ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨਸ਼ਿਆਂ ਖਿਲਾਫ ਚੱਲ ਰਹੀ ਮੁਹਿੰਮ ਤਹਿਤ ਬੱਚਿਆਂ ਦੇ ਹਾਕੀ ਤੇ ਬਾਸਕਟਬਾਲ ਦੇ ਖੇਡ ਮੁਕਾਬਲੇ ਕਰਵਾਏ ਗਏ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨਸ਼ਿਆਂ ਖਿਲਾਫ ਚੱਲ ਰਹੀ ਮੁਹਿੰਮ ਤਹਿਤ ਬੱਚਿਆਂ ਦੇ ਹਾਕੀ ਤੇ ਬਾਸਕਟਬਾਲ ਦੇ ਖੇਡ ਮੁਕਾਬਲੇ ਕਰਵਾਏ ਗਏ
ਰੂਪਨਗਰ, 21 ਦਸੰਬਰ: ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ਼੍ਰੀਮਤੀ ਮਨਜੋਤ ਕੌਰ ਦੇ ਨਿਰਦੇਸ਼ਾਂ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੱਜ ਨਸ਼ਿਆਂ ਖਿਲਾਫ ਚੱਲ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਖੇਡ ਵਿਭਾਗ ਦੇ ਸਹਿਯੋਗ ਨਾਲ ਹਾਕੀ ਅਤੇ ਬਾਸਕਟਬਾਲ ਦੇ ਖੇਡ ਮੁਕਾਬਲੇ ਕਰਵਾਏ ਗਏ ਅਤੇ ਜੇਤੂ ਖਿਡਾਰੀਆਂ ਨੂੰ ਇਨਾਮ ਵੰਡੇ ਗਏ।
ਇਸ ਮੌਕੇ ਤੇ ਗੱਲਬਾਤ ਕਰਦਿਆਂ ਸੀ.ਜੇ.ਐਮ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀਮਤੀ ਅਮਨਦੀਪ ਕੌਰ ਨੇ ਕਿਹਾ ਕਿ ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ ਅਤੇ ਸਾਡਾ ਸਾਰਿਆਂ ਦਾ ਇਹ ਫਰਜ ਬਣਦਾ ਹੈ ਕਿ ਬੱਚਿਆਂ ਨੂੰ ਖੇਡਾਂ ਵੱਲ ਉਤਸ਼ਾਹਿਤ ਕੀਤਾ ਜਾਵੇ।
ਇਸ ਮੌਕੇ ਤੇ ਐਸ.ਡੀ.ਐਮ ਰੂਪਨਗਰ ਸ. ਬਲਜਿੰਦਰ ਸਿੰਘ ਢਿਲੋਂ ਤੇ ਜ਼ਿਲ੍ਹਾ ਖੇਡ ਅਫ਼ਸਰ ਸ. ਜਗਜੀਵਨ ਸਿੰਘ ਗਿੱਲ ਨੇ ਵੀ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ।
ਇਸ ਮੌਕੇ ਚੀਫ ਐਲ.ਏ.ਡੀ.ਸੀ ਰੂਪਨਗਰ ਸ. ਰਾਜਵੀਰ ਸਿੰਘ ਰਾਏ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਾ ਸਮੂਹ ਸਟਾਫ਼ ਹਾਜਰ ਸੀ।