Additional District Magistrate imposes complete ban on harvesting wheat with combines in the district from 7 pm to 10 am
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਕਣਕ ਕੱਟਣ ਤੇ ਪੂਰਨ ਪਾਬੰਦੀ ਲਗਾਈ
ਰੂਪਨਗਰ, 30 ਮਾਰਚ: ਵਧੀਕ ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਸ਼੍ਰੀ ਅਵਿਕੇਸ਼ ਗੁਪਤਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਰੂਪਨਗਰ ਅੰਦਰ ਸ਼ਾਮ 7:00 ਵਜੇ ਤੋਂ ਸਵੇਰੇ 10:00 ਵਜੇ ਤੱਕ ਕੰਬਾਈਨਾਂ ਨਾਲ ਕਣਕ ਕੱਟਣ ਤੇ ਪੂਰਨ ਪਾਬੰਦੀ ਲਗਾਉਂਦਾ ਹਾਂ।
ਸ਼੍ਰੀ ਅਵਿਕੇਸ਼ ਗੁਪਤਾ ਨੇ ਦੱਸਿਆ ਕਿ ਕਣਕ ਦੀ ਕਟਾਈ ਦਾ ਸੀਜ਼ਨ ਸਾਲ 2026 ਸ਼ੁਰੂ ਹੋਣ ਵਾਲਾ ਹੈ। ਉਨ੍ਹਾਂ ਕਿਹਾ ਕਿ ਆਮ ਤੌਰ ਤੇ ਵੇਖਣ ਵਿੱਚ ਆਇਆ ਹੈ ਕਿ ਕਣਕ ਕੱਟਣ ਲਈ ਕੰਬਾਈਨਾਂ 24 ਘੰਟੇ ਕੰਮ ਕਰਦੀਆਂ ਹਨ। ਇਹ ਕੰਬਾਈਨਾਂ ਰਾਤ ਵੇਲੇ ਹਰੀ ਕਣਕ ਜਿਹੜੀ ਕਿ ਚੰਗੀ ਤਰ੍ਹਾਂ ਪੱਕੀ ਨਹੀਂ ਹੁੰਦੀ, ਭਾਵ ਦਾਣਾ ਕੱਚਾ ਕੱਟ ਦਿੰਦੀਆਂ ਹਨ। ਹਰੀ ਕੱਟੀ ਹੋਈ ਕਣਕ ਸੁੱਕਣ ਤੇ ਕਾਲੀ ਪੈ ਜਾਂਦੀ ਹੈ। ਬਹੁਤ ਸਾਰੀਆਂ ਪੁਰਾਣੀਆਂ ਹੋ ਚੁੱਕੀਆਂ ਕੰਬਾਈਨਾਂ ਵੀ ਕਟਾਈ ਕਰਦੀਆਂ ਹਨ ਜੋ ਕਣਕ ਦੀ ਕੁਆਲਿਟੀ ਨੂੰ ਪ੍ਰਭਾਵਿਤ ਕਰਦੀਆਂ ਹਨ ਅਤੇ ਕੁਆਲਿਟੀ ਗਿਰ ਜਾਂਦੀ ਹੈ। ਇਸ ਤੋਂ ਇਲਾਵਾ ਕੰਬਾਈਨਾਂ ਵਿਚ ਮਕੈਨੀਕਲ ਨੁਕਸ ਹੋਣ ਕਾਰਨ ਕਣਕ ਦੀ ਕੁਆਲਿਟੀ ਪ੍ਰਭਾਵਿਤ ਹੁੰਦੀ ਹੈ। ਜਿਸ ਕਰਕੇ ਖ੍ਰੀਦ ਏਜੰਸੀਆਂ ਇਸ ਦੀ ਖਰੀਦ ਕਰਨ ਤੇ ਹਿਚਕਚਾਉਂਦੀਆਂ ਹਨ। ਜਿਸ ਨਾਲ ਸਿੱਧਾ ਨੁਕਸਾਨ ਕਿਸਾਨਾਂ ਨੂੰ ਹੁੰਦਾ ਹੈ ਅਤੇ ਉਸਦਾ ਅਸਰ ਦੇਸ਼ ਦੇ ਉਤਪਾਦਨ ਤੇ ਪੈਂਦਾ ਹੈ। ਕਣਕ ਨਾ ਵਿਕਣ ਕਾਰਨ ਕਿਸਾਨਾਂ ਵਿੱਚ ਰੋਸ ਪੈਦਾ ਹੁੰਦਾ ਹੈ। ਜਿਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਖਤਰਾ ਹੁੰਦਾ ਹੈ। ਅਜਿਹਾ ਉਪਰੋਕਤ ਦਰਸਾਈ ਗਈ ਸਥਿਤੀ ਕਾਰਨ ਹੀ ਹੁੰਦਾ ਹੈ।
ਉਨ੍ਹਾਂ ਦੱਸਿਆ ਕਿ ਇਹ ਹੁਕਮ 01 ਅਪ੍ਰੈਲ 2026 ਤੋਂ 31 ਮਈ 2026 ਤੱਕ ਲਾਗੂ ਹੋਵੇਗਾ।