ਬੰਦ ਕਰੋ

ਐਮ.ਸੀ.ਸੀ-ਕਮ-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ

ਪ੍ਰਕਾਸ਼ਨ ਦੀ ਮਿਤੀ : 20/04/2026
Placement camp at MCC-cum-District Employment and Business Bureau Rupnagar today

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

ਐਮ.ਸੀ.ਸੀ-ਕਮ-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ

ਰੂਪਨਗਰ, 20 ਅਪ੍ਰੈਲ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਲਈ ਹਫਤਾਵਾਰੀ ਪਲੇਸਮੈਂਟ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ 21 ਅਪ੍ਰੈਲ 2026 ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਐਮ.ਸੀ.ਸੀ-ਕਮ-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ. ਪ੍ਰਭਜੋਤ ਸਿੰਘ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਗਰਚਾ ਆਟੋਮੋਬਾਈਲਜ਼ (ਰਾਇਲ ਐਨਫਿਲਡ) ਕੰਪਨੀ ਵੱਲੋਂ ਵੱਖ-ਵੱਖ ਅਸਾਮੀਆਂ ਲਈ ਇੰਟਰਵਿਊ ਕੀਤੇ ਜਾਣਗੇ।

ਉਨ੍ਹਾਂ ਦੱਸਿਆ ਕਿ ਕੰਪਿਊਟਰ ਆਪਰੇਟਰ (2 ਅਸਾਮੀਆਂ), ਟੈਲੀਕਾਲਰ (2 ਅਸਾਮੀਆਂ) ਅਤੇ ਮਕੈਨਿਕ (2 ਅਸਾਮੀਆਂ) ਲਈ ਭਰਤੀ ਕੀਤੀ ਜਾਵੇਗੀ। ਉਮੀਦਵਾਰਾਂ ਲਈ ਯੋਗਤਾ ਬਾਰਵੀਂ/ਕੋਈ ਵੀ ਗ੍ਰੈਜੂਏਸ਼ਨ/ਬੇਸਿਕ ਕੰਪਿਊਟਰ ਕੋਰਸ ਹੋਣੀ ਲਾਜ਼ਮੀ ਹੈ। ਚੁਣੇ ਗਏ ਉਮੀਦਵਾਰਾਂ ਨੂੰ ਕੰਪਿਊਟਰ ਆਪਰੇਟਰ ਅਤੇ ਟੈਲੀਕਾਲਰ ਲਈ ₹12,000 ਪ੍ਰਤੀ ਮਹੀਨਾ ਤਨਖਾਹ ਅਤੇ ਮਕੈਨਿਕ ਲਈ 12,000 ਤੋਂ 16,000 ਰੁਪਏ ਪ੍ਰਤੀ ਮਹੀਨਾ ਤਜਰਬੇ ਅਨੁਸਾਰ ਤਨਖਾਹ ਦਿੱਤੀ ਜਾਵੇਗੀ। ਇਸ ਕੈਂਪ ਵਿੱਚ ਪੁਰਸ਼ ਅਤੇ ਇਸਤਰੀ ਦੋਵੇਂ ਉਮੀਦਵਾਰ ਭਾਗ ਲੈ ਸਕਦੇ ਹਨ। ਨੌਕਰੀ ਦਾ ਸਥਾਨ ਰੂਪਨਗਰ ਰਹੇਗਾ।

ਉਨ੍ਹਾਂ ਦੱਸਿਆ ਕਿ ਚਾਹਵਾਨ ਉਮੀਦਵਾਰ ਆਪਣੇ ਸਾਰੇ ਵਿੱਦਿਅਕ ਯੋਗਤਾ ਸਰਟੀਫਿਕੇਟ ਅਤੇ ਬਾਇਓਡਾਟਾ ਨਾਲ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਿੰਨੀ ਸਕੱਤਰੇਤ, ਡੀ.ਸੀ. ਕੰਪਲੈਕਸ, ਰੂਪਨਗਰ ਵਿਖੇ ਸਮੇਂ ਸਿਰ ਪਹੁੰਚਣ। ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੰਬਰ 01881-222104 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।