ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ
ਰੂਪਨਗਰ, 11 ਫਰਵਰੀ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਹਫਤਾਵਰੀ ਪਲੇਸਮੈਂਟ ਕੈਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅਗਲਾ ਪਲੇਸਮੈਂਟ ਕੈਂਪ ਅੱਜ 12 ਫਰਵਰੀ ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਲਗਾਇਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਪ੍ਰਭਜੋਤ ਸਿੰਘ ਵੱਲੋਂ ਦੱਸਿਆ ਗਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਪ੍ਰੋਜੈਕਟ ਦੇ ਤਹਿਤ ਮੈਕ ਕਾਨਫਰੰਸਸ ਕੰਪਨੀ ਵੱਲੋਂ ਕੁੱਝ ਉਮੀਦਵਾਰਾਂ ਦੀ ਲੋੜ ਹੈ।
ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਲਈ ਪਬਲਿਕ ਰਿਲੇਸ਼ਨ ਸਟਾਫ ਦੀਆ 4 ਅਸਾਮੀਆਂ ਦੀ ਭਰਤੀ ਲਈ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਉਮੀਦਵਾਰ ਗ੍ਰੈਜੂਏਟ ਪਾਸ ਹੋਣਾ ਚਾਹੀਦਾ ਹੈ। ਇਸ ਅਸਾਮੀ ਲਈ 18 ਤੋਂ 40 ਤੱਕ ਦੇ ਪੁਰਸ਼ ਅਤੇ ਮਹਿਲਾ ਦੋਵੇਂ ਉਮੀਦਵਾਰ ਇੰਟਰਵਿਊ ਦੇ ਸਕਦੇ ਹਨ। ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 18,000/- ਪ੍ਰਤੀ ਮਹੀਨਾ ਤਨਖਾਹ ਮਿਲੇਗੀ। ਇਸ ਅਹੁਦੇ ਲਈ ਉਮੀਦਵਾਰ ਕੋਲ ਆਪਣਾ ਵਾਹਨ ਹੋਣਾ ਲਾਜ਼ਮੀ ਹੈ। ਨੌਕਰੀ ਕਰਨ ਦਾ ਸਥਾਨ ਸ੍ਰੀ ਅਨੰਦਪੁਰ ਸਾਹਿਬ ਹੈ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਹਲਕਾ ਮੈਨੇਜਰ ਦੀ 1 ਅਸਾਮੀ ਦੀ ਭਰਤੀ ਲਈ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਉਮੀਦਵਾਰ ਪੋਸਟ ਗ੍ਰੈਜੂਏਟ ਪਾਸ ਹੋਣਾ ਚਾਹੀਦਾ ਹੈ ਅਤੇ ਉਮਰ 18 ਤੋਂ 40 ਦੇ ਦਰਮਿਆਨ ਹੋਣੀ ਚਾਹੀਦੀ ਹੈ। ਇਸ ਅਸਾਮੀ ਲਈ ਪੁਰਸ਼ ਅਤੇ ਮਹਿਲਾ ਦੋਵੇਂ ਉਮੀਦਵਾਰ ਇੰਟਰਵਿਊ ਦੇ ਸਕਦੇ ਹਨ। ਚੁਣੇ ਜਾਣ ਵਾਲੇ ਉਮੀਦਵਾਰ ਨੂੰ 25,000/- ਪ੍ਰਤੀ ਮਹੀਨਾ ਤਨਖਾਹ ਮਿਲੇਗੀ। ਇਸ ਅਹੁਦੇ ਲਈ ਉਮੀਦਵਾਰ ਕੋਲ ਆਪਣਾ ਵਾਹਨ ਹੋਣਾ ਲਾਜ਼ਮੀ ਹੈ। ਨੌਕਰੀ ਕਰਨ ਦਾ ਸਥਾਨ ਸ੍ਰੀ ਚਮਕੌਰ ਸਾਹਿਬ ਹੈ।
ਉਨ੍ਹਾਂ ਦੱਸਿਆ ਕਿ ਇੰਟਰਵਿਊ ਦੇਣ ਦੇ ਚਾਹਵਾਨ ਉਮੀਦਵਾਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਿੰਨੀ ਸਕੱਤਰੇਤ, ਡੀਸੀ ਕੰਪਲੈਕਸ ਰੂਪਨਗਰ ਵਿਖ਼ੇ 12 ਫਰਵਰੀ ਨੂੰ ਪਹੁੰਚ ਸਕਦੇ ਹਨ। ਕਿਸੇ ਵੀ ਹੋਰ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 01881-222104 ‘ਤੇ ਕਾਲ ਕੀਤਾ ਜਾ ਸਕਦਾ ਹੈ।