Close

Tele-mental health service is proving to be a boon for mentally ill people: Civil Surgeon

Publish Date : 11/02/2026
Tele-mental health service is proving to be a boon for mentally ill people: Civil Surgeon

ਮਾਨਸਿਕ ਰੋਗੀਆਂ ਲਈ ਵਰਦਾਨ ਸਾਬਤ ਹੋ ਰਹੀ ਹੈ ਟੈਲੀ-ਮਾਨਸ ਸੇਵਾ : ਸਿਵਲ ਸਰਜਨ

ਘਰ ਬੈਠੇ ਹੀ ਮਾਨਸਿਕ ਰੋਗਾਂ ਦੇ ਇਲਾਜ ਬਾਰੇ ਲਈ ਜਾ ਸਕਦੀ ਹੈ ਜਾਣਕਾਰੀ

ਰੂਪਨਗਰ, 11 ਫਰਵਰੀ: ਮਾਨਸਿਕ ਰੋਗੀਆਂ ਦੇ ਇਲਾਜ ਲਈ ਟੈਲੀ-ਮਾਨਸ ਸਹੂਲਤ ਵਰਦਾਨ ਸਾਬਤ ਹੋ ਰਹੀ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਸਿਵਲ ਸਰਜਨ ਰੂਪਨਗਰ ਡਾ. ਨਵਰੂਪ ਕੌਰ ਨੇ ਦੱਸਿਆ ਕਿ ਮਾਨਸਿਕ ਸਿਹਤ ਬਾਰੇ ਜਾਗਰੂਕਤਾ ਪੈਦਾ ਕਰਨ ਅਤੇ ਮਾਨਸਿਕ ਤੰਦਰੁਸਤੀ ਵਿੱਚ ਵਾਧਾ ਕਰਨ ਲਈ ਭਾਰਤ ਸਰਕਾਰ ਨੇ 10 ਅਕਤੂਬਰ, 2022 ਨੂੰ ਟੈਲੀ-ਮਾਨਸ ਪ੍ਰਾਜੈਕਟ ਸ਼ੁਰੂ ਕੀਤਾ ਸੀ। ਟੈਲੀ-ਮਾਨਸ ਟੋਲ ਫ੍ਰੀ ਹੈਲਪਲਾਈਨ ਹੈ ਜੋ ਪੂਰੇ ਭਾਰਤ ਵਿੱਚ 24×7 ਮੁਫ਼ਤ ਮਾਨਸਿਕ ਸਿਹਤ ਸਲਾਹ ਪ੍ਰਦਾਨ ਕਰਦੀ ਹੈ।

ਸਿਵਲ ਸਰਜਨ ਨੇ ਦੱਸਿਆ ਕਿ ਟੈਲੀ-ਮਾਨਸ ਰਾਹੀਂ ਮਰੀਜ਼ ਮਾਨਸਿਕ ਸਿਹਤ ਸੰਬੰਧੀ ਚਿੰਤਾਵਾਂ ਦੇ ਹੱਲ ਲਈ ਮਨੋਚਿਕਿਤਸਕਾ, ਮਨੋਵਿਗਿਆਨੀਆਂ, ਸਲਾਹਕਾਰਾਂ, ਸਮਾਜ ਸੇਵਕਾ ਆਦਿ ਨਾਲ ਜੁੜ ਸਕਦੇ ਹਨ। ਇਹ ਸੇਵਾ 20 ਤੋਂ ਵੱਧ ਭਾਸ਼ਾਵਾਂ ਵਿੱਚ ਉਪਲਬਧ ਹੈ। ਉਪਭੋਗਤਾ ਟੋਲ ਫ੍ਰੀ ਹੈਲਪਲਾਈਨ ਨੰਬਰ ਯਾਨੀ 1800-89-14416 ਜਾਂ 14416 ਰਾਹੀਂ ਟੈਲੀ-ਮਾਨਸ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ। ਉਪਭੋਗਤਾ ਘਰ ਬੈਠੇ ਆਪਣੇ ਫੋਨ ‘ਤੇ ਇਸ ਸੇਵਾ ਦਾ ਆਸਾਨੀ ਨਾਲ ਲਾਭ ਉਠਾ ਸਕਦੇ ਹਨ। ਕਾਲਰ ਦੀ ਸਾਰੀ ਜਾਣਕਾਰੀ ਗੁਪਤ ਰੱਖੀ ਜਾਂਦੀ ਹੈ।

