ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਦੀ ਹਦੂਦ ਅੰਦਰ ਸਤਲੁਜ ਦਰਿਆ/ਨਦੀਆਂ/ਨਹਿਰਾਂ ਵਿੱਚ ਨਹਾਉਣ ਤੇ ਪੂਰਨ ਪਾਬੰਦੀ ਲਗਾਈ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਦੀ ਹਦੂਦ ਅੰਦਰ ਸਤਲੁਜ ਦਰਿਆ/ਨਦੀਆਂ/ਨਹਿਰਾਂ ਵਿੱਚ ਨਹਾਉਣ ਤੇ ਪੂਰਨ ਪਾਬੰਦੀ ਲਗਾਈ
ਰੂਪਨਗਰ, 10 ਫਰਵਰੀ: ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ 2023 ਤਹਿਤ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੋਲਾ ਮਹੱਲਾ ਦੇ ਇਤਿਹਾਸਕ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਰੂਪਨਗਰ ਦੀ ਹਦੂਦ ਅੰਦਰ ਆਉਂਦੇ ਸਤਲੁਜ ਦਰਿਆ/ਨਦੀਆਂ/ਨਹਿਰਾਂ ਵਿੱਚ ਨਹਾਉਣ ਤੇ ਪੂਰਨ ਪਾਬੰਦੀ ਲਗਾਉਂਦਾ ਹਾਂ।
ਸ਼੍ਰੀ ਅਦਿੱਤਿਆ ਡੇਚਲਵਾਲ ਨੇ ਕਿਹਾ ਕਿ ਹੋਲੇ ਮਹੱਲੇ ਦਾ ਇਤਿਹਾਸਕ ਤਿਉਹਾਰ ਸ੍ਰੀ ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ 27 ਫਰਵਰੀ 2026 ਤੋਂ 04 ਮਾਰਚ 2026 ਤੱਕ ਮਨਾਇਆ ਜਾ ਰਿਹਾ ਹੈ। ਇਸ ਮੇਲੇ ਵਿੱਚ ਲੱਖਾਂ ਦੀ ਤਾਦਾਦ ਵਿੱਚ ਦੇਸ਼-ਵਿਦੇਸ਼ ਤੋਂ ਸੰਗਤਾਂ ਮੱਥਾਂ ਟੇਕਣ ਆਉਂਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਮੇਲੇ ਦੌਰਾਨ ਬਹੁਤ ਜਿਆਦਾ ਲੋਕ ਸਤਲੁਜ ਦਰਿਆ ਅਤੇ ਨਹਿਰਾਂ ਵਿੱਚ ਨਹਾਉਣਾ ਸ਼ੁਰੂ ਕਰ ਦਿੰਦੇ ਹਨ, ਜਿਸ ਕਾਰਨ ਮੰਦਭਾਗੀ ਘਟਨਾ ਵਾਪਰਨ ਦਾ ਖਤਰਾ ਬਣਿਆ ਰਹਿੰਦਾ ਹੈ। ਇਸ ਲਈ ਸਤਲੁਜ ਦਰਿਆ ਹੋਰ ਨਦੀਆਂ ਅਤੇ ਨਹਿਰਾਂ ਵਿੱਚ ਨਹਾਉਣ ਤੇ ਪਾਬੰਦੀ ਲਗਾਉਣੀ ਜਰੂਰੀ ਸਮਝੀ ਜਾਂਦੀ ਹੈ।
ਉਨ੍ਹਾਂ ਕਿਹਾ ਕਿ ਇਹ ਹੁਕਮ 27 ਫਰਵਰੀ 2026 ਤੋਂ 04 ਮਾਰਚ 2026 ਤੱਕ ਲਾਗੂ ਰਹਿਣਗੇ।