In view of the Subordinate Services Selection Board examination, a complete ban has been imposed on gathering within a radius of 100 meters of the examination centres.
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਸੁਬਾਰਡੀਨੇਟ ਸਰਵਿਸਿਜ਼ ਸਿਲੈਕਸ਼ਨ ਬੋਰਡ ਦੀ ਪ੍ਰੀਖਿਆ ਦੇ ਮੱਦੇਨਜ਼ਰ ਪ੍ਰੀਖਿਆਂ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਇਕੱਠੇ ਹੋਣ ‘ਤੇ ਪੂਰਨ ਪਾਬੰਦੀ ਲਗਾਈ
ਰੂਪਨਗਰ, 18 ਦਸੰਬਰ: ਵਧੀਕ ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਸ਼੍ਰੀ ਅਵਿਕੇਸ਼ ਗੁਪਤਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ 21 ਦਸੰਬਰ 2025 ਨੂੰ ਹੋਣ ਵਾਲੀ ਸੁਬਾਰਡੀਨੇਟ ਸਰਵਿਸਿਜ਼ ਸਿਲੈਕਸ਼ਨ ਬੋਰਡ ਦੀ ਪ੍ਰੀਖਿਆ ਸਬੰਧੀ ਜ਼ਿਲ੍ਹਾ ਰੂਪਨਗਰ ਵਿਖੇ ਬਣਾਏ ਗਏ ਸਮੁੱਚੇ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਅੰਦਰ ਆਮ ਪਬਲਿਕ ਦੇ ਇਕੱਠੇ ਹੋਣ ਤੇ ਪੂਰਨ ਪਾਬੰਦੀ ਲਗਾਈ ਹੈ।
ਸ਼੍ਰੀ ਅਵਿਕੇਸ਼ ਗੁਪਤਾ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਸ੍ਰੀ ਅੰਮ੍ਰਿਤਸਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਸੁਬਾਰਡੀਨੇਟ ਸਰਵਿਸਿਜ਼ ਸਿਲੈਕਸ਼ਨ ਬੋਰਡ ਦੀ ਪ੍ਰੀਖਿਆ 21 ਦਸੰਬਰ 2025 ਨੂੰ ਸਵੇਰੇ 11 ਤੋਂ 1 ਵਜੇ ਤੱਕ (2 ਘੰਟੇ) ਕਰਵਾਈ ਜਾ ਰਹੀ ਹੈ, ਜਿਸ ਲਈ ਜ਼ਿਲ੍ਹਾ ਰੂਪਨਗਰ ਅੰਦਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਸਾਹਿਬਜ਼ਾਦਾ ਅਜੀਤ ਸਿੰਘ ਅਕੈਡਮੀ ਰੂਪਨਗਰ, ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ, ਸੋਲਖੀਆਂ, ਪੰਜਾਬ ਨੈਸ਼ਨਲ ਸਕੂਲ ਬਹਿਰਾਮਪੁਰ ਜ਼ਿਮੀਦਾਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਲੀ, ਸ਼ਿਵਾਲਿਕ ਪਬਲਿਕ ਸਕੂਲ ਰੋਪੜ, ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰੋਪੜ, ਡੀ.ਏ.ਵੀ ਸੀਨੀਅਰ ਸੈਕੰਡਰੀ ਸਕੂਲ ਰੋਪੜ ਅਤੇ ਜੀ.ਐਮ.ਐਨ ਸੀਨੀਅਰ ਸੈਕੰਡਰੀ ਸਕੂਲ ਰੋਪੜ ਵਿਖੇ ਪ੍ਰੀਖਿਆ ਕੇਂਦਰ ਬਣਾਏ ਗਏ ਹਨ, ਜਿਨ੍ਹਾਂ ਦੇ ਆਲੇ ਦੁਆਲੇ ਧਾਰਾ 163 ਲਗਾਈ ਗਈ ਹੈ ਤਾਂ ਜੋ ਪ੍ਰੀਖਿਆ ਨਿਰਵਿਘਨ ਕਰਵਾਈ ਜਾ ਸਕੇ।
ਉਨ੍ਹਾਂ ਦੱਸਿਆ ਕਿ ਇਹ ਪਾਬੰਦੀ ਇਨ੍ਹਾਂ ਸਕੂਲਾਂ ਦੇ ਟੀਚਰਾ/ਸਟਾਫ ਤੇ ਲਾਗੂ ਨਹੀਂ ਹੋਵੇਗੀ ਅਤੇ ਨਾ ਹੀ ਉਨ੍ਹਾਂ ਵਿਦਿਆਰਥੀਆ ਤੇ ਲਾਗੂ ਹੋਵੇਗੀ, ਜਿਨ੍ਹਾਂ ਦੀ ਪਰੀਖਿਆ ਸੈਂਟਰ ਇਨ੍ਹਾਂ ਸਕੂਲਾਂ ਵਿੱਚ ਬਣਿਆ ਹੋਇਆ ਹੈ।