ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ 01 ਅਪ੍ਰੈਲ ਨੂੰ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ 01 ਅਪ੍ਰੈਲ ਨੂੰ
ਰੂਪਨਗਰ, 30 ਮਾਰਚ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਹਫਤਾਵਾਰੀ ਪਲੇਸਮੈਂਟ ਕੈਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਅਗਲਾ ਪਲੇਸਮੈਂਟ ਕੈਂਪ 01 ਅਪ੍ਰੈਲ 2026 ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਲਗਾਇਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਰੂਪਨਗਰ ਸ. ਪ੍ਰਭਜੋਤ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿੱਚ 2 ਪ੍ਰਾਈਵੇਟ ਕੰਪਨੀਆਂ ਵੱਲੋਂ ਭਾਗ ਲਿਆ ਜਾਵੇਗਾ। ਇਸ ਕੈਂਪ ਵਿੱਚ ਮੈਕ ਕਾਨਫਰੰਸ ਅਤੇ ਇਵੈਂਟ ਪ੍ਰਬੰਧਨ ਕੰਪਨੀ ਵੱਲੋਂ ਹਲਕਾ ਰੂਪਨਗਰ ਲਈ ਪੀਆਰ ਸਟਾਫ ਅਹੁਦਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਲਈ ਪੀਆਰ ਸਟਾਫ ਦੀਆਂ ਅਸਾਮੀਆਂ ਦੀ ਭਰਤੀ ਲਈ ਗ੍ਰੈਜੂਏਟ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਇਨ੍ਹਾਂ ਅਸਾਮੀਆਂ ਤੇ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 16,000/- ਪ੍ਰਤੀ ਮਹੀਨਾ ਤਨਖਾਹ ਮਿਲੇਗੀ। ਉਮੀਦਵਾਰ ਕੋਲ ਆਪਣਾ ਵਾਹਨ ਅਤੇ ਪੀ.ਆਰ ਅਨੁਭਵ ਹੋਣਾ ਚਾਹੀਦਾ ਹੈ। ਉਮੀਦਵਾਰ ਦੀ ਕਮਿਊਨੀਕੇਸ਼ਨ ਸਕਿੱਲ ਚੰਗੀ ਹੋਣੀ ਚਾਹੀਦੀ ਹੈ। ਚੁਣੇ ਜਾਣ ਵਾਲੇ ਉਮੀਦਵਾਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਲਈ ਪੀਆਰ ਗਤੀਵਿਧੀਆਂ ਦਾ ਪ੍ਰਬੰਧਨ ਕਰਨਾ, ਹਿੱਸੇਦਾਰਾਂ ਨਾਲ ਤਾਲਮੇਲ ਕਰਨਾ, ਸੁਚਾਰੂ ਪ੍ਰੋਗਰਾਮ ਨੂੰ ਯਕੀਨੀ ਬਣਾਉਣਾ ਆਦਿ ਜਿੰਮੇਵਾਰੀਆਂ ਨਿਭਾਉਣਗੇ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਡਿਜੀਟੈੱਕ ਕੰਪਨੀ ਨੂੰ ਸਰਕਾਰੀ ਅਦਾਰਿਆਂ ਵਿੱਚ ਟੈਲੀ ਕਾਲਿੰਗ ਲਈ ਕਾਮਿਆਂ ਦੀ ਲੋੜ ਹੈ। ਕੰਪਨੀ ਵੱਲੋਂ 50 ਅਸਾਮੀਆਂ ਦੀ ਮੰਗ ਇਸ ਦਫ਼ਤਰ ਵਿਖੇ ਪ੍ਰਾਪਤ ਹੋਈ ਹੈ। ਉਮੀਦਵਾਰ ਘੱਟੋ ਘੱਟ ਬਾਰਵੀਂ ਪਾਸ (ਪੰਜਾਬੀ ਪੜ੍ਹਨੀ ਤੇ ਬੋਲਣੀ ਜ਼ਰੂਰ ਆਉਂਦੀ ਹੋਵੇ) ਹੋਣਾ ਚਾਹੀਦਾ ਹੈ। ਉਮੀਦਵਾਰ ਦੀ ਉਮਰ 18-30 ਸਾਲ ਦੇ ਦਰਮਿਆਨ ਹੋਣੀ ਚਾਹੀਦੀ ਹੈ। ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 12000/- ਤੋਂ 15000/- ਪ੍ਰਤੀ ਮਹੀਨਾ ਤਨਖਾਹ ਮਿਲੇਗੀ। ਕੰਮ ਕਰਨ ਦਾ ਸਥਾਨ ਮੋਹਾਲੀ ਹੈ।
ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਇੰਟਰਵਿਊ ਦੇਣ ਦੇ ਚਾਹਵਾਨ ਉਮੀਦਵਾਰ 1 ਅਪ੍ਰੈਲ ਨੂੰ ਗਰਾਊਂਡ ਫਲੋਰ, ਡੀਸੀ ਕੰਪਲੈਕਸ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਆਪਣੇ ਦਸਤਾਵੇਜ ਅਤੇ ਬਾਇਓ ਡਾਟਾ ਲੈਕੇ ਪਹੁੰਚ ਸਕਦੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈੱਲਪਲਾਈਨ ਨੰਬਰ 01881-222104 ਤੇ ਸੰਪਰਕ ਕੀਤਾ ਜਾ ਸਕਦਾ ਹੈ।