Close

Additional Deputy Commissioner gives instructions to expedite the preparation of health scheme cards

Publish Date : 02/04/2026
Additional Deputy Commissioner gives instructions to expedite the preparation of health scheme cards

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਵਧੀਕ ਡਿਪਟੀ ਕਮਿਸ਼ਨਰ ਨੇ ਸਿਹਤ ਯੋਜਨਾ ਦੇ ਕਾਰਡ ਬਣਾਉਣ ’ਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਪਿੰਡਾਂ ‘ਚ ਲਗਾਏ ਜਾ ਰਹੇ ਕੈਂਪਾਂ ਦੌਰਾਨ ਆਸ਼ਾ ਵਰਕਰਾਂ ਨੂੰ ਵੱਧ ਤੋਂ ਵੱਧ ਸਹਿਯੋਗ ਕਰਨ ਤੇ ਲੋਕਾਂ ਨੂੰ ਜਾਗਰੂਕ ਕਰਨ ਦੇ ਦਿੱਤੇ ਨਿਰਦੇਸ਼

ਰੂਪਨਗਰ, 02 ਅਪ੍ਰੈਲ: ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਚੱਲ ਰਹੇ ਕੰਮਾਂ ਦੀ ਸਮੀਖਿਆ ਕਰਨ ਲਈ ਵਿਸ਼ੇਸ਼ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਚੰਦਰਜਯੋਤੀ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸ਼ਾਮਲ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਕੀਤੇ ਜਾਣ ਵਾਲੇ ਕੰਮਾਂ ਬਾਰੇ ਵਿਚਾਰ-ਚਰਚਾ ਕੀਤੀ ਗਈ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਇੱਕ ਨਗਦ ਰਹਿਤ ਸਿਹਤ ਬੀਮਾ ਯੋਜਨਾ ਹੈ, ਜਿਸ ਦਾ ਮੰਤਵ ਪੰਜਾਬ ਦੇ ਸਾਰੇ ਵਸਨੀਕਾਂ ਨੂੰ ਪ੍ਰਤੀ ਪਰਿਵਾਰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦਾ ਇਲਾਜ ਮੁਹੱਈਆ ਕਰਵਾਉਣਾ ਹੈ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਸਰਕਾਰ ਦੀ ਲੋਕ ਹਿਤੈਸ਼ੀ ਯੋਜਨਾ ਹੈ, ਜਿਸ ਵਿੱਚ ਪੰਜਾਬ ਦੇ ਵਸਨੀਕ ਹਰੇਕ ਪਰਿਵਾਰ ਦੇ ਹਰੇਕ ਜੀਅ ਦਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਸਰਕਾਰੀ ਅਤੇ ਇਨਪੈਂਨਲਡ ਹਸਪਤਾਲਾਂ ਵਿੱਚ ਬਿਲਕੁਲ ਮੁਫਤ ਕੀਤਾ ਜਾਵੇਗਾ।

ਉਨ੍ਹਾਂ ਅਧਿਕਾਰੀਆਂ ਨੂੰ ਲਾਭਪਾਤਰੀਆਂ ਦੇ ਕਾਰਡ ਬਣਾਉਣ ਸਬੰਧੀ ਕੀਤੇ ਜਾਣ ਵਾਲੇ ਕੰਮਾਂ ਵਿਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜ਼ਿਲ੍ਹੇ ਦੇ ਵੱਧ ਤੋਂ ਵੱਧ ਵਸਨੀਕਾਂ ਨੂੰ ਇਸ ਸਕੀਮ ਦਾ ਲਾਭ ਦਿੱਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਸਿਹਤ ਯੋਜਨਾ ਸਬੰਧੀ ਜ਼ਿਲ੍ਹੇ ਦੇ ਕਾਮਨ ਸਰਵਿਸ ਸੈਂਟਰਾਂ (ਸੀ.ਐੱਸ.ਸੀ) ਵਿਚ ਕਾਰਡ ਬਣਾਉਣ ਦਾ ਕੰਮ ਚੱਲ ਰਿਹਾ ਹੈ ਅਤੇ ਇਸ ਲਈ ਵੱਖਰੇ ਤੌਰ ਤੇ ਪਿੰਡਾਂ ਵਿਚ ਵੀ ਕੈਂਪ ਵੀ ਲਗਾ ਕੇ ਕਾਰਡ ਬਣਾਏ ਜਾਣੇ ਹਨ। ਉਨ੍ਹਾਂ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਪਿੰਡਾਂ ਵਿੱਚ ਲਗਾਏ ਜਾ ਰਹੇ ਕੈਂਪਾਂ ਵਿੱਚ ਆਸ਼ਾ ਵਰਕਰਾਂ ਦਾ ਵੱਧ ਤੋਂ ਵੱਧ ਸਹਿਯੋਗ ਲਿਆ ਜਾਵੇ ਤੇ ਇਨ੍ਹਾਂ ਕੈਂਪਾਂ ਸੰਬਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ।

ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਧੀਨ ਆਉਂਦੇ ਅਮਲੇ ਜਿਨਾਂ ਦੀ ਡਿਊਟੀ ਇਨ੍ਹਾਂ ਕੈਂਪਾਂ ਵਿਚ ਲੱਗੀ ਹੈ ਉਨ੍ਹਾਂ ਨੂੰ ਪਾਬੰਦ ਕਰਨ ਕਿ ਉਹ ਇਨ੍ਹਾਂ ਕੈਂਪਾਂ ਵਿਚ ਆਪਣੀ ਹਾਜ਼ਰੀ ਯਕੀਨੀ ਬਣਾਉਣ। ਉਨ੍ਹਾਂ ਇਹ ਵੀ ਦੱਸਿਆ ਕਿ ਕੈਂਪਾਂ ਵਿਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆ ਜਾਣਗੀਆਂ ਅਤੇ ਮੌਕੇ ‘ਤੇ ਸਿਹਤ ਕਾਰਡ ਬਣਾਏ ਜਾਣਗੇ।

ਇਸ ਮੀਟਿੰਗ ਵਿੱਚ ਐਸਡੀਐਮ ਰੂਪਨਗਰ ਜਸਪ੍ਰੀਤ ਸਿੰਘ, ਐਸਡੀਐਮ ਨੰਗਲ ਸਚਿਨ ਪਾਠਕ, ਐਸਡੀਐਮ ਮੋਰਿੰਡਾ ਚੇਤਨ ਬੰਗੜ, ਐਸਐਮਓ ਰੂਪਨਗਰ ਉਰਮਿਲਾ ਗਰਗ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।