ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਲਗਾਏ ਪਲੇਸਮੈਂਟ ਕੈਂਪ ‘ਚ 21 ਉਮੀਦਵਾਰਾਂ ਦੀ ਹੋਈ ਨੌਕਰੀ ਲਈ ਚੋਣ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਲਗਾਏ ਪਲੇਸਮੈਂਟ ਕੈਂਪ ‘ਚ 21 ਉਮੀਦਵਾਰਾਂ ਦੀ ਹੋਈ ਨੌਕਰੀ ਲਈ ਚੋਣ
ਰੂਪਨਗਰ, 02 ਜਨਵਰੀ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਦੀ ਅਗਵਾਈ ਹੇਠ ਹਫਤਾਵਰੀ ਪਲੇਸਮੈਂਟ ਕੈਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ 02 ਜਨਵਰੀ ਨੂੰ ਪਲੇਸਮੈਂਟ ਕੈਂਪ ਲਗਾਇਆ ਗਿਆ, ਜਿਸ ਵਿੱਚ 27 ਉਮੀਦਵਾਰਾਂ ਨੇ ਭਾਗ ਲਿਆ ਜਿਨ੍ਹਾਂ ਵਿੱਚੋਂ 21 ਉਮੀਦਵਾਰਾਂ ਦੀ ਨੌਕਰੀ ਲਈ ਚੋਣ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਰੂਪਨਗਰ ਸ. ਪ੍ਰਭਜੋਤ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿੱਚ ਡਿਜੀਟੈੱਕ ਕੰਪਨੀ ਵੱਲੋਂ ਸਰਕਾਰੀ ਅਦਾਰਿਆਂ ਲਈ ਟੈਲੀਕਾਲਰਾਂ ਦੀਆਂ 50 ਅਸਾਮੀਆਂ ਦੀ ਭਰਤੀ ਲਈ ਬਾਰਵੀਂ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਗਈ।
ਉਨ੍ਹਾਂ ਦੱਸਿਆ ਕਿ ਚੁਣੇ ਗਏ ਉਮੀਦਵਾਰਾਂ ਦੇ ਕੰਮ ਕਰਨ ਦਾ ਸਥਾਨ ਐਸ.ਬੀ.ਐਸ. ਖਾਲਸਾ ਕਾਲਜ ਫਾਰ ਵੂਮੈਨ, ਪਡਿਆਲਾ, ਨੇੜੇ ਕੁਰਾਲੀ ਹੈ। ਉਨ੍ਹਾਂ ਦੱਸਿਆ ਕਿ ਚੁਣੇ ਗਏ ਉਮੀਦਵਾਰਾਂ ਨੂੰ 12000/- ਤੋਂ 15000/- ਪ੍ਰਤੀ ਮਹੀਨਾ ਤਨਖਾਹ ਮਿਲੇਗੀ।