ਡਾ. ਨਵਰੂਪ ਕੌਰ ਨੇ ਦੱਸਿਆ ਕਿ ਇਹ ਪ੍ਰਾਜੈਕਟ ਦਿਮਾਗੀ ਰੋਗਾਂ ਦੇ ਹਰ ਤਰ੍ਹਾਂ ਦੇ ਮਰੀਜ਼ਾ ਲਈ ਵੱਡਾ ਉਪਰਾਲਾ ਹੈ। ਇਸ ਹੈਲਪਲਾਈਨ ਰਾਹੀਂ ਘਰ ਬੈਠੇ ਦਿਮਾਗੀ ਰੋਗੀ ਸਲਾਹ ਅਤੇ ਦਵਾਈ ਬਾਰੇ ਪੁੱਛ ਸਕਦੇ ਹਨ। ਮਰੀਜ਼ ਡਾਕਟਰ ਕੋਲ ਆਨਲਾਈਨ ਅਪੁਆਇਟਮੈਂਟ ਬੁੱਕ ਕਰਵਾ ਸਕਦਾ ਹੈ। ਉਨ੍ਹਾਂ ਦਸਿਆ ਕਿ ਟੈਲੀ-ਮਾਨਸ ਦੀ ਮਹੱਤਵਪੂਰਨ ਵਿਸ਼ੇਸ਼ਤਾ ਇਸ ਦੀ ਪੂਰੀ ਗੁਪਤਤਾ ਹੈ। ਕਾਲ ਕਰਨ ਵਾਲੇ ਵਿਅਕਤੀ ਦੀ ਪਛਾਣ ਅਤੇ ਜਾਣਕਾਰੀ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਰੱਖਿਆ ਜਾਂਦਾ ਹੈ, ਜਿਸ ਨਾਲ ਲੋਕ ਬਿਨਾਂ ਕਿਸੇ ਡਰ ਜਾਂ ਝਿਜਕ ਦੇ ਆਪਣੀ ਸਮੱਸਿਆ ਖੁੱਲ੍ਹ ਕੇ ਸਾਂਝੀ ਕਰ ਸਕਦੇ ਹਨ। ਇਹ ਸੇਵਾ ਖ਼ਾਸ ਤੌਰ ‘ਤੇ ਪਿੰਡਾਂ ਅਤੇ ਦੂਰ-ਦੁਰੇਡੇ ਇਲਾਕਿਆਂ ਵਿੱਚ ਵਸਦੇ ਲੋਕਾਂ ਲਈ ਬਹੁਤ ਲਾਭਦਾਇਕ ਸਾਬਤ ਹੋ ਰਹੀ ਹੈ, ਜਿੱਥੇ ਮਾਨਸਿਕ ਸਿਹਤ ਸਬੰਧੀ ਗਿਆਨ ਦੀ ਘਾਟ ਹੁੰਦੀ ਹੈ।

ਉਨ੍ਹਾਂ ਦੱਸਿਆ ਕਿ ਟੈਲੀ-ਮਾਨਸ ਰਾਹੀਂ ਹੁਣ ਭੂਗੋਲਿਕ ਦੂਰੀ ਮਾਨਸਿਕ ਸਿਹਤ ਸੇਵਾਵਾਂ ਵਿੱਚ ਰੁਕਾਵਟ ਨਹੀਂ ਰਹੀ। ਟੈਲੀ-ਮਾਨਸ ਨੌਜਵਾਨਾ, ਵਿਦਿਆਰਥੀਆਂ, ਕੰਮਕਾਜੀ ਵਰਗ, ਔਰਤਾਂ, ਬਜ਼ੁਰਗਾਂ ਅਤੇ ਸੰਵੇਦਨਸ਼ੀਲ ਵਰਗਾਂ ਲਈ ਸੁਰੱਖਿਅਤ ਸਹਾਰਾ ਬਣ ਕੇ ਉਭਰੀ ਹੈ।

ਸਿਵਲ ਸਰਜਨ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਲੋੜ ਪੈਣ ‘ਤੇ ਇਸ ਸੇਵਾ ਦਾ ਲਾਭ ਜ਼ਰੂਰ ਲੈਣ।