Close

District Legal Services Authority celebrated Children’s Day at Government Primary School Khairabad

Publish Date : 14/11/2025
District Legal Services Authority celebrated Children's Day at Government Primary School Khairabad

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਖੈਰਾਬਾਦ ਵਿੱਚ ਬਾਲ ਦਿਵਸ ਮਨਾਇਆ

ਰੂਪਨਗਰ,14 ਨਵੰਬਰ: ਜਿਲ੍ਹਾ ਅਤੇ ਸੈਸ਼ਨ ਜੱਜ ਸਹਿਤ ਚੇਅਰਪ੍ਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ੍ਰੀਮਤੀ ਮਨਜੋਤ ਕੌਰ ਜੀਆਂ ਦੇ ਨਿਰਦੇਸ਼ ਅਨੁਸਾਰ ਅੱਜ ਸੀ.ਜੇ.ਐਮ–ਕਮ–ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ੍ਰੀਮਤੀ ਅਮਨਦੀਪ ਕੌਰ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਖੈਰਾਬਾਦ ਵਿਖੇ ਬਾਲ ਦਿਵਸ ਮਨਾਇਆ ਗਿਆ।

ਇਸ ਮੌਕੇ ਬੱਚਿਆਂ ਵੱਲੋਂ ਪੇਂਟਿੰਗ ਅਤੇ ਭਾਸ਼ਣ ਮੁਕਾਬਲਿਆਂ ਵਿੱਚ ਉਤਸ਼ਾਹਪੂਰਵਕ ਭਾਗ ਲਿਆ ਗਿਆ। ਜੇਤੂ ਵਿਦਿਆਰਥੀਆਂ ਸਮੇਤ ਸਕੂਲ ਦੇ ਹਰੇਕ ਬੱਚੇ ਨੂੰ ਸਟੇਸ਼ਨਰੀ ਸਮਾਨ ਵੰਡਿਆ ਗਿਆ।

ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ ਅਤੇ ਉਹਨਾਂ ਨੂੰ ਪੜ੍ਹਾਈ ਦੇ ਨਾਲ–ਨਾਲ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਮੇਂ–ਸਮੇਂ ਤੇ ਬੱਚਿਆਂ ਅਤੇ ਸਮਾਜ ਦੀ ਭਲਾਈ ਲਈ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤੇ ਜਾਂਦੇ ਰਹਿੰਦੇ ਹਨ।

ਇਸ ਮੌਕੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਸ੍ਰੀ ਸੰਜਨ ਸਿੰਘ, ਸੁਪਰਡੈਂਟ ਸ੍ਰੀ ਮਲਕੀਤ ਸਿੰਘ ਅਤੇ ਹੈਡ ਟੀਚਰ ਸ੍ਰੀਮਤੀ ਅਮ੍ਰਿਤਪਾਲ ਕੌਰ ਸਮੇਤ ਹੋਰ ਸਟਾਫ ਮੈਂਬਰ ਹਾਜ਼ਰ ਸਨ।