Close

Registration camps for the Chief Minister’s Health Insurance Scheme will be organized from today at Baldev Nagar, Rauni Kalan, Mankheri and Namdev Bhawan.

Publish Date : 14/04/2026
Registration camps for the Chief Minister's Health Insurance Scheme will be organized from today at Baldev Nagar, Rauni Kalan, Mankheri and Namdev Bhawan.

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

ਬਲਦੇਵ ਨਗਰ, ਰੌਣੀ ਕਲਾਂ, ਮਾਨਖੇੜੀ ਤੇ ਨਾਮਦੇਵ ਭਵਨ ਵਿਖੇ ਅੱਜ ਤੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਰਜਿਸਟ੍ਰੇਸ਼ਨ ਕੈਂਪ ਆਯੋਜਿਤ ਕੀਤੇ ਜਾਣਗੇ

ਸਬ ਡਿਵੀਜ਼ਨਲ ਮੈਜਿਸਟ੍ਰੇਟ ਮੋਰਿੰਡਾ ਨੇ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ

ਮੋਰਿੰਡਾ, 13 ਅਪ੍ਰੈਲ: ਸਬ ਡਿਵੀਜ਼ਨਲ ਮੈਜਿਸਟ੍ਰੇਟ ਮੋਰਿੰਡਾ ਸ਼੍ਰੀ ਚੇਤਨ ਬੰਗੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਮੋਰਿੰਡਾ ਸਬ ਡਵੀਜ਼ਨ ਦੇ ਸ਼ਹਿਰ ਅਤੇ ਪਿੰਡਾਂ ਵਿੱਚ ਵਿਸ਼ੇਸ਼ ਰਜਿਸਟ੍ਰੇਸ਼ਨ ਕੈਂਪ ਲਗਾਏ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਇਹ ਕੈਂਪ ਅੱਜ 14 ਅਪ੍ਰੈਲ 2026 ਤੋਂ 19 ਅਪ੍ਰੈਲ 2026 ਤੱਕ ਹਰ ਰੋਜ਼ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਮੋਰਿੰਡਾ ਦੇ ਵਾਰਡ ਨੰਬਰ 3 ਦੇ ਨਾਮਦੇਵ ਭਵਨ ਵਿਖੇ, ਧਰਮਸ਼ਾਲਾ ਪਿੰਡ ਬਲਦੇਵ ਨਗਰ (ਮੋਰਿੰਡਾ ਰੂਰਲ) ਵਿਖੇ, ਗੁਰਦੁਆਰਾ ਸਾਹਿਬ ਪਿੰਡ ਰੌਣੀ ਕਲਾਂ ਅਤੇ ਗੁਰਦੁਆਰਾ ਸਾਹਿਬ ਪਿੰਡ ਮਾਨਖੇੜੀ ਵਿਖੇ ਲਗਾਏ ਜਾਣਗੇ।

ਐੱਸ.ਡੀ.ਐੱਮ. ਸ਼੍ਰੀ ਚੇਤਨ ਬੰਗੜ ਨੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ, ਜੋ ਪੰਜਾਬ ਦੇ ਨਿਵਾਸੀਆਂ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਪ੍ਰਦਾਨ ਕਰਦੀ ਹੈ, ਪੂਰੇ ਰਾਜ ਪੰਜਾਬ ਵਿੱਚ ਇਸਦੇ ਰਜਿਸਟ੍ਰੇਸ਼ਨ ਕੈਂਪ ਲਗਾਏ ਜਾ ਰਹੇ ਹਨ। ਇਸੇ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ਵੀ ਪਿੰਡਾਂ, ਸਰਕਾਰੀ ਦਫ਼ਤਰਾਂ ਅਤੇ ਚੁਣੇ ਹੋਏ ਸਥਾਨਾਂ ‘ਤੇ ਕੈਂਪ ਲਗਾਏ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦਾ ਉਦੇਸ਼ ਯੋਗ ਲਾਭਪਾਤਰੀਆਂ ਦੀ ਸਹੀ ਅਤੇ ਸਮੇਂ ਸਿਰ ਰਜਿਸਟ੍ਰੇਸ਼ਨ ਕਰਨਾ ਹੈ ਤਾਂ ਜੋ ਉਹ ਸਰਕਾਰ ਵੱਲੋਂ ਦਿੱਤੀ ਜਾਣ ਵਾਲੀ ਇਸ ਵੱਡੀ ਸੇਵਾ ਦਾ ਲਾਭ ਲੈ ਸਕਣ।

ਸ਼੍ਰੀ ਚੇਤਨ ਬੰਗੜ ਨੇ ਦੱਸਿਆ ਕਿ ਇਸ ਕੈਂਪ ਵਿੱਚ ਸ਼ਾਮਲ ਹੋਣ ਲਈ ਪਰਿਵਾਰ ਦੇ ਘੱਟੋ-ਘੱਟ ਦੋ ਮੈਂਬਰ ਆਪਣੇ ਨਾਲ ਜ਼ਰੂਰੀ ਦਸਤਾਵੇਜ਼ ਲੈ ਕੇ ਆਉਣ, ਜਿਨ੍ਹਾਂ ਵਿੱਚ ਆਧਾਰ ਕਾਰਡ ਅਤੇ ਵੋਟਰ ਕਾਰਡ ਸ਼ਾਮਲ ਹਨ।

ਸਬ ਡਿਵੀਜ਼ਨਲ ਮੈਜਿਸਟ੍ਰੇਟ ਮੋਰਿੰਡਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੌਕੇ ਦਾ ਲਾਭ ਲੈ ਕੇ ਯੋਜਨਾ ਅਧੀਨ ਰਜਿਸਟ੍ਰੇਸ਼ਨ ਕਰਵਾਉਣ।