ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਆਂਗਣਵਾੜੀ ਸੈਂਟਰਾਂ ਵਿਖੇ ਗਤੀਵਿਧਿਆਂ ਜਾਰੀ – ਬਾਲ ਵਿਕਾਸ ਪ੍ਰੋਜੈਕਟ ਅਫਸਰ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਆਂਗਣਵਾੜੀ ਸੈਂਟਰਾਂ ਵਿਖੇ ਗਤੀਵਿਧਿਆਂ ਜਾਰੀ – ਬਾਲ ਵਿਕਾਸ ਪ੍ਰੋਜੈਕਟ ਅਫਸਰ
ਰੂਪਨਗਰ, 26 ਦਸੰਬਰ: ਸਮਾਜਿਕ ਸੁਰੱਖਿਆਂ ਅਤੇ ਇਸਤਰੀ ਬਾਲ ਵਿਕਾਸ ਵਿਭਾਗ ਚੰਡੀਗੜ੍ਹ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ਼੍ਰੀਮਤੀ ਸ਼ਰੂਤੀ ਸ਼ਰਮਾ ਦੀ ਅਗਵਾਈ ਹੇਠ ਜ਼ਿਲ੍ਹਾ ਰੂਪਨਗਰ ਦੇ ਵੱਖ-ਵੱਖ ਆਂਗਣਵਾੜੀ ਸੈਂਟਰਾਂ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵੱਖ-ਵੱਖ ਗਤੀਵਿਧਿਆਂ ਕਰਵਾਈਆਂ ਜਾ ਰਹੀਆਂ ਹਨ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬਾਲ ਵਿਕਾਸ ਪ੍ਰੋਜੈਕਟ ਅਫਸਰ ਰੂਪਨਗਰ ਸ਼੍ਰੀਮਤੀ ਸੰਜੂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵੱਖ-ਵੱਖ ਥਾਂਵਾਂ ‘ਤੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ, ਇਸੇ ਮੁਹਿੰਮ ਨੂੰ ਅੱਗੇ ਜਾਰੀ ਰੱਖਦੇ ਹੋਏ ਵੱਖ-ਵੱਖ ਵਿਭਾਗਾਂ ਨੂੰ ਇਸ ਮੁਹਿੰਮ ਤਹਿਤ ਗਤੀਵਿਧੀਆ ਕਰਨ ਦੇ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਉਨ੍ਹਾਂ ਦੱਸਿਆ ਕਿ ਬਲਾਕ ਰੂਪਨਗਰ ਦੇ ਵੱਖ-ਵੱਖ ਪਿੰਡ ਮਲਕਪੁਰ, ਲੋਧੀਮਾਜਰਾ, ਖੇੜੀ ਸਲਾਬਤਪੁਰ, ਜੱਟਪੱਤੀ, ਕਕਰਾਲਾ, ਗਾਜ਼ੀਪੁਰ, ਟੱਪਰੀਆਂ ਆਦਿ ਦੇ ਆਂਗਣਵਾੜੀ ਸੈਂਟਰਾਂ ਵਿਖੇ ਜਾਗਰੂਕਤਾ ਰੈਲੀ ਕੱਢੀ ਗਈ।
ਬਾਲ ਵਿਕਾਸ ਪ੍ਰੋਜੈਕਟ ਅਫਸਰ ਰੂਪਨਗਰ ਨੇ ਦੱਸਿਆ ਕੇ ਇਸ ਮੁਹਿੰਮ ਨੂੰ ਸੰਪੂਰਨ ਲਾਗੂ ਕਰਨ ਲਈ ਮਾਪਿਆਂ, ਬੱਚਿਆਂ, ਬਜ਼ੁਰਗਾਂ ਅਤੇ ਸਮੂਹ ਪਿੰਡ ਵਾਸੀਆਂ ਨੂੰ ਇਸ ਸੰਬੰਧੀ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵਲੋਂ ਘਰ-ਘਰ ਜਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ।