Close

Placement camp at District Employment and Business Bureau Rupnagar today

Publish Date : 12/03/2026
Placement camp at District Employment and Business Bureau Rupnagar today

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ

ਰੂਪਨਗਰ, 12 ਮਾਰਚ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਅੱਜ 13 ਮਾਰਚ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।

ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ. ਪ੍ਰਭਜੋਤ ਸਿੰਘ ਵੱਲੋਂ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਡੀ-ਟੀ ਬੇਵਰੇਜ ਕੰਪਨੀ ਵੱਲੋਂ ਵੱਖ-ਵੱਖ ਅਸਾਮੀਆਂ ਦੀ ਭਰਤੀ ਲਈ ਇੰਟਰਵਿਊ ਲਈ ਜਾਵੇਗੀ।

ਉਨ੍ਹਾਂ ਦੱਸਿਆ ਕਿ ਕੰਪਨੀ ਵੱਲੋਂ ਹੈਲਪਰ ਦੀਆਂ 9 ਅਸਾਮੀਆਂ ਲਈ 18-33 ਸਾਲ ਦੇ ਦਸਵੀਂ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਇਸ ਅਸਾਮੀ ਤੇ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 11000/- ਪ੍ਰਤੀ ਮਹੀਨਾ ਤਨਖਾਹ ਮਿਲੇਗੀ। ਸੈਂਸਰ ਮਸ਼ੀਨ ਆਪਰੇਟਰ ਦੀਆਂ 2 ਅਸਾਮੀਆਂ ਦੀ ਭਰਤੀ ਲਈ 18-33 ਸਾਲ ਉਮਰ ਵਾਲੇ ਆਈ.ਟੀ.ਆਈ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ ₹12,000/-20,000/- ਰੁਪਏ ਤੱਕ ਪ੍ਰਤੀ ਮਹੀਨਾ ਤਨਖਾਹ ਮਿਲੇਗੀ। ਮਾਈਕ੍ਰੋ ਲੈਬ ਇੰਚਾਰਜ ਦੀ 1 ਅਸਾਮੀ ਲਈ ਯੋਗਤਾ-ਬੀਐਸਸੀ (ਤਰਜੀਹੀ ਤੌਰ ‘ਤੇ ਫੂਡ ਟੈਕਨਾਲੋਜੀ) ਯੋਗਤਾ ਵਾਲੇ 18-35 ਸਾਲ ਦੇ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਚੁਣੇ ਜਾਣ ਵਾਲੇ ਫਰੈਸ਼ਰ ਉਮੀਦਵਾਰਾਂ ਨੂੰ ₹16,000/- ਤੋਂ 18,000/- ਅਤੇ ਤਜਰਬੇਕਾਰ ਉਮੀਦਵਾਰਾਂ ਨੂੰ 25,000/- ਰੁਪਏ ਪ੍ਰਤੀ ਮਹੀਨਾ ਤਨਖਾਹ ਮਿਲੇਗੀ। ਸਟੋਰਕੀਪਰ ਦੀ 1 ਅਸਾਮੀ ਦੀ ਭਰਤੀ ਲਈ ਦਸਵੀਂ ਪਾਸ (ਘੱਟੋ-ਘੱਟ) ਯੋਗਤਾ ਵਾਲੇ 18-35 ਸਾਲ ਦੇ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਇਸ ਅਸਾਮੀ ਤੇ ਚੁਣੇ ਜਾਣ ਵਾਲੇ ਉਮੀਦਵਾਰ ਨੂੰ 15,000/- ਪ੍ਰਤੀ ਮਹੀਨਾ ਤਨਖਾਹ ਮਿਲੇਗੀ।ਸੁਪਰਵਾਈਜ਼ਰ ਦੀ 1 ਅਸਾਮੀ ਲਈ ਬਾਰਵੀਂ ਪਾਸ/ਗ੍ਰੈਜੂਏਟ/ਆਈ.ਟੀ.ਆਈ./ਡਿਪਲੋਮਾ/ਸਾਬਕਾ ਸੈਨਿਕ ਯੋਗਤਾ ਵਾਲੇ 18-45 ਸਾਲ ਦੇ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਇਸ ਅਸਾਮੀ ਤੇ ਚੁਣੇ ਜਾਣ ਵਾਲੇ ਉਮੀਦਵਾਰ ਨੂੰ 15,000/- ਪ੍ਰਤੀ ਮਹੀਨਾ ਤਨਖਾਹ ਮਿਲੇਗੀ। ਇਸ ਕੈਂਪ ਵਿੱਚ ਪੁਰਸ਼ ਅਤੇ ਔਰਤਾਂ ਦੋਵੇਂ ਭਾਗ ਲੈ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਨੌਕਰੀ ਦਾ ਸਥਾਨ ਰੂਪਨਗਰ ਹੈ। ਇੰਟਰਵਿਊ ਦਾ ਸਥਾਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਿੰਨੀ ਸਕੱਤਰੇਤ, ਡੀ.ਸੀ. ਕੰਪਲੈਕਸ ਰੂਪਨਗਰ ਹੈ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 01881-222104 ਤੇ ਸੰਪਰਕ ਕੀਤਾ ਜਾ ਸਕਦਾ ਹੈ।