Close

Rupnagar Police arrested 02 persons in various cases registered under NDPS Act

Publish Date : 10/01/2026
Rupnagar Police arrested 02 persons in various cases registered under NDPS Act

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਰੂਪਨਗਰ ਪੁਲਿਸ ਵਲੋਂ ਐਨ.ਡੀ.ਪੀ.ਐਸ. ਐਕਟ ਅਧੀਨ ਦਰਜ ਵੱਖ-ਵੱਖ ਮੁਕੱਦਮਿਆਂ ‘ਚ 02 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ

ਟ੍ਰੈਫਿਕ ਨਿਯਮਾ ਦੀ ਉਲੰਘਣਾ ਕਰਨ ਵਾਲਿਆ ਖਿਲਾਫ ਕਾਰਵਾਈ ਕਰਦੇ ਹੋਏ ਕੁੱਲ 105 ਚਲਾਨ ਕੀਤੇ

ਰੂਪਨਗਰ, 10 ਜਨਵਰੀ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਰੂਪਨਗਰ ਸ. ਨਾਨਕ ਸਿੰਘ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਜ਼ਿਲ੍ਹਾ ਪੁਲਿਸ ਵੱਲੋਂ 01 ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ 5 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਹੋਰ ਮਾਮਲਿਆਂ ਵਿੱਚ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਕਰਨ ਦੇ ਆਦੀ 1 ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਨ੍ਹਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ।

ਸ. ਗੁਲਨੀਤ ਸਿੰਘ ਖੁਰਾਣਾ ਨੇ ਇਸ ਸੰਬਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ “ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਦੀ ਲਗਾਤਾਰਤਾ ਵਿੱਚ ਜ਼ਿਲ੍ਹਾ ਪੁਲਿਸ ਵੱਲੋਂ ਵੱਖ-ਵੱਖ ਸਥਾਨਾ ਤੇ ਨਾਕਾਬੰਦੀਆਂ ਅਤੇ ਗਸ਼ਤਾ ਰਾਹੀ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕੀਤੀ ਗਈ, ਜਿਸ ਦੌਰਾਨ ਥਾਣਾ ਸਦਰ ਰੂਪਨਗਰ ਵੱਲੋਂ ਬਿਮਲਜੀਤ ਸਿੰਘ ਵਾਸੀ ਪਿੰਡ ਕਾਲੂਵਾਲ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ 5 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਥਾਣਾ ਸ੍ਰੀ ਅਨੰਦਪੁਰ ਸਾਹਿਬ ਵੱਲੋਂ ਨਸ਼ਾ ਕਰਨ ਦੇ ਆਦੀ ਸੋਨੂ ਵਾਸੀ ਲਕਸ਼ਮੀਪੁਰ, ਥਾਣਾ ਬਿਸੋਲੀ (ਯੂ.ਪੀ.), ਹਾਲ ਕਿਰਾਏਦਾਰ ਵਾਰਡ ਨੰਬਰ 07, ਮੁਹੱਲਾ ਕੁਰਾਲੀਵਾਲਾ, ਸ੍ਰੀ ਅਨੰਦਪੁਰ ਸਾਹਿਬ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਜ਼ਿਲ੍ਹਾ ਪੁਲਿਸ ਵੱਲੋਂ ਅਮਨ-ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਅਤੇ ਮਾੜੇ ਅਨਸਰਾਂ ਤੇ ਨਕੇਲ ਕੱਸਣ ਲਈ ਸ਼ਪੈਸ਼ਲ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਅਤੇ ਵਹੀਕਲਾ ਦੀ ਚੈਕਿੰਗ ਕੀਤੀ ਗਈ। ਇਸ ਦੇ ਨਾਲ ਹੀ ਜ਼ਿਲ੍ਹਾ ਪੁਲਿਸ ਵੱਲੋਂ ਬਿਨਾਂ ਨੰਬਰ ਪਲੇਟ, ਓਵਰ ਸਪੀਡ, ਮੋਡੀਫਾਈਡ ਸਲੈਂਸਰਾ ਦੀ ਵਰਤੋ ਕਰਨ, ਗਲਤ ਪਾਰਕਿੰਗ, ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਅਤੇ ਹੋਰ ਟ੍ਰੈਫਿਕ ਨਿਯਮਾ ਦੀ ਉਲੰਘਣਾ ਕਰਨ ਵਾਲਿਆ ਖਿਲਾਫ ਕਾਰਵਾਈ ਕਰਦੇ ਹੋਏ ਕੁੱਲ 105 ਚਲਾਨ ਕੀਤੇ ਗਏ।

ਐਸ.ਐਸ.ਪੀ. ਰੂਪਨਗਰ ਵਲੋ ਪਬਲਿਕ ਨੂੰ ਅਪੀਲ ਕੀਤੀ ਕਿ ਨਸ਼ੇ ਵਰਗੀ ਅਲਾਹਮਤ ਨੂੰ ਖਤਮ ਕਰਨ ਲਈ ਪੁਲਿਸ ਦਾ ਪੂਰਨ ਤੋਰ ਤੇ ਸਹਿਯੋਗ ਕੀਤਾ ਜਾਵੇ ਅਤੇ ਜੇਕਰ ਉਨ੍ਹਾਂ ਦੇ ਇਲਾਕਾ ਵਿੱਚ ਕੋਈ ਵਿਅਕਤੀ ਨਸ਼ਾਂ ਤਸਕਰੀ/ਸਮੱਗਲਿੰਗ ਕਰਦਾ ਹੈ ਤਾਂ ਉਸਦੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 (ਵਟਸਐਪ ਚੈਟਬੋਟ) ਜਾਂ ਜ਼ਿਲ੍ਹਾ ਪੁਲਿਸ ਦੇ ਨੰਬਰਾ ਤੇ ਸਾਂਝੀ ਕੀਤੀ ਜਾਵੇ। ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ।