Close

Career seminar organized at Sri Guru Tegh Bahadur Khalsa College Sri Anandpur Sahib

Publish Date : 30/03/2026
Career seminar organized at Sri Guru Tegh Bahadur Khalsa College Sri Anandpur Sahib

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਸ਼੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਕਰੀਅਰ ਸੈਮੀਨਾਰ ਦਾ ਕੀਤਾ ਗਿਆ ਆਯੋਜਨ

ਰੂਪਨਗਰ, 30 ਮਾਰਚ: ਸ਼੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ, ਸ਼੍ਰੀ ਅਨੰਦਪੁਰ ਸਾਹਿਬ ਵਿਖੇ ਵਿੱਦਿਆ ਹਾਸਲ ਕਰ ਰਹੇ ਵਿਦਿਆਰਥੀਆਂ ਨੂੰ ਸਹੀ ਦਿਸ਼ਾ ਦੇਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਕਿੱਤਾ ਅਗਵਾਈ ਸੈਮੀਨਾਰ ਦਾ ਆਯੋਜਨ ਕੀਤਾ ਗਿਆ।

ਇਸ ਸੈਸ਼ਨ ਦੌਰਾਨ ਕਰੀਅਰ ਕਾਊਂਸਲਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਡਾ. ਜਸਵੀਰ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਬੀ.ਏ, ਬੀ.ਐਸ.ਸੀ, ਬੀ.ਕਾਮ, ਐਮ.ਕਾਮ ਵਰਗੀਆਂ ਯੋਗਤਾਵਾਂ ਪੂਰੀਆਂ ਕਰਨ ਤੋਂ ਬਾਅਦ ਉਪਲੱਬਧ ਵੱਖ-ਵੱਖ ਕਰੀਅਰ ਮੌਕਿਆਂ ਬਾਰੇ ਮਾਰਗਦਰਸ਼ਨ ਕੀਤਾ ਗਿਆ। ਇਸ ਕੈਰੀਅਰ ਸੈਮੀਨਾਰ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਪੜ੍ਹਾਈ ਮੁਕੰਮਲ ਕਰਨ ਤੋਂ ਬਾਅਦ ਸਵੈ-ਰੋਜ਼ਗਾਰ ਅਪਣਾਉਣ ਲਈ ਪ੍ਰੇਰਿਤ ਕਰਨ ਲਈ ਪੰਜਾਬ ਸਰਕਾਰ ਦੀਆਂ ਘੱਟ ਵਿਆਜ ਵਾਲੀਆਂ ਕਰਜ਼ਾ ਸਹੂਲਤਾਵਾਂ ਦੇ ਲਾਭਾਂ ਨਾਲ ਸਬੰਧਤ ਸਵੈ-ਰੋਜ਼ਗਾਰ ਸਕੀਮਾਂ ਬਾਰੇ ਵਿਸਤ੍ਰਿਤ ਜਾਣਕਾਰੀ ਪ੍ਰਦਾਨ ਕੀਤੀ ਗਈ।

ਇਸ ਮੌਕੇ ਵਿਦਿਆਰਥੀਆਂ ਨੂੰ ਐਸ.ਐਸ.ਸੀ, ਸੀ.ਐੱਚ.ਐਸ.ਐੱਲ, ਐਸ.ਐਸ.ਸੀ, ਸੀ.ਜੀ.ਐਲ ਅਤੇ ਪੀ.ਐਸ.ਐਸ.ਐਸ.ਬੀ ਵਰਗੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਰਾਹੀਂ ਸਰਕਾਰੀ ਨੌਕਰੀ ਦੇ ਮੌਕਿਆਂ ਬਾਰੇ ਵੀ ਜਾਣੂ ਕਰਵਾਇਆ ਗਿਆ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਪਰਸਨੈਲਿਟੀ ਡਿਵੈਲਪਮੈਂਟ, ਕਰੀਅਰ ਯੋਜਨਾਬੰਦੀ, ਅਤੇ ਰੁਜ਼ਗਾਰ ਦੇ ਮੌਕਿਆਂ ਅਤੇ ਕਰੀਅਰ ਨਾਲ ਸਬੰਧਤ ਸੇਵਾਵਾਂ ਦਾ ਲਾਭ ਲੈਣ ਲਈ ਵਿਭਾਗ ਦੇ ਪੀ.ਜੀ.ਆਰ.ਕਾਮ ਅਤੇ ਨੈਸ਼ਨਲ ਕਰੀਅਰ ਸਰਵਿਸ ਪੋਰਟਲਾਂ ‘ਤੇ ਔਨਲਾਈਨ ਰਜਿਸਟ੍ਰੇਸ਼ਨ ਦੀ ਮਹੱਤਤਾ ਬਾਰੇ ਮਾਰਗਦਰਸ਼ਨ ਦਿੱਤਾ ਗਿਆ। ਸੈਸ਼ਨ ਇੰਟਰਐਕਟਿਵ ਅਤੇ ਜਾਣਕਾਰੀ ਭਰਪੂਰ ਸੀ, ਜਿਸ ਨਾਲ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਭਵਿੱਖ ਦੇ ਕੈਰੀਅਰ ਮਾਰਗਾਂ ਅਤੇ ਉਪਲੱਬਧ ਮੌਕਿਆਂ ਬਾਰੇ ਸਪੱਸ਼ਟਤਾ ਪ੍ਰਾਪਤ ਕਰਨ ਵਿੱਚ ਮਦਦ ਮਿਲੀ।

ਇਹ ਪ੍ਰੋਗਰਾਮ ਕਾਲਜ ਦੇ ਪ੍ਰਿੰਸੀਪਲ ਡਾ. ਜਸਵੀਰ ਸਿੰਘ ਦੀ ਨਿਗਰਾਨੀ ਹੇਠ ਅਤੇ ਕਾਲਜ ਦੇ ਸਹਾਇਕ ਪ੍ਰੋਫੈਸਰ ਅਤੇ ਸਿਖਲਾਈ ਅਤੇ ਪਲੇਸਮੈਂਟ ਅਫਸਰ ਡਾ. ਮਨਜੀਤ ਸਿੰਘ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ।