ ਤੋਂ ਸੇਵਾ ਮੁਕਤ ਪੈਨਸ਼ਨਰਾਂ ਲਈ 13, 14 ਤੇ 15 ਨਵੰਬਰ ਨੂੰ ਲਗਾਇਆ ਜਾਵੇਗਾ “ਪੈਨਸ਼ਨਰ ਸੇਵਾ ਮੇਲਾ”: ਜ਼ਿਲ੍ਹਾ ਖ਼ਜ਼ਾਨਾ ਅਫ਼ਸਰ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਜ਼ਿਲ੍ਹੇ ਦੇ ਸਰਕਾਰੀ ਨੌਕਰੀ ਤੋਂ ਸੇਵਾ ਮੁਕਤ ਪੈਨਸ਼ਨਰਾਂ ਲਈ 13, 14 ਤੇ 15 ਨਵੰਬਰ ਨੂੰ ਲਗਾਇਆ ਜਾਵੇਗਾ “ਪੈਨਸ਼ਨਰ ਸੇਵਾ ਮੇਲਾ”: ਜ਼ਿਲ੍ਹਾ ਖ਼ਜ਼ਾਨਾ ਅਫ਼ਸਰ
ਪੈਨਸ਼ਨਰ ਸੇਵਾ ਮੇਲੇ ’ਚ ਕੀਤੀ ਜਾਵੇਗੀ ਪੈਨਸ਼ਨਰਾਂ ਦੀ ਈ-ਕੇ. ਵਾਈ. ਸੀ.
ਰੂਪਨਗਰ, 11 ਨਵੰਬਰ: ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਰੂਪਨਗਰ ਸ਼੍ਰੀਮਤੀ ਜਸਵਿੰਦਰ ਕੌਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜ਼ਿਲ੍ਹੇ ਦੇ ਸਰਕਾਰੀ ਨੌਕਰੀ ਤੋਂ ਸੇਵਾ ਮੁਕਤ ਪੈਨਸ਼ਨਰਾਂ ਅਤੇ ਫੈਮਿਲੀ ਪੈਨਸ਼ਨਰਾਂ ਦੀ ਈ-ਕੇ. ਵਾਈ. ਸੀ. ਕਰਨ ਲਈ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਰੂਪਨਗਰ ਵਿਖੇ ਮਿਤੀ 13, 14 ਅਤੇ 15 ਨਵੰਬਰ ਨੂੰ ਪੈਨਸ਼ਨਰ ਸੇਵਾ ਮੇਲਾ ਲਗਾਇਆ ਜਾ ਰਿਹਾ ਹੈ ।
ਸ਼੍ਰੀਮਤੀ ਜਸਵਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸੇਵਾ ਤੋਂ ਸੇਵਾ ਮੁਕਤ ਹੋਏ ਮੁਲਾਜ਼ਮਾਂ ਲਈ ਪੈਨਸ਼ਨ ਸੇਵਾਵਾਂ ਨੂੰ ਸੁਚਾਰੂ ਬਣਾਉਣ ਲਈ ‘ਪੈਨਸ਼ਨਰ ਸੇਵਾ ਪੋਰਟਲ’ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਸੇਵਾ ਦਾ ਪੂਰਾ ਲਾਭ ਲੈਣ ਲਈ ਪੈਨਸ਼ਨਰ ਦਾ ਈ-ਕੇ. ਵਾਈ. ਸੀ. ਹੋਇਆ ਹੋਣਾ ਜ਼ਰੂਰੀ ਹੈ, ਇਸ ਲਈ ਵਿਸ਼ੇਸ਼ ਕੈਂਪ ਲਗਾ ਕੇ ਪੈਨਸ਼ਨਰਾਂ ਦਾ ਈ-ਕੇ. ਵਾਈ. ਸੀ. ਕੀਤਾ ਜਾ ਰਿਹਾ ਹੈ ਤਾਂ ਜੋ ਉਹ ਪੰਜਾਬ ਸਰਕਾਰ ਵੱਲੋਂ ਪੈਨਸ਼ਨਰਾਂ ਤੇ ਪਰਿਵਾਰਕ ਪੈਨਸ਼ਨਰਾਂ ਲਈ ਸ਼ੁਰੂ ਕੀਤੀ ਗਈ ਸੇਵਾ ਦਾ ਉਹ ਪੂਰਾ ਲਾਭ ਉਠਾ ਸਕਣ।
ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਸ਼ਾਮਲ ਹੋਣ ਵਾਲੇ ਪੈਨਸ਼ਨਰਜ਼ ਪੀ.ਪੀ.ਓ. ਦੀ ਕਾਪੀ/ਪੀ. ਪੀ. ਓ/ ਨੰਬਰ, ਆਧਾਰ ਕਾਰਡ, ਬੈਂਕ ਖਾਤੇ ਦਾ ਵੇਰਵਾ ਅਤੇ ਮੋਬਾਇਲ ਨੰਬਰ ਜੋ ਆਧਾਰ ਕਾਰਡ ਨਾਲ ਲਿੰਕ ਹੋਵੇ ਨਾਲ ਜ਼ਰੂਰ ਲਿਆਂਦਾ ਜਾਵੇ।
ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਨੇ ਦੱਸਿਆ ਕਿ ਪੈਨਸ਼ਨਰ ਸੇਵਾ ਪੋਰਟਲ ਵਿੱਚ ਪੈਨਸ਼ਨਰਾਂ ਨੂੰ ਛੇ ਮੁੱਖ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚ ’ਜੀਵਨ ਪ੍ਰਮਾਣ’ ਮੋਬਾਈਲ ਐਪ ਰਾਹੀਂ ਡਿਜੀਟਲ ਲਾਈਫ਼ ਸਰਟੀਫਿਕੇਟ ਜਮ੍ਹਾਂ ਕਰਾਉਣਾ, ਉਤਰਾਅਧਿਕਾਰੀ ਮਾਡਿਊਲ ਰਾਹੀਂ ਪੈਨਸ਼ਨ ਨੂੰ ਪਰਿਵਾਰਕ ਪੈਨਸ਼ਨ ਵਿੱਚ ਤਬਦੀਲ ਕਰਨ ਲਈ ਅਰਜ਼ੀ ਦੇਣਾ, ਲੀਵ ਟਰੈਵਲ ਕਨਸੈਸ਼ਨ (ਐੱਲ. ਟੀ. ਸੀ.) ਲੈਣ ਲਈ ਅਰਜ਼ੀ ਦੇਣਾ, ਸ਼ਿਕਾਇਤ ਨਿਵਾਰਣ ਮਾਡਿਊਲ ਰਾਹੀਂ ਪੈਨਸ਼ਨ ਸਬੰਧੀ ਸ਼ਿਕਾਇਤਾਂ ਦਰਜ ਕਰਨਾ ਅਤੇ ਪ੍ਰੋਫਾਈਲ ਅਪਡੇਸ਼ਨ ਮਾਡਿਊਲ ਰਾਹੀਂ ਪੈਨਸ਼ਨਰ ਦੇ ਨਿੱਜੀ ਵੇਰਵਿਆਂ ਵਿੱਚ ਅਪਡੇਸ਼ਨ/ਬਦਲਾਅ ਕਰਨਾ ਸ਼ਾਮਲ ਹੈ।