ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਉਤਸ਼ਾਹ ਨਾਲ ਮਨਾਇਆ ਲੋਹੜੀ ਦਾ ਤਿਉਹਾਰ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਉਤਸ਼ਾਹ ਨਾਲ ਮਨਾਇਆ ਲੋਹੜੀ ਦਾ ਤਿਉਹਾਰ
ਰੂਪਨਗਰ, 13 ਜਨਵਰੀ: ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਡਿਪਟੀ ਕਮਿਸ਼ਨਰ ਦਫ਼ਤਰ) ਵਿਖੇ ਲੋਹੜੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਵਿਚ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਅਵਿਕੇਸ਼ ਗੁਪਤਾ, ਸਹਾਇਕ ਕਮਿਸ਼ਨਰ ਸ. ਅਰਵਿੰਦਰਪਾਲ ਸਿੰਘ ਸੋਮਲ, ਐਸ.ਡੀ.ਐਮ ਰੂਪਨਗਰ ਸ. ਬਲਜਿੰਦਰ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ਼੍ਰੀ ਕਰਨ ਮਹਿਤਾ ਅਤੇ ਤਹਿਸੀਲਦਾਰ ਸ. ਹਰਸਿਮਰਨ ਸਿੰਘ ਤੋਂ ਇਲਾਵਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚਲੇ ਸਾਰੇ ਦਫ਼ਤਰਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਸ਼ਿਰਕਤ ਕੀਤੀ।
ਇਸ ਦੌਰਾਨ ਲੋਹੜੀ ਬਾਲ਼ੀ ਗਈ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਨੇ ਸਭਨਾਂ ਨੂੰ ਲੋਹੜੀ ਦੀ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਲੋਹੜੀ ਪੰਜਾਬ ਦੇ ਅਮੀਰ ਵਿਰਸੇ ਦਾ ਇੱਕ ਪੁਰਾਤਨ ਅਤੇ ਮਹੱਤਵਪੂਰਨ ਤਿਉਹਾਰ ਹੈ। ਇਹ ਤਿਉਹਾਰ ਆਪਸੀ ਭਾਈਚਾਰਕ ਸਾਂਝ ਮਜ਼ਬੂਤ ਕਰਦਾ ਹੈ। ਸਾਨੂੰ ਲੋਹੜੀ ਨੂੰ ਆਪਸ ਵਿੱਚ ਮਿਲ ਜੁਲ ਕੇ ਮਨਾਉਣਾ ਚਾਹੀਦਾ ਹੈ।
ਇਸ ਮੌਕੇ ਉਨ੍ਹਾਂ ਇਸ ਨਵੇਂ ਵਰੇ ਦੌਰਾਨ ਸਰਬੱਤ ਦੇ ਭਲੇ ਅਤੇ ਸਫ਼ਲਤਾ ਦੀ ਕਾਮਨਾ ਕੀਤੀ। ਉਨਾਂ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਜ਼ਿਲ੍ਹੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਵੱਧ-ਚੜ ਕੇ ਕੰਮ ਕਰਨ ਦਾ ਸੱਦਾ ਦਿੱਤਾ।