Close

A kirtan event will be held at Nehru Stadium, Rupnagar on April 25 to commemorate the 650th birth anniversary of Sri Guru Ravidass Ji.

Publish Date : 17/04/2026
A kirtan event will be held at Nehru Stadium, Rupnagar on April 25 to commemorate the 650th birth anniversary of Sri Guru Ravidass Ji.

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ 25 ਅਪ੍ਰੈਲ ਨੂੰ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਕੀਰਤਨ ਸਮਾਗਮ ਕਰਵਾਇਆ ਜਾਵੇਗਾ

ਜ਼ਿਲ੍ਹਾ ਪੱਧਰ ‘ਤੇ ਕਰਵਾਏ ਜਾਣ ਵਾਲੇ ਸਮਾਗਮ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਨੇ ਮੀਟਿੰਗ ਕੀਤੀ

ਰੂਪਨਗਰ, 18 ਅਪ੍ਰੈਲ: ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪੱਧਰੀ ਕੀਰਤਨ ਸਮਾਗਮਾਂ ਦੀ ਸ਼ੁਰੂਆਤ ਰੂਪਨਗਰ ਜ਼ਿਲ੍ਹੇ ਤੋਂ ਕੀਤੀ ਜਾ ਰਹੀ ਹੈ, ਇਹ ਕੀਰਤਨ ਦਰਬਾਰ 25 ਅਪ੍ਰੈਲ 2026 ਦਿਨ ਸ਼ਨੀਵਾਰ ਨੂੰ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਸ਼ਾਮ 5 ਵਜੇ ਤੋਂ 8 ਵਜੇ ਤੱਕ ਆਯੋਜਿਤ ਕੀਤਾ ਜਾਵੇਗਾ।

ਇਸ ਸਮਾਗਮ ਨੂੰ ਸੁਚੱਜੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਕਰਵਾਉਣ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਉੱਚ ਅਧਿਕਾਰੀਆਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਪਵਿੱਤਰ ਦਿਹਾੜਾ ਸ਼੍ਰੀ ਗੁਰੂ ਰਵਿਦਾਸ ਜੀ ਦੇ ਉਪਦੇਸ਼ਾਂ – ਸਮਾਨਤਾ, ਭਾਈਚਾਰਾ ਅਤੇ ਪਰਮਾਤਮਾ ਪ੍ਰਤੀ ਭਗਤੀ-ਦੇ ਸੰਦੇਸ਼ ਨੂੰ ਜਨ-ਜਨ ਤੱਕ ਪਹੁੰਚਾਉਣ ਦਾ ਵਿਲੱਖਣ ਮੌਕਾ ਹੈ।

ਉਨ੍ਹਾਂ ਕਿਹਾ ਕਿ ਕੀਰਤਨ ਸਮਾਗਮ ਦੀ ਥੀਮ ਗੁਰੂ ਸਾਹਿਬ ਜੀ ਦੇ ਅਧਿਆਤਮਿਕ ਮਾਰਗਦਰਸ਼ਨ, ਸਮਾਜਿਕ ਸਮਾਨਤਾ ਅਤੇ ਸਰਬ ਮਨੁੱਖਤਾ ‘ਤੇ ਕੇਂਦ੍ਰਿਤ ਹੋਵੇਗੀ।

ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਤਿੰਨ ਵੱਖ-ਵੱਖ ਮੰਚ ਸਥਾਪਿਤ ਕੀਤੇ ਜਾਣਗੇ -ਇੱਕ ਕੇਂਦਰੀ ਮੰਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਲਈ, ਦੂਜਾ ਕੀਰਤਨੀਆਂ ਅਤੇ ਰਾਗੀਆਂ ਲਈ ਅਤੇ ਤੀਜਾ ਪ੍ਰਮੁੱਖ ਸ਼ਖਸੀਅਤਾਂ ਅਤੇ ਸੰਤ ਸਮਾਜ ਲਈ।

ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਧਾਰਮਿਕ ਮਰਿਆਦਾ ਅਤੇ ਸੰਵੇਦਨਸ਼ੀਲਤਾਵਾਂ ਦਾ ਪੂਰਾ ਧਿਆਨ ਰੱਖਿਆ ਜਾਵੇ ਅਤੇ ਇਸ ਲਈ ਧਾਰਮਿਕ ਵਿਦਵਾਨਾਂ ਸੁਝਾਅ ਵੀ ਲਏ ਜਾਣ।

