ਬੰਦ ਕਰੋ

ਜ਼ਿਲ੍ਹਾ ਪੁਲਿਸ ਨੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆ ਦੇ ਕੁੱਲ 81 ਚਲਾਨ ਕੀਤੇ

ਪ੍ਰਕਾਸ਼ਨ ਦੀ ਮਿਤੀ : 02/12/2025
The district police issued a total of 81 challans for violating traffic rules.

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਜ਼ਿਲ੍ਹਾ ਪੁਲਿਸ ਨੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆ ਦੇ ਕੁੱਲ 81 ਚਲਾਨ ਕੀਤੇ

ਰੂਪਨਗਰ, 02 ਦਸੰਬਰ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਰੂਪਨਗਰ ਸ. ਨਾਨਕ ਸਿੰਘ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਜ਼ਿਲ੍ਹਾ ਪੁਲਿਸ ਵਲੋਂ ਨਸ਼ਾ ਕਰਨ ਦੇ ਆਦੀ 4 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ।

ਇਸ ਤੋਂ ਇਲਾਵਾ ਸੀਨੀਅਰ ਪੁਲਿਸ ਕਪਤਾਨ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਅਤੇ ਸ਼ਰਾਰਤੀ ਅਨਸਰਾ ਤੇ ਨਕੇਲ ਕੱਸਣ ਲਈ ਨਾਕਾਬੰਦੀ ਦੋਰਾਨ ਚੈਕਿੰਗ ਕੀਤੀ ਗਈ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆ ਦੇ ਕੁੱਲ 81 ਚਲਾਨ ਕੀਤੇ ਗਏ।

ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ “ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਦੀ ਲਗਾਤਾਰਤਾ ਵਿੱਚ ਜ਼ਿਲ੍ਹਾ ਪੁਲਿਸ ਵੱਲੋਂ ਵੱਖ-ਵੱਖ ਸਥਾਨਾ ਤੇ ਨਾਕਾਬੰਦੀਆਂ ਅਤੇ ਗਸ਼ਤਾ ਰਾਹੀ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕੀਤੀ ਗਈ, ਜਿਸ ਦੌਰਾਨ ਥਾਣਾ ਸਿੰਘ ਭਗਵੰਤਪੁਰ ਵੱਲੋਂ ਨਸ਼ਾ ਕਰਨ ਦੇ ਆਦੀ ਜਗਤਾਰ ਸਿੰਘ ਅਤੇ ਸਤਨਾਮ ਸਿੰਘ ਵਾਸੀ ਪਿੰਡ ਗੋਸਲਾਂ ਥਾਣਾ ਸਿੰਘ ਭਗਵੰਤਪੁਰ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਥਾਣਾ ਸ੍ਰੀ ਅਨੰਦਪੁਰ ਸਾਹਿਬ ਵੱਲੋਂ ਨਸ਼ਾ ਕਰਨ ਦੇ ਆਦੀ ਗੁਰਪ੍ਰੀਤ ਸਿੰਘ ਵਾਸੀ ਮੁਹੱਲਾ ਨਵੀ ਅਬਾਦੀ ਵਾਰਡ ਨੰਬਰ 8 ਸ੍ਰੀ ਅਨੰਦਪੁਰ ਸਾਹਿਬ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਥਾਣਾ ਨੰਗਲ ਵੱਲੋ ਨਸ਼ਾ ਕਰਨ ਦੇ ਆਦੀ ਬਲਵਿੰਦਰ ਵਾਸੀ ਮਕਾਨ ਨੰਬਰ 573 ਏ ਨੰਗਲ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਨ੍ਹਾ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ।

ਸ. ਗੁਲਨੀਤ ਸਿੰਘ ਖੁਰਾਣਾ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਅਤੇ ਮਾੜੇ ਅਨਸਰਾ ਤੇ ਨਕੇਲ ਕੱਸਣ ਲਈ ਜ਼ਿਲ੍ਹਾ ਪੁਲਿਸ ਵੱਲੋ ਸ਼ਪੈਸ਼ਲ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਅਤੇ ਵਹੀਕਲਾ ਦੀ ਦਿਨ-ਰਾਤ ਚੈਕਿੰਗ ਕੀਤੀ ਗਈ। ਇਸ ਤੋਂ ਇਲਾਵਾ ਜ਼ਿਲ੍ਹਾ ਪੁਲਿਸ ਵੱਲੋ ਬਿਨਾਂ ਨੰਬਰ ਪਲੇਟ, ਟ੍ਰਿਪਲ ਰਾਈਡਿੰਗ, ਮੋਡੀਫਾਈਡ ਸਲੈਂਸਰਾ ਦੀ ਵਰਤੋ ਕਰਨ ਅਤੇ ਗਲਤ ਪਾਰਕਿੰਗ ਅਤੇ ਹੋਰ ਟ੍ਰੈਫਿਕ ਨਿਯਮਾ ਦੀ ਉਲੰਘਣਾ ਕਰਨ ਵਾਲਿਆ ਖਿਲਾਫ ਕਾਰਵਾਈ ਕਰਦੇ ਹੋਏ ਕੁੱਲ 81 ਚਲਾਨ ਕੀਤੇ ਗਏ।

ਐਸ.ਐਸ.ਪੀ. ਰੂਪਨਗਰ ਵਲੋ ਪਬਲਿਕ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਇਲਾਕਾ ਵਿੱਚ ਕੋਈ ਵਿਅਕਤੀ ਨਸ਼ਾ ਤਸਕਰੀ/ਸਮੱਗਲਿੰਗ ਕਰਦਾ ਹੈ ਤਾਂ ਉਸਦੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 (ਵਟਸਐਪ ਚੈਟਬੋਟ) ਜਾਂ ਜ਼ਿਲ੍ਹਾ ਪੁਲਿਸ ਦੇ ਨੰਬਰਾ ਤੇ ਸਾਂਝੀ ਕੀਤੀ ਜਾਵੇ। ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ।