Close

CHC Morinda will be made a model hospital of Punjab: Deputy Commissioner

Publish Date : 17/03/2026
CHC Morinda will be made a model hospital of Punjab: Deputy Commissioner

ਸੀ.ਐਚ.ਸੀ ਮੋਰਿੰਡਾ ਨੂੰ ਪੰਜਾਬ ਦਾ ਮਾਡਲ ਹਸਪਤਾਲ ਬਣਾਇਆ ਜਾਵੇਗਾ: ਡਿਪਟੀ ਕਮਿਸ਼ਨਰ 

ਮੋਰਿੰਡਾ, 17 ਮਾਰਚ: ਆਮ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਨੂੰ ਯਕੀਨੀ ਕਰਨ ਲਈ ਸੀ.ਐਚ.ਸੀ ( ਕਮਿਊਨਟੀ ਸਿਹਤ ਕੇਂਦਰ) ਮੋਰਿੰਡਾ ਨੂੰ ਪੰਜਾਬ ਦਾ ਮਾਡਲ ਹਸਪਤਾਲ ਬਣਾਇਆ ਜਾਵੇਗਾ।

ਸੀ.ਐਚ.ਸੀ ਮੋਰਿੰਡਾ ਦੇ ਕੀਤੇ ਜਾ ਰਹੇ ਨਵੀਨੀਕਰਨ ਦਾ ਨਿਰੀਖਣ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਆਦਿਤਿਆ ਡੇਚਲਵਾਲ ਨੇ ਕਿਹਾ ਕਿ ਇਸ ਸਰਕਾਰੀ ਹਸਪਤਾਲ ਨੂੰ ਪੰਜਾਬ ਦਾ ਮਾਡਲ ਹਸਪਤਾਲ ਵਜੋਂ ਵਿਕਸਿਤ ਕੀਤਾ ਜਾ ਰਿਹਾ ਹੈ, ਜਿਸ ਨਾਲ ਇਲਾਕੇ ਵਿੱਚ ਸਿਹਤ ਸੇਵਾਵਾਂ ਨੂੰ ਨਵੀਂ ਦਿਸ਼ਾ ਮਿਲੇਗੀ।

ਉਨ੍ਹਾਂ ਕਿਹਾ ਕਿ ਪਹਿਲੇ ਪੜਾਅ ਤਹਿਤ 1.3 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ ਅਤੇ ਪ੍ਰੋਜੈਕਟ ਦੇ ਦੂਜੇ ਪੜਾਅ ਦਾ ਕੰਮ ਸ਼ੁਰੂ ਹੋ ਚੁੱਕਾ ਹੈ, ਜਿਸ ਨਾਲ ਹਸਪਤਾਲ ਦੀਆਂ ਸਹੂਲਤਾਂ ਹੋਰ ਵਧਾਈਆਂ ਜਾਣਗੀਆਂ।

ਉਨਾਂ ਕਿਹਾ ਕਿ ਇਸ ਪ੍ਰੋਜੈਕਟ ਨਾਲ ਸਿਹਤ ਸੇਵਾਵਾਂ ਵਿੱਚ ਮਹੱਤਵਪੂਰਨ ਸੁਧਾਰ ਕੀਤਾ ਜਾਵੇਗਾ ਅਤੇ ਇਹ ਹਸਪਤਾਲ ਨੂੰ ਆਧੁਨਿਕ ਬਿਸਤਰੇ ਵਾਲੇ ਹਸਪਤਾਲ ਵਜੋਂ ਵਿਕਸਿਤ ਕੀਤਾ ਜਾ ਰਿਹਾ ਹੈ, ਜੋ ਇਲਾਕਾ ਵਾਸੀਆਂ ਲਈ ਵੱਡੀ ਰਾਹਤ ਸਾਬਤ ਹੋਵੇਗਾ।

ਉਨ੍ਹਾਂ ਅੱਗੇ ਕਿਹਾ ਕਿ ਹਸਪਤਾਲ ਵਿੱਚ ਨਵੇਂ ਅਤੇ ਆਧੁਨਿਕ ਮੈਡੀਕਲ ਉਪਕਰਣ ਵੀ ਮੁਹੱਈਆ ਕਰਵਾਏ ਜਾਣਗੇ ਅਤੇ ਇਸ ਦੇ ਓਪਰੇਸ਼ਨ ਥੀਏਟਰ ਦੀ ਪੂਰੀ ਤਰ੍ਹਾਂ ਅਪਗ੍ਰੇਡੇਸ਼ਨ ਕੀਤੀ ਜਾਵੇਗੀ, ਤਾਂ ਜੋ ਆਧੁਨਿਕ ਸਰਜਰੀ ਸਹੂਲਤਾਂ ਉਪਲਬਧ ਹੋ ਸਕਣ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖਾਸ ਸੇਵਾਵਾਂ ਲਈ ਇੱਕ ਨਵੀਂ ਇਮਾਰਤ ਦਾ ਨਿਰਮਾਣ ਕੀਤਾ ਜਾਵੇਗਾ, ਜਿਸ ਵਿੱਚ ਓਟ ਕਲੀਨਿਕ ਸਮੇਤ ਓ ਐਸ ਟੀ ਕੇਂਦਰ ਬਣਾਏ ਜਾਣਗੇ। ਜਿਸ ਨਾਮ ਲੋਕਾਂ ਨੂੰ ਉੱਚ ਗੁਣਵੱਤਾ ਵਾਲੀਆਂ ਸਿਹਤ ਸੇਵਾਵਾਂ ਪ੍ਰਦਾਨ ਹੋਣਗੀਆਂ।