ਜ਼ਿਲ੍ਹਾ ਚੋਣ ਅਫ਼ਸਰ ਨੇ ਪ੍ਰੀ-ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸਆਈਆਰ) ਮੁਹਿੰਮ ਵਿੱਚ ਇਲੈਕਟਰ ਮੈਪਿੰਗ ਦਾ ਜਾਇਜ਼ਾ ਲਿਆ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਜ਼ਿਲ੍ਹਾ ਚੋਣ ਅਫ਼ਸਰ ਨੇ ਪ੍ਰੀ-ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸਆਈਆਰ) ਮੁਹਿੰਮ ਵਿੱਚ ਇਲੈਕਟਰ ਮੈਪਿੰਗ ਦਾ ਜਾਇਜ਼ਾ ਲਿਆ
ਜ਼ਿਲ੍ਹਾ ਰੂਪਨਗਰ ਦੇ ਸਮੂਹ ਵੋਟਰਾਂ ਨੂੰ ਪੋਲਿੰਗ ਬੂਥ ਤੇ ਨਿਯੁਕਤ ਬੀਐਲਓਜ਼ ਨੂੰ ਪੂਰਨ ਸਹਿਯੋਗ ਦੇਣ ਦੀ ਅਪੀਲ ਕੀਤੀ
ਰੂਪਨਗਰ, 17 ਮਾਰਚ: ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਚੱਲ ਰਹੀ ਪ੍ਰੀ-ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸਆਈਆਰ) ਮੁਹਿੰਮ ਵਿੱਚ ਇਲੈਕਟਰ ਮੈਪਿੰਗ ਦਾ ਜਾਇਜ਼ਾ ਲਿਆ ਤੇ ਜ਼ਿਲ੍ਹੇ ਵਿੱਚ ਪੈਂਦੇ ਵਿਧਾਨ ਸਭਾ ਚੋਣ ਹਲਕਾ 49-ਸ੍ਰੀ ਅਨੰਦਪੁਰ ਸਾਹਿਬ, 50-ਰੂਪਨਗਰ ਅਤੇ 51-ਸ੍ਰੀ ਚਮਕੌਰ ਸਾਹਿਬ ਦੇ ਸਮੂਹ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਨਾਲ ਮੀਟਿੰਗ ਕੀਤੀ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ ਸ਼੍ਰੀ ਇਲੈਕਟਰ ਮੈਪਿੰਗ ਦਾ 70.06 ਫ਼ੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ।
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਨੇ ਸਮੂਹ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਨੂੰ ਮੀਟਿੰਗ ਵਿੱਚ ਹਦਾਇਤ ਕੀਤੀ ਕਿ ਉਹ 80 ਫ਼ੀਸਦੀ ਤੋਂ ਘੱਟ ਪੋਲਿੰਗ ਬੂਥਾਂ ਦੇ ਬੀਐਲਓ ਨਾਲ ਮੀਟਿੰਗ ਕਰਕੇ ਕੰਮ ਵਿੱਚ ਤੇਜ਼ੀ ਲਿਆਉਣ ਅਤੇ ਇਸ ਹਫਤੇ ਵਿੱਚ 85 ਫ਼ੀਸਦੀ ਕੰਮ ਮੁਕੰਮਲ ਕਰਨ। ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਐਸਆਈਆਰ ਦੀ ਮੁਹਿੰਮ ਕਿਸੇ ਵੀ ਸਮੇਂ ਸ਼ੁਰੂ ਹੋ ਸਕਦੀ ਹੈ।
ਇਸ ਮੌਕੇ ਤੇ ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ੍ਹ ਜੀ ਵਲੋਂ ਪ੍ਰਾਪਤ ਗਣਨਾ ਫਾਰਮ ਡਾਊਨਲੋਡ ਕਰਨ ਅਤੇ ਸੀਈਓ ਦਫ਼ਤਰ ਨੂੰ ਭੇਜਣ ਲਈ ਐਸਓਪੀ ਦੀਆਂ ਹਦਾਇਤਾਂ ਬਾਰੇ ਜਾਣਕਾਰੀ ਦਿੱਤੀ ਅਤੇ ਅਗੇਤਰੇ ਲੋੜੀਂਦੇ ਪ੍ਰਬੰਧ ਕਰਨ ਦੀ ਹਦਾਇਤ ਵੀ ਕੀਤੀ ਜਿਸ ਵਿੱਚ 5-5 ਕੰਪਿਊਟਰ ਤੇ ਸਿਫ਼ਟ ਵਾਈਜ 10 ਕੰਪਿਊਟਰ ਟੀਚਰਾਂ ਦੀ ਡਿਊਟੀ ਲਗਾਈ ਜਾਣੀ ਹੈ।
ਸ਼੍ਰੀ ਅਦਿੱਤਿਆ ਡੇਚਲਵਾਲ ਵੱਲੋਂ ਇਸ ਤੋਂ ਇਲਾਵਾ ਗਣਨਾ ਫਾਰਮ ਨੂੰ ਈਸੀਆਈਨੈੱਟ ਤੋਂ ਡਾਊਨਲੋਡ ਅਤੇ ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ੍ਹ ਦੇ ਸਰਵਰ ਤੇ ਸਮੇਂ ਸਿਰ ਅਪਲੋਡ ਕਰਨ ਲਈ ਕਿਹਾ ਗਿਆ।
ਉਨ੍ਹਾਂ ਜ਼ਿਲ੍ਹਾ ਰੂਪਨਗਰ ਦੇ ਸਮੂਹ ਵੋਟਰਾਂ ਨੂੰ ਪੋਲਿੰਗ ਬੂਥ ਤੇ ਨਿਯੁਕਤ ਬੀਐਲਓਜ਼ ਨੂੰ ਪੂਰਨ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ।
ਇਸ ਮੌਕੇ ਤੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਅਵਿਕੇਸ਼ ਗੁਪਤਾ ਵਲੋਂ ਵੀ ਐਸਆਈਆਰ ਸੰਬੰਧੀ ਸੰਖੇਪ ਜਾਣਕਾਰੀ ਦਿੱਤੀ ਗਈ।
ਇਸ ਮੀਟਿੰਗ ਵਿੱਚ ਮੁੱਖ ਮੰਤਰੀ ਫੀਲਡ ਅਫ਼ਸਰ ਅਭਿਮੰਨਿਊ ਮਲਿਕ, ਐਸਡੀਐਮ ਰੂਪਨਗਰ ਜਸਪ੍ਰੀਤ ਸਿੰਘ, ਐਸਡੀਐਮ ਨੰਗਲ ਸਚਿਨ ਪਾਠਕ, ਐਸਡੀਐਮ ਸ੍ਰੀ ਅਨੰਦਪੁਰ ਸਾਹਿਬ ਸੁਖਪਾਲ ਸਿੰਘ, ਐਸਡੀਐਮ ਸ੍ਰੀ ਚਮਕੌਰ ਸਾਹਿਬ ਪਰਦੀਪ ਸਿੰਘ ਬੈਂਸ, ਐਸਡੀਐਮ ਮੋਰਿੰਡਾ ਚੇਤਨ ਬੰਗੜ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।