Close

6 candidates selected for jobs in placement camp at District Employment and Business Bureau Rupnagar

Publish Date : 30/01/2026
6 candidates selected for jobs in placement camp at District Employment and Business Bureau Rupnagar

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ‘ਚ 6 ਉਮੀਦਵਾਰਾਂ ਦੀ ਹੋਈ ਨੌਕਰੀ ਲਈ ਚੋਣ

ਰੂਪਨਗਰ, 30 ਜਨਵਰੀ: ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਦੇ ਉਪਰਾਲੇ ਤਹਿਤ ਲਗਾਏ ਜਾਂਦੇ ਹਫਤਾਵਰੀ ਪਲੇਸਮੈਂਟ ਕੈਂਪਾ ਦੀ ਲੜੀ ਤਹਿਤ 30 ਜਨਵਰੀ ਨੂੰ ਰੋਜ਼ਗਾਰ ਕੈਂਪ ਲਗਾਇਆ ਗਿਆ ਜਿਸ ਵਿੱਚ 31 ਉਮੀਦਵਾਰਾਂ ਨੇ ਭਾਗ ਲਿਆ, ਜਿਨ੍ਹਾਂ ਵਿੱਚੋਂ 06 ਉਮੀਦਵਾਰਾਂ ਦੀ ਮੌਕੇ ਤੇ ਹੀ ਨੌਕਰੀ ਲਈ ਚੋਣ ਕਰ ਲਈ ਗਈ।

ਇਸ ਕੈਂਪ ਸੰਬਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਰੂਪਨਗਰ ਸ. ਪ੍ਰਭਜੋਤ ਸਿੰਘ ਨੇ ਦੱਸਿਆ ਕਿ ਮੈਕ ਕਾਨਫਰੰਸਿਜ਼ ਇਵੈਂਟਜ਼ ਕੰਪਨੀ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਪ੍ਰੋਜੈਕਟ ਅਧੀਨ ਆਯੋਜਿਤ ਕੀਤੇ ਜਾਣ ਵਾਲੇ ਸਮਾਗਮਾਂ ਦੇ ਪ੍ਰਬੰਧਾਂ ਲਈ ਬੈਕਐਂਡ ਸਟਾਫ ਦੀਆਂ 12 ਅਸਾਮੀਆਂ ਭਰਨ ਲਈ ਉਮੀਦਵਾਰਾਂ ਦੀ ਇੰਟਰਵਿਊ ਲਈ ਗਈ।

ਉਨ੍ਹਾਂ ਦੱਸਿਆ ਕਿ ਕੰਪਨੀ ਵੱਲੋਂ ਉਮੀਦਵਾਰ ਦੀ ਵਿੱਦਿਅਕ ਯੋਗਤਾ ਗ੍ਰੈਜੂਏਸ਼ਨ ਮੰਗੀ ਗਈ ਸੀ। ਇਨ੍ਹਾਂ ਅਸਾਮੀਆਂ ਲਈ ਪੁਰਸ਼/ਔਰਤ ਦੋਵੇਂ ਉਮੀਦਵਾਰ ਭਾਗ ਲੈ ਸਕਦੇ ਸਨ। ਉਨ੍ਹਾਂ ਦੱਸਿਆ ਕਿ ਚੁਣੇ ਗਏ ਉਮੀਦਵਾਰਾਂ ਨੂੰ 16,000/- ਪ੍ਰਤੀ ਮਹੀਨਾ ਤਨਖਾਹ ਮਿਲੇਗੀ। ਨੌਕਰੀ ਕਰਨ ਦਾ ਸਥਾਨ ਰੂਪਨਗਰ ਬਲਾਕ, ਨੂਰਪੁਰਬੇਦੀ ਬਲਾਕ ਅਤੇ ਬਲਾਕ ਸ਼੍ਰੀ ਚਮਕੌਰ ਸਾਹਿਬ ਹੈ।