ਡਿਪਟੀ ਕਮਿਸ਼ਨਰ ਨੇ ਸਾਰੇ ਸੰਬੰਧਿਤ ਵਿਭਾਗਾਂ ਨੂੰ ਸਮਾਗਮ ਦੌਰਾਨ ਉੱਚ ਦਰਜੇ ਦੇ ਪ੍ਰਬੰਧ ਯਕੀਨੀ ਬਣਾਉਣ ਲਈ ਹਦਾਇਤਾਂ ਦਿੱਤੀਆਂ। ਉਨ੍ਹਾਂ ਸਾਫ਼ ਪੀਣ ਵਾਲੇ ਪਾਣੀ, ਟਾਇਲਟ ਸਹੂਲਤਾਂ, ਵਧੀਆ ਸਾਊਂਡ ਸਿਸਟਮ, ਪਾਰਕਿੰਗ ਅਤੇ ਲਗਾਤਾਰ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਕਿਹਾ। ਇਸ ਤੋਂ ਇਲਾਵਾ ਸੁਰੱਖਿਆ ਪ੍ਰਬੰਧ, ਟ੍ਰੈਫਿਕ ਕੰਟਰੋਲ ਅਤੇ ਮੈਡੀਕਲ ਸਹੂਲਤਾਂ ਨੂੰ ਵੀ ਸੁਚਾਰੂ ਢੰਗ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਗਏ।

ਉਨ੍ਹਾਂ ਕਿਹਾ ਕਿ ਫੁੱਲਾਂ ਦੀ ਸਜਾਵਟ ਅਤੇ ਹੋਰ ਧਾਰਮਿਕ ਰਵਾਇਤੀ ਪ੍ਰਬੰਧ ਪੂਰੀ ਮਰਿਆਦਾ ਅਨੁਸਾਰ ਕੀਤੇ ਜਾਣ ਤਾਂ ਜੋ ਸਮਾਗਮ ਦੀ ਪਵਿੱਤਰਤਾ ਬਣੀ ਰਹੇ। ਮੀਟਿੰਗ ਵਿੱਚ ਹਾਜ਼ਰ ਸਾਰੇ ਅਧਿਕਾਰੀਆਂ ਨੇ ਭਰੋਸਾ ਦਿਵਾਇਆ ਕਿ ਸਮਾਗਮ ਨੂੰ ਯਾਦਗਾਰ ਅਤੇ ਸੁਚੱਜੇ ਢੰਗ ਨਾਲ ਕਰਵਾਉਣ ਲਈ ਕੋਈ ਕਮੀ ਨਹੀਂ ਛੱਡੀ ਜਾਵੇਗੀ।

ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਚੰਦਰਜਯੋਤੀ ਸਿੰਘ, ਐਸਡੀਐਮ ਰੂਪਨਗਰ ਜਸਪ੍ਰੀਤ ਸਿੰਘ, ਐਸਡੀਐਮ ਮੋਰਿੰਡਾ ਚੇਤਨ ਬੰਗੜ, ਐਸਡੀਐਮ ਨੰਗਲ ਸਚਿਨ ਪਾਠਕ, ਐਸਡੀਐਮ ਸ੍ਰੀ ਅਨੰਦਪੁਰ ਸਾਹਿਬ ਸੁਖਪਾਲ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਬਲਜਿੰਦਰ ਸਿੰਘ ਗਰੇਵਾਲ, ਜ਼ਿਲ੍ਹਾ ਖੇਡ ਅਫ਼ਸਰ ਜਗਜੀਵਨ ਸਿੰਘ, ਐਕਸੀਅਨ ਸੈਰ ਸਪਾਟਾ ਵਿਭਾਗ ਸੁਰਿੰਦਰਪਾਲ ਸਿੰਘ, ਐਕਸੀਅਨ ਲੋਕ ਨਿਰਮਾਣ ਵਿਭਾਗ ਐੱਸ ਐੱਸ ਭੁੱਲਰ, ਐਕਸੀਅਨ ਜਲ ਸਪਲਾਈ ਹਰਜੀਤਪਾਲ ਸਿੰਘ, ਏਟੀਓ ਸਰਬਜੀਤ ਸਿੰਘ ਸੈਣੀ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।