ਐਮ.ਸੀ.ਸੀ-ਕਮ-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਐਮ.ਸੀ.ਸੀ-ਕਮ-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ
ਰੂਪਨਗਰ, 23 ਫਰਵਰੀ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਅੱਜ 24 ਫਰਵਰੀ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਐਮ.ਸੀ.ਸੀ-ਕਮ-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਰੂਪਨਗਰ ਸ. ਪ੍ਰਭਜੋਤ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿੱਚ ਲਾਰਡ ਕ੍ਰਿਸ਼ਨਾ ਇਨਫੋਟੈਕ ਪਾਰਕ ਇੰਟਰਨੈੱਟ ਅਤੇ ਨੈੱਟਵਰਕਿੰਗ ਕੰਪਨੀ ਵੱਲੋਂ ਟੈਕਨੀਸ਼ੀਅਨ/ਲਾਈਨਮੈਨ/ਵਾਇਰਮੈਨ ਦੀਆਂ 4 ਅਸਾਮੀਆਂ ਲਈ ਦਸਵੀਂ ਅਤੇ ਆਈ.ਟੀ.ਆਈ ਪਾਸ 18 ਤੋਂ 40 ਦੇ ਉਮੀਦਵਾਰਾਂ ਦੀ ਇੰਟਰਵਊ ਲਈ ਜਾਵੇਗੀ।
ਉਨ੍ਹਾਂ ਦੱਸਿਆ ਕਿ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 9000 ਰੁਪਏ ਤੋਂ 12000 ਰੁਪਏ ਪ੍ਰਤੀ ਮਹੀਨਾ ਤਨਖਾਹ ਤੇ ਪੈਟਰੋਲ ਖਰਚਾ ਮਿਲੇਗਾ। ਇਨ੍ਹਾਂ ਅਸਾਮੀਆਂ ਲਈ ਨੌਕਰੀ ਕਰਨ ਦਾ ਸਥਾਨ ਰੂਪਨਗਰ ਅਤੇ ਆਲੇ ਦੁਆਲੇ ਦਾ ਖੇਤਰ ਹੈ।
ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਸਨਟਰਸਟ ਕੈਪੀਟਲ ਆਈਐਮਐਫ ਐਲਐਲਪੀ ਕੰਪਨੀ ਵੱਲੋਂ ਘੱਟੋ-ਘੱਟ ਬਾਰਵੀਂ ਜਾਂ ਬਾਰਵੀਂ ਤੋਂ ਵੱਧ ਯੋਗਤਾ ਵਾਲੇ 20 ਤੋਂ 35 ਸਾਲ ਤੱਕ ਉਮਰ ਦੇ ਉਮੀਦਵਾਰਾਂ ਲਈ ਸਲਾਹਕਾਰ ਦੀਆਂ 8 ਅਸਾਮੀਆਂ, ਕਸਟਮਰ ਰਿਲੇਸ਼ਨਸ਼ਿਪ ਅਫਸਰ ਦੀਆਂ 10 ਅਸਾਮੀਆਂ, ਟੈਲੀ ਐਗਜ਼ੀਕਿਊਟਿਵ/ਟੈਲੀਕਾਲਰ ਦੀਆਂ 12 ਅਸਾਮੀਆਂ, ਗਾਹਕ ਸੇਲਜ਼ ਐਗਜ਼ੀਕਿਊਟਿਵ ਦੀਆਂ 10 ਅਸਾਮੀਆਂ ਅਤੇ ਸਰਵੇ ਬੁਆਏ ਦੀਆਂ 10 ਅਸਾਮੀਆਂ ਦੀ ਭਰਤੀ ਲਈ ਇੰਟਰਵਿਊ ਲਈ ਜਾਵੇਗੀ। ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 1,80,000 ਰੁਪਏ ਤੋਂ 3,50,000 ਰੁਪਏ ਪ੍ਰਤੀ ਸਾਲ + ਪ੍ਰੋਤਸਾਹਨ ਮਿਲੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਨੌਕਰੀ ਕਰਨ ਦਾ ਸਥਾਨ ਮੋਹਾਲੀ ਹੈ। ਇਸ ਕੈਂਪ ਵਿੱਚ ਪੁਰਸ਼ ਅਤੇ ਔਰਤਾਂ ਦੋਵੇਂ ਭਾਗ ਲੈ ਸਕਦੇ ਹਨ।
ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਦੱਸਿਆ ਕਿ ਇੰਟਰਵਿਊ ਦੇਣ ਦਾ ਸਥਾਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਿੰਨੀ ਸਕੱਤਰੇਤ, ਡੀਸੀ ਕੰਪਲੈਕਸ, ਰੂਪਨਗਰ ਹੈ। ਵਧੇਰੇ ਜਾਣਕਾਰੀ ਲਈ ਹੈਲਪਲਾਈਨ 01881-222104 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।