ਹਰ ਸ਼ੁੱਕਰਵਾਰ “ਡੇਂਗੂ ‘ਤੇ ਵਾਰ” ਤਹਿਤ ਸ਼ਹਿਰ ਦੇ ਵੱਖ-ਵੱਖ ਥਾਵਾਂ ਤੇ ਡੇਂਗੂ ਸਬੰਧੀ ਸਰਵੇ ਕੀਤਾ
ਹਰ ਸ਼ੁੱਕਰਵਾਰ “ਡੇਂਗੂ ‘ਤੇ ਵਾਰ” ਤਹਿਤ ਸ਼ਹਿਰ ਦੇ ਵੱਖ-ਵੱਖ ਥਾਵਾਂ ਤੇ ਡੇਂਗੂ ਸਬੰਧੀ ਸਰਵੇ ਕੀਤਾ
ਰੂਪਨਗਰ, 24 ਅਪ੍ਰੈਲ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਰੂਪਨਗਰ ਦੇ ਸਿਵਲ ਸਰਜਨ ਡਾ. ਰਮਨ ਕੁਮਾਰ ਗੁਪਤਾ ਨੇ ਦੱਸਿਆ ਕਿ ਅੱਜ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਦੇ ਸਬੰਧ ਵਿੱਚ ਜ਼ਿਲ੍ਹੇ ਅੰਦਰ ਵੱਖ-ਵੱਖ ਥਾਵਾਂ ਤੇ ਡੇਂਗੂ ਸਬੰਧੀ ਜਾਗਰੂਕ ਕੀਤਾ ਅਤੇ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਡੇਂਗੂ ਸਰਵੇ ਕੀਤਾ ਗਿਆ।
ਸਿਵਲ ਸਰਜਨ ਡਾ. ਰਮਨ ਕੁਮਾਰ ਗੁਪਤਾ, ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਨਵਰੂਪ ਕੌਰ ਅਤੇ ਜ਼ਿਲ੍ਹਾ ਐਪੀਡੇਮਿਲੋਜਿਸਟ ਡਾ. ਹਰਸ਼ਰਨ ਕੌਰ ਦੀ ਅਗਵਾਈ ਹੇਠ ਅੱਜ ਸਿਵਲ ਸਰਜਨ ਦਫਤਰ ਰੂਪਨਗਰ ਵਿਖੇ ਡੇਂਗੂ ਦਾ ਸਰਵੇ ਕਰਨ ਲਈ ਟੀਮਾਂ ਨੂੰ ਰਵਾਨਾ ਕੀਤਾ ਗਿਆ।
ਇਨ੍ਹਾਂ ਟੀਮਾਂ ਵੱਲੋਂ ਮੁਸਲਿਮ ਝੁੱਗੀਆ, ਰੋਪੜ ਕੁਸ਼ਟ ਆਸ਼ਰਮ, ਡੀਏਵੀ ਸਕੂਲ ਰੋਡ ਰੋਪੜ, ਸਦਾਬਰਤ ਅਤੇ ਪੁਰਾਣੇ ਬੱਸ ਸਟੈਂਡ ਅਤੇ ਬੜੀ ਹਵੇਲੀ ਵਿਖੇ ਡੇਂਗੂ ਦੇ ਸੰਬੰਧ ਵਿੱਚ ਸਰਵੇ ਕੀਤਾ ਗਿਆ ਤੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ।
ਸਿਹਤ ਵਿਭਾਗ ਦੇ ਸਿਵਲ ਹਸਪਤਾਲ ਰੂਪਨਗਰ ਦੀ ਟੀਮ ਵੱਲੋਂ ਕੀਤੇ ਗਏ ਇਸ ਸਰਵੇ ਦੌਰਾਨ ਕੂਲਰ, ਗਮਲੇ, ਫਰਿਜ਼, ਹੋਦੀਆਂ, ਪੁਰਾਣੇ ਸਮਾਨ ਜਿਨ੍ਹਾਂ ਵਿੱਚ ਗੰਦਾ ਪਾਣੀ ਖੜ ਸਕਦਾ ਹੈ, ਚੈੱਕ ਕੀਤੇ ਗਏ। ਚੈਕਿੰਗ ਦੌਰਾਨ ਮਿਲੇ ਲਾਰਵੇਂ ਨੂੰ ਮੌਕੇ ਤੇ ਹੀ ਨਸ਼ਟ ਕੀਤਾ ਗਿਆ।
ਇਸ ਦੌਰਾਨ ਸਿਹਤ ਵਿਭਾਗ ਦੀ ਟੀਮ ਨੇ ਅਧਿਕਾਰੀਆ, ਕਰਮਚਾਰੀਆਂ ਅਤੇ ਵਿਦਿਆਰਥੀਆਂ ਨੂੰ ਡੇਂਗੂ ਤੇ ਚਿਕਨਗੁਨੀਆਂ ਬਿਮਾਰੀ ਦੇ ਚਿੰਨ੍ਹ, ਲੱਛਣ, ਇਲਾਜ਼ ਅਤੇ ਬਚਾਅ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਉਨ੍ਹਾਂ ਜਾਗਰੂਕ ਕਰਦਿਆਂ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਹਰ ਇਕ ਵਿਆਕਤੀ ਨੂੰ ਆਪਣੀ ਜ਼ਿੰਮੇਵਾਰੀ ਸਮਝਣੀ ਚਾਹੀਦੀ ਹੈ ਅਤੇ ਸਾਫ ਸਫਾਈ ਪ੍ਰਤੀ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਡੇਂਗੂ ਦਾ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲ਼ ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਇਸ ਦੇ ਨਾਲ ਹੀ ਦਵਾਈ ਦੀ ਸਪਰੇਅ ਵੀ ਕੀਤੀ ਗਈ।
ਇਸ ਮੌਕੇ ਸਿਹਤ ਵਿਭਾਗ ਦੀ ਟੀਮ ਏਐਮਓ ਦਿਲਬਾਗ ਸਿੰਘ, ਹੈਲਥ ਇੰਸਪੈਕਟਰ ਰਣਜੀਤ ਸਿੰਘ ਤੇ ਲਖਬੀਰ ਸਿੰਘ ਅਤੇ ਹੋਰ ਸਟਾਫ ਹਾਜ਼ਰ ਸੀ।