ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਦੁਆਰਾ ਨਸ਼ਿਆਂ ਖਿਲਾਫ ਕੀਤੀ ਜਾਗਰੂਕਤਾ ਸਾਇਕਲ ਰੈਲੀ
ਪ੍ਰਕਾਸ਼ਨ ਦੀ ਮਿਤੀ : 16/12/2025
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਦੁਆਰਾ ਨਸ਼ਿਆਂ ਖਿਲਾਫ ਕੀਤੀ ਜਾਗਰੂਕਤਾ ਸਾਇਕਲ ਰੈਲੀ
ਰੂਪਨਗਰ, 16 ਦਸੰਬਰ: ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਨਿਰਦੇਸ਼ਾਂ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਹਿਤ ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀਮਤੀ ਮਨਜੋਤ ਕੌਰ ਦੀ ਅਗਵਾਈ ਹੇਠ ਨਸ਼ਿਆਂ ਖਿਲਾਫ ਚੱਲ ਰਹੀ ਮੁਹਿੰਮ ਦੇ ਅੰਤਰਗਤ ਇੱਕ ਜਾਗਰੂਕਤਾ ਸਾਇਕਲ ਰੈਲੀ ਕੱਢੀ ਗਈ। ਇਹ ਸਾਈਕਲ ਐਸੋਸੀਏਸ਼ਨ ਰੂਪਨਗਰ ਦੇ ਸਹਿਯੋਗ ਨਾਲ ਕੱਢੀ ਗਈ।
ਇਸ ਮੌਕੇ ਤੇ ਗੱਲਬਾਤ ਕਰਦਿਆਂ ਸੀ.ਜੇ.ਐਮ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀਮਤੀ ਅਮਨਦੀਪ ਕੌਰ ਨੇ ਦੱਸਿਆ ਕਿ ਇਸ ਰੈਲੀ ਦਾ ਮੁੱਖ ਸੰਦੇਸ਼ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਹੈ।
ਇਸ ਮੌਕੇ ਤੇ ਐਲ.ਏ.ਡੀ ਚੀਫ ਸ. ਰਾਜਬੀਰ ਸਿੰਘ ਰਾਏ ਅਤੇ ਰੂਪਨਗਰ ਸਾਇਕਲ ਐਸੋਸੀਏਸ਼ਨ ਦੇ ਸਮੂਹ ਮੈਂਬਰ ਹਾਜਰ ਸਨ।